- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਿਵ ਸੈਨਾ ਹਿੰਦੁਸਤਾਨ ਨੇ ਕਈ ਆਗੂ ਪਾਰਟੀ ’ਚੋਂ ਕੱਢੇ

ਪੱਤਰ ਪ੍ਰੇਰਕ, •ਪੰਜਾਬੀ ਜਾਗਰਣ•, ਪਟਿਆਲਾ : ਸ਼ਿਵ ਸੈਨਾ ਹਿੰਦੁਸਤਾਨ ਨੇ ਇਕ ਮਹੱਤਵਪੂਰਨ ਫੈਸਲਾ ਲਿਆ ਹੈ, ਜਿਸ ਵਿਚ ਕੁਝ ਗੈਰ ਸਰਗਰਮ ਪਾਰਟੀ ਅਹੁਦੇਦਾਰਾਂ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਹਟਾ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਸੰਗਠਨ ਤੋਂ ਕੱਢ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੌਮੀ ਪ੍ਰਧਾਨ ਪਵਨ ਗੁਪਤਾ ਨੇ ਦੱਸਿਆ ਕਿ ਸ਼ਿਵ ਸੈਨਾ ਹਿੰਦੁਸਤਾਨ ਦੇ ਪੰਜਾਬ ਉਪ ਪ੍ਰਧਾਨ ਮੋਗਾ ਦੇ ਨਿਵਾਸੀ ਗਗਨ ਨੌਹਰੀਆ ਤੇ ਜਲੰਧਰ ਦੇ ਨਿਵਾਸੀ ਅਸ਼ੀਸ਼ ਅਹੀਰ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਤੁਰੰਤ ਪ੍ਰਭਾਵ ਨਾਲ ਪਾਰਟੀ ਤੋਂ ਕੱਢ ਦਿੱਤਾ ਗਿਆ ਹੈ। ਜਲੰਧਰ ਇਕਾਈ ਨੂੰ ਵੀ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ। ਜਿਨ੍ਹਾਂ ਨੂੰ ਜਲੰਧਰ ਵਿਚ ਪਾਰਟੀ ਅਹੁਦੇ ਦਿੱਤੇ ਗਏ ਸਨ, ਉਨ੍ਹਾਂ ਨੂੰ ਸਾਰੇ ਅਹੁਦਿਆਂ ਤੋਂ ਹਟਾ ਦਿੱਤਾ ਗਿਆ ਹੈ ਅਤੇ ਭੰਗ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਕਿਸੇ ਵੀ ਅਹੁਦੇਦਾਰਾਂ ਦੀ ਅਯੋਗਤਾ ਨੂੰ ਬਰਦਾਸ਼ਤ ਨਹੀਂ ਕਰੇਗੀ। ਪਵਨ ਗੁਪਤਾ ਨੇ ਆਖਿਆ ਕਿ ਜਲਦ ਹੀ ਇਨ੍ਹਾਂ ਅਹੁਦੇਦਾਰਾਂ ਦੀ ਥਾਂ ਨਵੇਂ ਅਹੁਦੇਦਾਰ ਨਿਯੁਕਤ ਕੀਤੇ ਜਾਣਗੇ।