- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਸਕੇਐਮ ਵੱਲੋਂ 26 ਨਵੰਬਰ ਨੂੰ ਪਟਿਆਲਾ ਵਿਖੇ ਕੀਤੀ ਜਾਵੇਗੀ ਰੈਲੀ

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ•, ਪਟਿਆਲਾ : ਸੰਯੁਕਤ ਕਿਸਾਨ ਮੋਰਚਾ ਦੇ ਕੌਮੀ ਸੱਦੇ ਤਹਿਤ ਪੰਜਾਬ ਚੈਪਟਰ ਵੱਲੋਂ ਸੂਬੇ ਵਿੱਚ 26 ਨਵੰਬਰ ਨੂੰ ਦਿੱਲੀ ਕਿਸਾਨ ਮੋਰਚੇ ਦੀ ਵਰ੍ਹੇਗੰਢ ਮੌਕੇ ਚਾਰ ਥਾਵਾਂ ਪਟਿਆਲਾ, ਬਠਿੰਡਾ, ਜਲੰਧਰ ਤੇ ਅੰਮ੍ਰਿਤਸਰ ਵਿਖੇ ਰੈਲੀਆਂ ਕੀਤੀਆਂ ਜਾਣਗੀਆਂ। ਪਟਿਆਲਾ ਦੇ ਪੁੱਡਾ ਗਰਾਊਂਡ ਵਿਖੇ ਹੋਣ ਵਾਲੀ ਰੈਲੀ ਵਿਚ ਮਾਲਵੇ ਦੇ ਸੱਤ ਜ਼ਿਲ੍ਹਿਆਂ(ਪਟਿਆਲਾ, ਸੰਗਰੂਰ,ਮੁਹਾਲੀ, ਲੁਧਿਆਣਾ, ਰੋਪੜ, ਫ਼ਤਹਿਗੜ੍ਹ ਸਾਹਿਬ ਅਤੇ ਮਲੇਰਕੋਟਲਾ) ਤੋਂ ਸ਼ਮੂਲੀਅਤ ਹੋਵੇਗੀ। ਰੈਲੀ ਦੀ ਤਿਆਰੀ ਲਈ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਜਗਮੋਹਨ ਸਿੰਘ ਪਟਿਆਲਾ ਦੀ ਪ੍ਰਧਾਨਗੀ ਹੇਠ ਜਾਇਜ਼ਾ ਲਿਆ ਗਿਆ। ਜਿਸ ’ਚ ਸੰਯੁਕਤ ਕਿਸਾਨ ਮੋਰਚਾ ਵਿੱਚ ਸ਼ਾਮਲ 15 ਕਿਸਾਨ ਜੱਥੇਬੰਦੀਆਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ। ਰੈਲੀ ਦੇ ਸਚਾਰੂ ਪ੍ਰਬੰਧ ਲਈ ਪ੍ਰਬੰਧਕੀ, ਮੀਡੀਆ ਅਤੇ ਸੰਚਾਲਨ ਕਮੇਟੀਆਂ ਦਾ ਗਠਨ ਕਰਕੇ ਜ਼ਿੰਮੇਵਾਰੀਆਂ ਦੀ ਵੰਡ ਕੀਤੀ ਗਈ। ਰੈਲੀ ਦੌਰਾਨ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ ਜਾਵੇਗੀ। ਰੈਲੀ ਦੌਰਾਨ ਖੇਤੀ ਖੇਤਰ ਉੱਤੇ ਥੋਪੀ ਜਾ ਰਹੀ ਕਾਰਪੋਰੇਟ ਨੀਤੀ ਅਤੇ ਕੇਂਦਰੀ ਸਰਕਾਰ ਦੀਆਂ ਕੇਂਦਰੀਕਰਨ ਦੀਆਂ ਨੀਤੀਆਂ ਵਿਰੋਧੀ ਸੁਰ ਭਾਰੂ ਰਹੇਗੀ। ਇਸ ਮੌਕੇ ਰਾਮਿੰਦਰ ਸਿੰਘ ਪਟਿਆਲਾ,ਜਰਨੈਲ ਸਿੰਘ ਰੋਪੜ, ਕੁਲਵੰਤ ਸਿੰਘ ਮੌਲਵੀਵਾਲਾ, ਹਰਦੀਪ ਸਿੰਘ ਘਨੁੜੱਕੀ, ਅਵਤਾਰ ਸਿੰਘ ਕੌਰਜੀਵਾਲਾ, ਹਰਭਜਨ ਸਿੰਘ ਧੂਹੜ, ਦਰਸ਼ਨ ਸਿੰਘ ਬੇਲੂਮਾਜਰਾ, ਜਸਵੀਰ ਸਿੰਘ ਖੇੜੀ, ਪਵਨ ਸ਼ੋਗਲਪੁਰ, ਹਰਜੀਤ ਸਿੰਘ ਗਰੇਵਾਲ,ਗੁਰਮੀਤ ਸਿੰਘ ਛੱਜੂਭੱਟ, ਜਗਪਾਲ ਊਧਾ, ਜ਼ੋਰਾਵਰ ਸਿੰਘ ਬਲਬੇੜਾ, ਗੁਰਲਾਲ ਸਿੰਘ, ਦਲਜਿੰਦਰ ਸਿੰਘ, ਦਵਿੰਦਰ ਸਿੰਘ ਪੂਨੀਆ, ਗੁਲਜ਼ਾਰ ਸਿੰਘ ਅਤੇ ਹਾਕਮ ਸਿੰਘ ਆਦਿ ਕਿਸਾਨ ਆਗੂਆਂ ਨੇ ਸ਼ਮੂਲੀਅਤ ਕੀਤੀ।