
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਐਸਆਈਆਰ ‘ਚ ਬਿਹਤਰੀਨ ਕਾਰਗੁਜ਼ਾਰੀ ਵਾਲੇ ਸੁਪਰਵਾਈਜ਼ਰ ਤੇ ਬੀ.ਐੱਲ.ਓਜ਼ ਦਾ ਸਨਮਾਨ

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ•, ਪਟਿਆਲਾ : ਦੇਸ਼ ਦੇ 80ਵੇਂ ਸੁਤੰਤਰਤਾ ਦਿਵਸ ਮੌਕੇ ’ਤੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਤੇ ਫੂਡ ਪ੍ਰੋਸੈਸਿੰਗ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਭਾਰਤੀ ਚੋਣ ਕਮਿਸ਼ਨ ਵੱਲੋਂ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਗਹਿਰੀ ਸੁਧਾਈ ਵਿਚ ਪਟਿਆਲਾ ਦੇ ਬਿਹਤਰੀਨ ਕਾਰਗੁਜ਼ਾਰੀ ਕਰਨ ਵਾਲੇ ਸੁਪਰਵਾਈਜ਼ਰ ਤੇ ਦੋ ਬੀਐੱਲਓਜ਼ ਨੂੰ ਸਨਮਾਨਿਤ ਕੀਤਾ ਹੈ। ਸਮਾਗਮ ਦੌਰਾਨ ਬੈਸਟ ਸੁਪਰਵਾਈਜਰ ਵਜੋਂ ਇੰਦਰਪਾਲ ਸਿੰਘ ਅਤੇ ਬੈਸਟ ਬੀਐੱਲਓਜ਼ ਸ਼੍ਰੇਣੀ ਵਿਚ ਬਿਹਤਰੀਨ ਕਾਰਗੁਜ਼ਾਰੀ ਦਿਖਾਉਣ ਵਾਲੇ ਕਰਮਚਾਰੀਆਂ ਸੰਦੀਪ ਕੁਮਾਰ ਤੇ ਜਸਬੀਰ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਕੈਬਨਿਟ ਮੰਤਰੀ ਨੇ ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਇਨ੍ਹਾਂ ਸੁਪਰਵਾਈਜ਼ਰ ਤੇ ਬੀਐੱਲਓਜ਼ ਨੇ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਕਾਰਜ ਨੂੰ ਸੁਚਾਰੂ, ਪਾਰਦਰਸ਼ੀ ਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ। ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸਨਮਾਨਿਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਵੀ ਇਮਾਨਦਾਰੀ ਅਤੇ ਤਨਦੇਹੀ ਨਾਲ ਲੋਕ ਸੇਵਾ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ। ਜ਼ਿਲ੍ਹਾ ਪ੍ਰਸ਼ਾਸਨ ਨੇ ਵੀ ਸਨਮਾਨਿਤ ਕਰਮਚਾਰੀਆਂ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਹੈ।