- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਯੂਨੀਵਰਸਿਟੀ ਪ੍ਰਸ਼ਾਸਨ ਅਨੁਸਾਰ, ਬੁੱਧਵਾਰ ਨੂੰ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਨੇ ਪ੍ਰਬੰਧਕੀ ਬਲਾਕ-2 ਦੇ ਦੋਵੇਂ ਦਰਵਾਜ਼ੇ ਬੰਦ ਕਰ ਦਿੱਤੇ ਸਨ, ਜਿਸ ਕਾਰਨ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਬਾਹਰ ਨਿਕਲਣ ਵਿੱਚ ਮੁਸ਼ਕਲ ਆਈ ਅਤੇ ਦਫ਼ਤਰੀ ਕੰਮਕਾਜ ਪ੍ਰਭਾਵਿਤ ਹੋਇਆ।

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ: ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿੱਚ ਮੁਲਾਜ਼ਮਾਂ ਦੇ ਪ੍ਰਦਰਸ਼ਨ ਕਾਰਨ ਕੰਮਕਾਜ ਪ੍ਰਭਾਵਿਤ ਹੋਣ ’ਤੇ ਪ੍ਰਸ਼ਾਸਨ ਨੇ 18 ਨਾਨ-ਟੀਚਿੰਗ ਮੁਲਾਜ਼ਮਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ। ਨੋਟਿਸਾਂ ਰਾਹੀਂ 30 ਅਕਤੂਬਰ 2026 ਨੂੰ ਸਵੇਰੇ 10 ਵਜੇ ਤੱਕ ਸਪੱਸ਼ਟੀਕਰਨ ਮੰਗਿਆ ਗਿਆ ਹੈ। ਤਸੱਲੀਬਖ਼ਸ਼ ਜਵਾਬ ਨਾ ਮਿਲਣ ’ਤੇ ਨਿਯਮਾਂ ਅਨੁਸਾਰ ਕਾਰਵਾਈ ਦੀ ਚਿਤਾਵਨੀ ਦਿੱਤੀ ਗਈ ਹੈ।
ਯੂਨੀਵਰਸਿਟੀ ਪ੍ਰਸ਼ਾਸਨ ਅਨੁਸਾਰ, ਬੁੱਧਵਾਰ ਨੂੰ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਨੇ ਪ੍ਰਬੰਧਕੀ ਬਲਾਕ-2 ਦੇ ਦੋਵੇਂ ਦਰਵਾਜ਼ੇ ਬੰਦ ਕਰ ਦਿੱਤੇ ਸਨ, ਜਿਸ ਕਾਰਨ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਬਾਹਰ ਨਿਕਲਣ ਵਿੱਚ ਮੁਸ਼ਕਲ ਆਈ ਅਤੇ ਦਫ਼ਤਰੀ ਕੰਮਕਾਜ ਪ੍ਰਭਾਵਿਤ ਹੋਇਆ।
ਦੂਜੇ ਪਾਸੇ, ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੇ ਪ੍ਰਧਾਨ ਗੁਰਜੀਤ ਗੋਪਾਲਪੁਰੀ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਮੇਤ ਹੋਰ ਮੰਗਾਂ ਲਈ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ, ਪਰ ਪ੍ਰਸ਼ਾਸਨ ਨੇ ਕੋਈ ਠੋਸ ਕਦਮ ਨਹੀਂ ਚੁੱਕਿਆ। ਇਸੇ ਦੇ ਵਿਰੋਧ ਵਿੱਚ ਬੁੱਧਵਾਰ ਨੂੰ ਯੂਨੀਵਰਸਿਟੀ ਦੇ ਮੁੱਖ ਗੇਟ ਅੱਗੇ ਪ੍ਰਦਰਸ਼ਨ ਕੀਤਾ ਗਿਆ।
ਗੋਪਾਲਪੁਰੀ ਨੇ ਦੱਸਿਆ ਕਿ ਐਸੋਸੀਏਸ਼ਨ ਨੇ ਮੁੱਖ ਗੇਟ ਨੇੜੇ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਮੰਗਾਂ ਨਾ ਮੰਨੀਆਂ ਗਈਆਂ ਤਾਂ ਯੂਨੀਵਰਸਿਟੀ ਮੁਕੰਮਲ ਤੌਰ ’ਤੇ ਬੰਦ ਕੀਤੀ ਜਾਵੇਗੀ। ਇਸ ਸਬੰਧੀ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰਹੇਗਾ।