ਪੱਤਰ ਪ੍ਰਰੇਰਕ, ਫ਼ਤਹਿਗੜ੍ਹ ਸਾਹਿਬ :

ਥਾਣਾ ਖੇੜੀ ਨੌਧ ਸਿੰਘ ਅਧੀਨ ਪੈਂਦੇ ਪਿੰਡ ਹਰਗਣਾ ਤੋਂ 2 ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਵਲੋਂ ਬਜ਼ੁਰਗ ਅੌਰਤ ਦੀਆਂ ਵਾਲੀਆਂ ਝਪਟ ਕੇ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਅੌਰਤ ਬਿਮਲਾ (70) ਨੇ ਦੱਸਿਆ ਕਿ ਉਹ ਨੂੰਹ ਨਾਲ ਖੇਤਾਂ ਵਿੱਚੋਂ ਸਾਗ ਤੋੜ ਕੇ ਆ ਰਹੀ ਸੀ ਤਾਂ ਦੋ ਮੋਟਰਸਾਈਕਲ ਸਵਾਰ ਜਿਨ੍ਹਾਂ ਵਿਚ ਇਕ ਮੋਨਾ ਤੇ ਦੂਜੇ ਨੇ ਹੈਲਪਟ ਪਾਇਆ ਹੋਇਆ ਸੀ, ਨੇ ਉਸ ਦੇ ਕੰਨਾਂ 'ਚ ਪਾਈਆਂ ਸੋਨੇ ਦੀ ਵਾਲੀਆਂ ਝਪਟ ਕੇ ਫਰਾਰ ਹੋ ਗਏ। ਥਾਣਾ ਮੁਖੀ ਗਗਨਦੀਪ ਸਿੰਘ ਨੇ ਕਿਹਾ ਕਿ ਲੁਟੇਰਿਆਂ ਦੀ ਭਾਲ ਕੀਤੀ ਜਾ ਰਹੀ ਹੈ।