ਸਿਸੋਦੀਆ ਤੇ ਡਾ. ਬਲਬੀਰ ਸਿੰਘ ਨੇ ਕਾਲੀ ਦੇਵੀ ਮੰਦਰ ’ਚ ਟੇਕਿਆ ਮੱਥਾ, ਕਿਹਾ-ਸਰਕਾਰ ਅਗਲੇ ਨਰਾਤਿਆਂ ਤੱਕ ਮੰਦਰ ਕਰਵਾਏਗੀ ਨਵੀਨੀਕਰਨ
ਸਿਸੋਦੀਆ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦੇ ਹਨ ਕਿ ਉਨ੍ਹਾਂ ਨੂੰ ਚੇਤ ਦੇ ਪਹਿਲੇ ਨਰਾਤੇ ’ਤੇ ਇਸ ਮੰਦਰ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਨੇ ਮੰਦਰ ਵਿਚ ਹਵਨ ਕੀਤਾ, ਇਸ ਦੌਰਾਨ ਉਨ੍ਹਾਂ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਮੇਅਰ ਕੁੰਦਨ ਗੋਗੀਆ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੇ ਨਾਲ ਮੰਦਰ ਵਿਚ ਚੱਲ ਰਹੇ ਨਿਰਮਾਣ ਕਾਰਜਾਂ ਦਾ ਵੀ ਜਾਇਜ਼ਾ ਲਿਆ।
Publish Date: Fri, 20 Mar 2026 08:15 AM (IST)
Updated Date: Fri, 20 Mar 2026 08:18 AM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਚੇਤ ਦੇ ਪਹਿਲੇ ਨਰਾਤੇ ’ਤੇ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਪਟਿਆਲਾ ਦੇ ਮਾਤਾ ਸ੍ਰੀ ਕਾਲੀ ਦੇਵੀ ਵਿਚ ਪਰਿਵਾਰ ਸਮੇਤ ਮੱਥਾ ਟੇਕਿਆ। ਉਨ੍ਹਾਂ ਦੇ ਨਾਲ ਸੂਬੇ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੀ ਮੌਜੂਦ ਸਨ।
ਸਿਸੋਦੀਆ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦੇ ਹਨ ਕਿ ਉਨ੍ਹਾਂ ਨੂੰ ਚੇਤ ਦੇ ਪਹਿਲੇ ਨਰਾਤੇ ’ਤੇ ਇਸ ਮੰਦਰ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਨੇ ਮੰਦਰ ਵਿਚ ਹਵਨ ਕੀਤਾ, ਇਸ ਦੌਰਾਨ ਉਨ੍ਹਾਂ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਮੇਅਰ ਕੁੰਦਨ ਗੋਗੀਆ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੇ ਨਾਲ ਮੰਦਰ ਵਿਚ ਚੱਲ ਰਹੇ ਨਿਰਮਾਣ ਕਾਰਜਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੰਦਰ ਦੇ ਵਿਕਾਸ ਲਈ ਉਸਾਰੀ ਕਾਰਜ ਜਾਰੀ ਹਨ ਤੇ ਸੂਬਾ ਸਰਕਾਰ ਵੱਲੋਂ ਅਗਲੇ ਨਰਾਤਿਆਂ ਤੱਕ ਨਿਰਮਾਣ ਮੁਕੰਮਲ ਕਰ ਲਿਆ ਜਾਵੇਗਾ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਕਿਸੇ ਵੀ ਧਾਰਮਿਕ ਸਥਾਨ ਦੇ ਨਿਰਮਾਣ ਜਾਂ ਸੇਵਾ ਵਿਚ ਹੰਕਾਰ ਦੀ ਕੋਈ ਜਗ੍ਹਾ ਨਹੀਂ ਹੋਣੀ ਚਾਹੀਦੀ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਭਵਿੱਖ ਵਿਚ ਕਿਸੇ ਹੋਰ ਮੰਦਰ ਦੇ ਨਿਰਮਾਣ ਜਾਂ ਸੇਵਾ ਦਾ ਮੌਕਾ ਮਿਲਦਾ ਹੈ ਤਾਂ ਪੂਰੀ ਸ਼ਰਧਾ ਨਾਲ ਨਿਭਾਉਣਗੇ।
ਇਸ ਮੌਕੇ ਉਨ੍ਹਾਂ ਦੇ ਨਾਲ ਮੇਅਰ ਕੁੰਦਨ ਗੋਗੀਆ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਹਰਪਾਲ ਸਿੰਘ ਵਿਰਕ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ, ਮੰਦਰ ਅਡਵਾਈਜ਼ਰੀ ਮੈਨੇਜਿੰਗ ਕਮੇਟੀ ਦੇ ਮੈਂਬਰ ਸੀਏ ਅਜੇ ਅਲੀਪੁਰੀਆ, ਸੰਜੇ ਸਿੰਗਲਾ ਤੇ ਡਾ. ਰਾਜ ਕੁਮਾਰ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਤੇ ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ ਸਮੇਤ ਹੋਰ ਸ਼ਖ਼ਸੀਅਤਾਂ ਮੌਜੂਦ ਸਨ।