ਪਿੰਡਾਂ ’ਚ ਅਕਾਲੀ ਦਲ ਨੂੰ ਮੀਟਿੰਗਾਂ ਦੌਰਾਨ ਮਿਲ ਰਿਹਾ ਵੱਡਾ ਹੁੰਗਾਰਾ : ਲਾਲਕਾ
ਪਿੰਡਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਮੀਟਿੰਗਾਂ ਦੌਰਾਨ ਮਿਲ ਰਿਹਾ ਵੱਡਾ ਹੁੰਗਾਰਾ: ਲਾਲਕਾ
Publish Date: Fri, 06 Mar 2026 04:30 PM (IST)
Updated Date: Fri, 06 Mar 2026 04:33 PM (IST)
ਅਮਨਦੀਪ ਸਿੰਘ ਲਵਲੀ, ਪੰਜਾਬੀ ਜਾਗਰਣ, ਨਾਭਾ : ਸੂਬੇ ਪੰਜਾਬ ਦੇ ਲੋਕ ਮੁੜ ਪੰਜਾਬ ਦੇ ਅੰਦਰ ਅਕਾਲੀ ਦਲ ਨੂੰ ਸੱਤਾ ਵਿਚ ਦੇਖਣਾ ਚਾਹੁੰਦੇ ਹਨ। ਇਹ ਵਿਚਾਰ ਨਾਭਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਨੇ ਆਪਣੇ ਗ੍ਰਹਿ ਵਿਖੇ ਬਲਾਕ ਸੰਮਤੀ ਦੇ ਮੈਂਬਰਾਂ ਤੇ ਪਾਰਟੀ ਦੇ ਆਗੂਆਂ ਨਾਲ ਕੀਤੀ ਮੀਟਿੰਗ ਦੌਰਾਨ ਪ੍ਰਗਟਾਏ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਬਲਾਕ ਸੰਮਤੀ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਸੰਬੰਧੀ ਬਾਈਕਾਟ ਕੀਤਾ ਗਿਆ ਹੈ ਜਿਸ ਕਾਰਨਾ ਅਕਾਲੀ ਦਲ ਦੇ ਬਲਾਕ ਸੰਮਤੀ ਜੇਤੂ ਮੈਂਬਰ ਬੀਡੀਪੀਓ ਦਫਤਰ ਵਿਖੇ ਰੱਖੀ ਚੋਣ ਵਿਚ ਨਹੀਂ ਗਏ। ਉਨ੍ਹਾਂ ਦੱਸਿਆ ਕਿ ਚਾਰ ਅਪ੍ਰੈਲ ਦੀ ਨਾਭਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਨੂੰ ਲੈ ਕੇ ਪਿੰਡਾਂ ਵਿਚ ਮੀਟਿੰਗਾਂ ਦਾ ਦੌਰ ਜਾਰੀ ਹੈ। ਪਿੰਡਾਂ ਵਿਚ ਵੱਡਾ ਹੁੰਗਾਰਾ ਸ਼੍ਰੋਮਣੀ ਅਕਾਲੀ ਦਲ ਨੂੰ ਮਿਲ ਰਿਹਾ ਅਤੇ ਕਈ ਪਿੰਡਾਂ ਵਿੱਚ ਆਮ ਆਦਮੀ ਪਾਰਟੀ ਦਾ ਬਾਈਕਾਟ ਕੀਤੇ ਜਾਣ ਦੀਆਂ ਗੱਲਾਂ ਵੀ ਲਾਲਕਾ ਮੁਤਾਬਕ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਬਲਾਕ ਸੰਪਤੀ ਮੈਂਬਰ ਰਣਜੀਤ ਸਿੰਘ, ਸੰਜੀਵ ਕੁਮਾਰ ,ਬਲਵਿੰਦਰ ਕੌਰ, ਮਨਜੀਤ ਕੌਰ, ਕੁਲਦੀਪ ਕੌਰ, ਸਰਜੀਤ ਕੌਰ ਅਤੇ ਦਲੱਦੀ ਜੋਨ ਤੋਂ ਜਿੱਤੀ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਦੀਪ ਕੌਰ ਤੋਂ ਇਲਾਵਾ ਜਥੇਦਾਰ ਬਲਤੇਜ ਸਿੰਘ ਖੋਖ ਅਤੇ ਹੋਰ ਅਕਾਲੀ ਆਗੂ ਮੌਜੂਦ ਸਨ।