ਐੱਸਐੱਚਓ ਕਿਰਪਾਲ ਸਿੰਘ ਮੋਹੀ ਨੂੰ ਸਦਮਾ, ਮਾਤਾ ਦਾ ਦੇਹਾਂਤ
ਐਸਐਚ ਓ ਕਿਰਪਾਲ ਸਿੰਘ ਮੋਹੀ ਨੂੰ ਸਦਮਾ, ਮਾਤਾ ਦਾ ਦੇਹਾਂਤ
Publish Date: Sat, 14 Feb 2026 04:48 PM (IST)
Updated Date: Sat, 14 Feb 2026 04:51 PM (IST)

ਐੱਚਐੱਸ ਸੈਣੀ, ਪੰਜਾਬੀ ਜਾਗਰਣ ਰਾਜਪੁਰਾ : ਥਾਣਾ ਸਦਰ ਰਾਜਪੁਰਾ ਦੇ ਇੰਚਾਰਜ ਇੰਸਪੈਕਟਰ ਕਿਰਪਾਲ ਸਿੰਘ ਮੋਹੀ ਨੂੰ ਕੁਝ ਸਮੇਂ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਮਾਤਾ ਅਮਰਜੀਤ ਕੌਰ (75) ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ। ਇਸ ਮੌਕੇ ਹਲਕਾ ਰਾਜਪੁਰਾ ਵਿਧਾਇਕਾ ਨੀਨਾ ਮਿੱਤਲ, ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਸਾਬਕਾ ਵਿਧਾਇਕ ਘਨੌਰ ਮਦਨ ਲਾਲ ਜਲਾਲਪੁਰ, ਸ਼੍ਰੋਮਣੀ ਅਕਾਲੀ ਦਲ ਹਲਕਾ ਰਾਜਪੁਰਾ ਦੇ ਇੰਚਾਰਜ ਜਥੇਦਾਰ ਸੁਰਜੀਤ ਸਿੰਘ ਗੜੀ, ਭਾਜਪਾ ਹਲਕਾ ਇੰਚਾਰਜ ਜਗਦੀਸ਼ ਕੁਮਾਰ ਜੱਗਾ, ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਸਤਵਿੰਦਰ ਸਿੰਘ ਮਿਰਜ਼ਾਪੁਰ, ਯੂਥ ਆਗੂ ਨਿਰਭੈ ਸਿੰਘ ਮਿਲਟੀ ਕੰਬੋਜ, ਸਾਬਕਾ ਚੇਅਰਮੈਨ ਗਗਨਦੀਪ ਸਿੰਘ ਜਲਾਲਪੁਰ, ਸ਼੍ਰੋਮਣੀ ਅਕਾਲੀ ਦਲ ਹਲਕਾ ਘਨੌਰ ਦੇ ਇੰਚਾਰਜ ਸਰਬਜੀਤ ਸਿੰਘ ਝਿੰਜਰ, ਸਾਬਕਾ ਪ੍ਰਧਾਨ ਗੁਰਦੀਪ ਸਿੰਘ ਉਂਟਸਰ, ਐਡਵੋਕੇਟ ਲਵਿਸ ਮਿਤਲ, ‘ਆਪ’ ਬਲਾਕ ਪ੍ਰਧਾਨ ਰਜੇਸ਼ ਬਾਵਾ, ਐਡਵੋਕੇਟ ਚੌਧਰੀ ਕਰਮਜੀਤ ਸਿੰਘ, ਭਾਰਤੀ ਕਿਸਾਨ ਮਜ਼ਦੂਰੀ ਯੂਨੀਅਨ ਦੇ ਕੌਮੀ ਪ੍ਰਧਾਨ ਮਨਜੀਤ ਸਿੰਘ ਘੁਮਾਣਾ, ਐਡਵੋਕੇਟ ਬਲਜਿੰਦਰ ਸਿੰਘ ਸੈਣੀ, ਸਕਾਲਰ ਸਕੂਲ ਦੇ ਚੇਅਰਮੈਨ ਤਰਸੇਮ ਲਾਲ ਜੋਸ਼ੀ, ਰਣਜੀਤ ਸਿੰਘ ਸਾਹਨੀ, ਭਾਜਪਾ ਆਗੂ ਜਰਨੈਲ ਸਿੰਘ ਪਿਲਖਣੀ, ਸ੍ਰੋਮਣੀ ਅਕਾਲੀ ਦਲ ਦੇ ਆਗੂ ਰਣਜੀਤ ਸਿੰਘ ਰਾਣਾ, ਅਰਵਿੰਦਰਪਾਲ ਸਿੰਘ ਰਾਜੂ, ਭਾਈ ਅਬਰਿੰਦਰ ਸਿੰਘ ਕੰਗ, ਸਰਬਜੀਤ ਸਿੰਘ ਸਾਹਨੀ, ਸਾਹਿਬ ਸਿੰਘ ਕੋਲੀ, ਡੀਐੱਸਪੀ ਸਪੈਸ਼ਲ ਪਟਿਆਲਾ ਜਸਵਿੰਦਰ ਸਿੰਘ ਟਿਵਾਣਾ, ਰਾਜਪੁਰਾ ਡੀਐੱਸਪੀ ਮਨਜੀਤ ਸਿੰਘ, ਹਲਕਾ ਘਨੌਰ ਦੇ ਡੀਐੱਸਪੀ ਹਰਮਨਪ੍ਰੀਤ ਸਿੰਘ ਚੀਮਾ, ਐੱਸਐੱਚਓ ਥਾਣਾ ਸਿਟੀ ਰਾਜਪੁਰਾ ਗੁਰਸੇਵਕ ਸਿੰਘ ਸਿੱਧੂ, ਐੱਸਐੱਚਓ ਥਾਣਾ ਬਨੂੜ ਅਰਸ਼ਪ੍ਰੀਤ ਸ਼ਰਮਾ, ਪੁਲਿਸ ਚੌਕੀ ਕਸਤੂਰਬਾ ਦੀ ਇਨਚਾਰਜ ਨਿਸ਼ਾਨ ਸਿੰਘ, ਟ੍ਰੈਫਿਕ ਪੁਲਿਸ ਰਾਜਪੁਰਾ ਦੇ ਇੰਚਾਰਜ ਗੁਰਬਚਨ ਸਿੰਘ, ਥਾਣੇਦਾਰ ਅਮਰਜੀਤ ਸਿੰਘ, ਬਨੂੜ ਟ੍ਰੈਫਿਕ ਇੰਚਾਰਜ ਮਨਜੀਤ ਸਿੰਘ, ਪੁਲਿਸ ਚੌਕੀ ਬੱਸ ਸਟੈਂਡ ਦੇ ਇੰਚਾਰਜ ਥਾਣੇਦਾਰ ਬਲਵੀਰ ਸਿੰਘ, ਥਾਣੇਦਾਰ ਜਗਦੇਵ ਸਿੰਘ, ਕਿਸਾਨ ਆਗੂ ਜਸਮੇਰ ਸਿੰਘ ਭੱਲਾ, ਸਮੇਤ ਹਲਕਾ ਰਾਜਪੁਰਾ ਦੀਆਂ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਵੱਲੋਂ ਇੰਸਪੈਕਟਰ ਕਿਰਪਾਲ ਸਿੰਘ ਅਤੇ ਉਹਨਾਂ ਦੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ। ਇੰਸਪੈਕਟਰ ਕਿਰਪਾਲ ਸਿੰਘ ਮੋਹੀ ਨੇ ਦੱਸਿਆ ਕਿ ਮਾਤਾ ਅਮਰਜੀਤ ਕੌਰ ਦੀ ਆਤਮਿਕ ਸ਼ਾਂਤੀ ਦੇ ਲਈ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 21 ਫਰਵਰੀ ਸ਼ਨਿਚਰਵਾਰ ਨੂੰ ਗੁਰਦੁਆਰਾ ਜੋਤ ਸਰੂਪ ਫੋਕਲ ਪੁਆਇੰਟ ਵਿਖੇ ਦੁਪਹਿਰ 12 ਤੋਂ 1 ਵਜੇ ਹੋਵੇਗੀ।