ਸ਼ਿਵ ਸੈਨਾ ਹਿੰਦੁਸਤਾਨ ਦਾ ਸਥਾਪਨਾ ਦਿਵਸ ਮਨਾਇਆ ਜਾਵੇਗਾ
ਸ਼ਿਵ ਸੈਨਾ ਹਿੰਦੁਸਤਾਨ ਦਾ ਸਥਾਪਨਾ ਦਿਵਸ ਮਨਾਇਆ ਜਾਵੇਗਾ
Publish Date: Wed, 25 Mar 2026 04:47 PM (IST)
Updated Date: Wed, 25 Mar 2026 04:50 PM (IST)

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, •ਪਟਿਆਲਾ : ਸ਼ਿਵ ਸੈਨਾ ਹਿੰਦੁਸਤਾਨ ਜ਼ਿਲ੍ਹਾ ਪਟਿਆਲਾ ਦੇ ਸਾਰੇ ਸੀਨੀਅਰ ਆਗੂਆਂ ਦੀ ਇਕ ਮੀਟਿੰਗ ਪਾਰਟੀ ਦੇ ਰਾਸ਼ਟਰੀ ਦਫ਼ਤਰ ਦਰਸ਼ਨ ਸਿੰਘ ਨਗਰ ਅਲੀਪੁਰ ਰੋਡ ਵਿਖੇ ਹੋਈ। ਮੀਟਿੰਗ ਦੀ ਪ੍ਰਧਾਨਗੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਪਵਨ ਗੁਪਤਾ ਨੇ ਕੀਤੀ। ਇਸ ਮੀਟਿੰਗ ਵਿਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਸ਼ਿਵ ਸੈਨਾ ਹਿੰਦੁਸਤਾਨ ਦਾ 23ਵਾਂ ਸਥਾਪਨਾ ਦਿਵਸ 30 ਮਾਰਚ ਨੂੰ ਸਵੇਰੇ 9 ਵਜੇ ਪਟਿਆਲਾ ਦੇ ਪ੍ਰਾਚੀਨ ਸ਼੍ਰੀ ਭੂਤਨਾਥ ਮੰਦਰ ’ਚ ਹਵਨ ਕਰਕੇ ਬਹੁਤ ਧੂਮਧਾਮ ਨਾਲ ਮਨਾਇਆ ਜਾਵੇਗਾ। ਰਾਸ਼ਟਰੀ ਪ੍ਰਧਾਨ ਪਵਨ ਗੁਪਤਾ ਨੇ ਦੱਸਿਆ ਕਿ ਪਾਰਟੀ ਦੀ ਸਥਾਪਨਾ 30 ਮਾਰਚ, 2003 ਨੂੰ ਪੰਜਾਬ ਦੇ ਜਲੰਧਰ ਵਿਚ ਹੋਈ ਸੀ। ਸ਼ਿਵ ਸੈਨਾ ਹਿੰਦੁਸਤਾਨ ਦੀ ਸਥਾਪਨਾ ਰਾਸ਼ਟਰਵਾਦ ਦੀ ਵਿਚਾਰਧਾਰਾ ਦੇ ਤਹਿਤ ਕੀਤੀ ਗਈ ਸੀ, ਜੋ ਬਾਲਾ ਸਾਹਿਬ ਠਾਕਰੇ ਦੀ ਸ਼ਿਵ ਸੈਨਾ ਦੀਆਂ ਮਰਾਠਾਵਾਦ (ਖੇਤਰੀਵਾਦ) ਨੀਤੀਆਂ ਦਾ ਵਿਰੋਧ ਕਰਦੀ ਸੀ ਅਤੇ ਪ੍ਰਾਂਤਵਾਦ ਦੀ ਵਿਚਾਰਧਾਰਾ ਨੂੰ ਰੱਦ ਕਰਦੀ ਸੀ। ਇਸਦੀ ਸਥਾਪਨਾ ਮੌਜੂਦਾ ਰਾਸ਼ਟਰੀ ਪ੍ਰਧਾਨ ਪਵਨ ਗੁਪਤਾ ਨੇ ਆਪਣੇ ਸਾਥੀਆਂ ਨਾਲ ਮਿਲ ਕੇ, ਰਾਸ਼ਟਰੀ ਪੱਧਰ ਤੇ ਹਿੰਦੂਤਵ ਦੀ ਵਿਚਾਰਧਾਰਾ ਨੂੰ ਅੱਗੇ ਵਧਾਉਣ ਦੇ ਉਦੇਸ਼ ਨਾਲ ਕੀਤੀ ਸੀ। ਸ਼ਿਵ ਸੈਨਾ ਹਿੰਦੁਸਤਾਨ ਨੇ ਆਪਣੇ ਰਾਸ਼ਟਰ ਦੇ ਅੰਦਰ ਹਿੰਦੂਤਵ ਦੀ ਵਿਚਾਰਧਾਰਾ ਨੂੰ ਅੱਗੇ ਵਧਾਉਂਦੇ ਹੋਏ, 15 ਰਾਜਾਂ ਵਿਚ ਆਪਣਾ ਸੰਗਠਨ ਸਫਲਤਾਪੂਰਵਕ ਸਥਾਪਿਤ ਕੀਤਾ ਹੈ। ਇਸ ਮੀਟਿੰਗ ਵਿਚ ਵਿਸ਼ੇਸ਼ ਤੌਰ ਤੇ ਪਟਿਆਲਾ ਤੋਂ ਸੀਨੀਅਰ ਪਾਰਟੀ ਆਗੂ ਮੌਜੂਦ ਸਨ, ਜਿਨ੍ਹਾਂ ਵਿੱਚ ਹਿੰਦੁਸਤਾਨ ਵਪਾਰ ਸੈਨਾ ਦੇ ਸੂਬਾ ਪ੍ਰਧਾਨ ਕ੍ਰਿਸ਼ਨ ਕੁਮਾਰ ਗਾਬਾ, ਹਿੰਦੁਸਤਾਨ ਆਈਟੀ ਸੈਨਾ ਦੇ ਪੰਜਾਬ ਪ੍ਰਧਾਨ ਹਿਤੇਸ਼ ਰਿੰਕੂ, ਜ਼ਿਲ੍ਹਾ ਉਪ ਪ੍ਰਧਾਨ ਪਟਿਆਲਾ ਭੋਲਾ ਸ਼ਰਮਾ, ਹਰਪ੍ਰੀਤ ਸ਼ਰਮਾ, ਨੰਦਲਾਲ ਅਤੇ ਨਾਭਾ ਤੋਂ ਮਹਿਲਾ ਇਕਾਈ ਦੀ ਪ੍ਰਧਾਨ ਵਿਮਲਾ ਦੇਵੀ ਸ਼ਾਮਲ ਸਨ।