ਦਰਸ਼ਨ ਸਿੰਘ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਅਖੰਡ ਪਾਠ ਦੇ ਪਾਏ ਭੋਗ
ਸਰਦਾਰਾ ਸਿੰਘ ਲਾਛੜੂ ਦੇ ਵੱਡੇ ਭਰਾ ਦਰਸ਼ਨ ਸਿੰਘ ਦੀ ਆਤਮਿਕ ਸ਼ਾਂਤੀ ਲਈ ਅਖੰਡ ਪਾਠ ਦੇ ਭੋਗ
Publish Date: Wed, 25 Mar 2026 06:45 PM (IST)
Updated Date: Wed, 25 Mar 2026 06:47 PM (IST)
ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਘਨੌਰ : ਸਰਦਾਰਾ ਸਿੰਘ ਲਾਛੜੂ ਦੇ ਵੱਡੇ ਭਰਾ ਦਰਸ਼ਨ ਸਿੰਘ ਦੇ ਹਾਲ ਹੀ ਵਿਚ ਹੋਏ ਦਿਹਾਂਤ ਮਗਰੋਂ ਪਿੰਡ ਲਾਛੜੂ ਖੁਰਦ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਤੇ ਅੰਤਿਮ ਅਰਦਾਸ ਕੀਤੀ ਗਈ। ਇਸ ਮੌਕੇ ਵੱਖ-ਵੱਖ ਰਾਜਨੀਤਿਕ ਆਗੂਆਂ, ਸਮਾਜ ਸੇਵੀ ਸੰਸਥਾਵਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਹਾਜ਼ਰੀ ਭਰ ਕੇ ਮਰਹੂਮ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਹਾਜ਼ਰ ਲੋਕਾਂ ਨੇ ਕਿਹਾ ਕਿ ਮਰਹੂਮ ਸਧਾਰਣ ਸੁਭਾਉ ਅਤੇ ਨੇਕ ਇਨਸਾਨ ਸਨ।