- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਗਵਾਨ ਵਾਲਮੀਕਿ ਜੀ ਦੇ ਅਵਤਾਰ ਦਿਹਾੜੇ ਮੌਕੇ ਸ਼ੋਭਾ ਯਾਤਰਾ ਕੱਢੀ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਭਗਵਾਨ ਸ਼੍ਰੀ ਵਾਲਮੀਕਿ ਜੀ ਦੇ ਅਵਤਾਰ ਦਿਹਾੜੇ ਦੇ ਸਬੰਧ ਵਿੱਚ ਸ੍ਰਿਸ਼ਟੀਕਰਤਾ ਭਗਵਾਨ ਵਾਲਮੀਕਿ ਐਜੂਕੇਸ਼ਨਲ ਫਾਊਂਡੇਸ਼ਨ (ਪੰਜਾਬ) ਵੱਲੋਂ ਰਾਜਪੁਰਾ ਵਿਖੇ ਸ਼ੋਭਾ ਯਾਤਰਾ ਕੱਢੀ ਗਈ। ਸ਼ੋਭਾ ਯਾਤਰਾ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਭਾਜਪਾ ਹਲਕਾ ਰਾਜਪੁਰਾ ਦੇ ਇੰਚਾਰਜ ਜਗਦੀਸ਼ ਕੁਮਾਰ ਜੱਗਾ ਨੇ ਵੀ ਸ਼ੋਭਾ ਯਾਤਰਾ ਵਿੱਚ ਸ਼ਮੂਲੀਅਤ ਕਰਦਿਆਂ ਭਗਵਾਨ ਵਾਲਮੀਕਿ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਨੇ ਪ੍ਰਬੰਧਕਾਂ ਅਤੇ ਸੰਗਤਾਂ ਨਾਲ ਖੁਸ਼ੀ ਸਾਂਝੀ ਕਰਦਿਆਂ ਸਮੂਹ ਸੰਗਤ ਨੂੰ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ। ਜਗਦੀਸ਼ ਕੁਮਾਰ ਜੱਗਾ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੇ ਸਮਾਜ ਨੂੰ ਗਿਆਨ, ਸੱਚਾਈ ਅਤੇ ਸਦਾਚਾਰ ਦਾ ਮਾਰਗ ਦਿਖਾਇਆ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦਾ ਆਸ਼ੀਰਵਾਦ ਸਮੂਹ ਸੰਗਤ ’ਤੇ ਹਮੇਸ਼ਾ ਬਣਿਆ ਰਹੇ ਅਤੇ ਸਮਾਜ ਵਿੱਚ ਆਪਸੀ ਭਾਈਚਾਰਾ ਤੇ ਸਦਭਾਵਨਾ ਕਾਇਮ ਰਹੇ। ਇਸ ਮੌਕੇ ਸ਼ੋਭਾ ਯਾਤਰਾ ਦੇ ਪ੍ਰਬੰਧਕਾਂ ਵੱਲੋਂ ਜਗਦੀਸ਼ ਕੁਮਾਰ ਜੱਗਾ, ਭਾਜਪਾ ਐੱਸਸੀ ਮੋਰਚਾ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜਗਦੀਪ ਸਿੰਘ ਜੱਗੀ, ਸੋਨੂ ਡਾਲੀਮਾ ਵਿਹਾਰ, ਐਡਵੋਕੇਟ ਪਰਮਵੀਰ ਚੌਧਰੀ ਅਤੇ ਉਨ੍ਹਾਂ ਦੇ ਨਾਲ ਪਹੁੰਚੇ ਭਾਜਪਾ ਆਗੂਆਂ ਦਾ ਸਨਮਾਨ ਵੀ ਕੀਤਾ ਗਿਆ।