ਪਵਨ ਗੁਪਤਾ ਦੋ ਦਿਨਾਂ ਯੂਪੀ ਦੌਰੇ ’ਤੇ ਜਾਣਗੇ
ਪਵਨ ਗੁਪਤਾ ਦੋ ਦਿਨਾਂ ਯੂਪੀ ਦੌਰੇ ’ਤੇ ਜਾਣਗੇ
Publish Date: Thu, 22 Oct 2026 04:27 PM (IST)
Updated Date: Thu, 22 Oct 2026 04:28 PM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, •ਪਟਿਆਲਾ : ਸ਼ਿਵ ਸੈਨਾ ਹਿੰਦੁਸਤਾਨ ਅਤੇ ਹਿੰਦੁਸਤਾਨ ਸ਼ਕਤੀ ਸੈਨਾ ਦੇ ਰਾਸ਼ਟਰੀ ਪ੍ਰਧਾਨ ਪਵਨ ਗੁਪਤਾ, ਉੱਤਰ ਪ੍ਰਦੇਸ਼ ਦੇ ਦੋ ਦਿਨਾਂ ਦੌਰੇ ’ਤੇ ਜਾਣਗੇ। ਇਹ ਦੌਰਾ 24 ਅਕਤੂਬਰ ਤੋਂ 26 ਅਕਤੂਬਰ 2026 ਤੱਕ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਸੀਨੀਅਰ ਪਾਰਟੀ ਆਗੂਆਂ ਦੀ ਸੂਬਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਨ ਲਈ ਹੋਵੇਗਾ। ਸ਼ਿਵ ਸੈਨਾ ਹਿੰਦੁਸਤਾਨ ਅਤੇ ਹਿੰਦੁਸਤਾਨ ਸ਼ਕਤੀ ਸੈਨਾ ਪਹਿਲਾਂ ਹੀ ਉੱਤਰ ਪ੍ਰਦੇਸ਼ ਵਿੱਚ ਸਰਗਰਮ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੰਗਠਨ ਦੇ ਸੀਨੀਅਰ ਆਗੂਆਂ ਦੀ ਇੱਕ ਮੀਟਿੰਗ ਕੀਤੀ ਜਾ ਰਹੀ ਹੈ। ਪਵਨ ਗੁਪਤਾ ਸਾਰੇ ਆਗੂਆਂ ਨਾਲ ਨਿੱਜੀ ਤੌਰ ’ਤੇ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਦੇ ਵਿਚਾਰਾਂ ਨੂੰ ਸਮਝਣ ਤੋਂ ਬਾਅਦ ਉੱਤਰ ਪ੍ਰਦੇਸ਼ ਵਿੱਚ ਪਾਰਟੀ ਦੀ ਭਵਿੱਖ ਦੀ ਰਣਨੀਤੀ ਤਿਆਰ ਕਰਨਗੇ। ਉੱਤਰ ਪ੍ਰਦੇਸ਼ ਦੇ ਇੰਚਾਰਜ ਅਤੇ ਪੰਜਾਬ ਦੇ ਸੀਨੀਅਰ ਉਪ ਪ੍ਰਧਾਨ ਕਸ਼ਮਕਾਂਤ ਪਾਂਡੇ, 23 ਅਕਤੂਬਰ 2024 ਨੂੰ ਆਪਣੀ ਟੀਮ ਨਾਲ ਉੱਤਰ ਪ੍ਰਦੇਸ਼ ਲਈ ਰਵਾਨਾ ਹੋਣਗੇ ਅਤੇ ਸੰਗਠਨ ਦੇ ਸਾਰੇ ਸੀਨੀਅਰ ਅਧਿਕਾਰੀਆਂ ਅਤੇ ਨੇਤਾਵਾਂ ਨਾਲ ਤਾਲਮੇਲ ਕਰਨਗੇ। ਪੰਜਾਬ ਦੇ ਸੀਨੀਅਰ ਆਗੂ ਅਖਿਲੇਸ਼ ਕੁਮਾਰ ਅਤੇ ਬੀਐੱਨ ਗਿਰੀ ਵੀ ਟੀਮ ’ਚ ਉਨ੍ਹਾਂ ਦੇ ਨਾਲ ਹੋਣਗੇ।