- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ 'ਤੇ ਅੱਜ ਵੱਡੀ ਗਿਣਤੀ ਵਿੱਚ ਅਧਿਆਪਕਾਂ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਦੀ ਰਿਹਾਇਸ਼ ਵੱਲ ਰੋਸ ਮਾਰਚ ਕੱਢਿਆ। ਸਰਕਾਰ ਖ਼ਿਲਾਫ਼ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਨੇ ਪੁਲਿਸ ਵੱਲੋਂ ਲਗਾਏ ਗਏ ਬੈਰੀਕੇਡ ਤੋੜ ਕੇ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾ ਦਿੱਤਾ।

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ: ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ 'ਤੇ ਅੱਜ ਵੱਡੀ ਗਿਣਤੀ ਵਿੱਚ ਅਧਿਆਪਕਾਂ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਦੀ ਰਿਹਾਇਸ਼ ਵੱਲ ਰੋਸ ਮਾਰਚ ਕੱਢਿਆ। ਸਰਕਾਰ ਖ਼ਿਲਾਫ਼ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਨੇ ਪੁਲਿਸ ਵੱਲੋਂ ਲਗਾਏ ਗਏ ਬੈਰੀਕੇਡ ਤੋੜ ਕੇ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾ ਦਿੱਤਾ।
ਸਵੇਰ ਤੋਂ ਹੀ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਪੁੱਡਾ ਗਰਾਊਂਡ ਵਿਖੇ ਇਕੱਤਰ ਹੋਣੇ ਸ਼ੁਰੂ ਹੋ ਗਏ ਸਨ। ਗਰਾਊਂਡ ਵਿੱਚ ਹੋਈ ਰੈਲੀ ਦੌਰਾਨ ਆਗੂਆਂ ਨੇ ਸਰਕਾਰ 'ਤੇ ਵਾਅਦਾ ਖ਼ਿਲਾਫ਼ੀ ਦੇ ਦੋਸ਼ ਲਾਉਂਦਿਆਂ ਕਿਹਾ ਕਿ ਚੋਣਾਂ ਦੌਰਾਨ ਕੀਤੇ ਗਏ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਗਏ। ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ, ਜਿਵੇਂ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਕੱਚੇ ਕਾਮਿਆਂ ਨੂੰ ਪੱਕਾ ਕਰਨਾ ਅਤੇ ਪੈਨਸ਼ਨਰਾਂ ਦੇ ਬਕਾਏ ਜਾਰੀ ਕਰਨ ਵੱਲ ਸਰਕਾਰ ਕੋਈ ਧਿਆਨ ਨਹੀਂ ਦੇ ਰਹੀ।