- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਮਾਜ ਸੇਵੀ ਰਾਕੇਸ਼ ਬੱਗਾ ਵੱਲੋਂ ਪਰਵਿੰਦਰ ਝੋਟੇ ਦੇ ਕਤਲ ਦੀ ਜ਼ੋਰਦਾਰ ਨਿੰਦਿਆ

ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਪਰਵਿੰਦਰ ਸਿੰਘ ਝੋਟੇ ਦੇ ਕਤਲ ਕਾਂਡ ਨੇ ਜਿੱਥੇ ਇਲਾਕੇ ਵਿਚ ਸੋਗ ਅਤੇ ਚਿੰਤਾ ਦਾ ਮਾਹੌਲ ਪੈਦਾ ਕਰ ਦਿੱਤਾ ਹੈ, ਉੱਥੇ ਹੀ ਇਸ ਮੰਦਭਾਗੀ ਘਟਨਾ ਨੂੰ ਲੈ ਕੇ ਸਮਾਜ ਸੇਵੀ ਰਾਕੇਸ਼ ਬੱਗਾ ਨੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇ। ਰਾਕੇਸ਼ ਬੱਗਾ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਦੀ ਜਾਨ ਜਾਣਾ ਬੇਹੱਦ ਦੁਖਦਾਈ ਘਟਨਾ ਹੈ ਅਤੇ ਅਜਿਹੀਆਂ ਵਾਰਦਾਤਾਂ ਸਮਾਜ ਦੀ ਅਮਨ-ਸ਼ਾਂਤੀ ਲਈ ਗੰਭੀਰ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਅਜਿਹੇ ਮਾਮਲਿਆਂ ਵਿੱਚ ਤੁਰੰਤ ਕਾਰਵਾਈ ਕਰਕੇ ਪੀਡ਼ਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ ਅਤੇ ਲੋਕਾਂ ਦਾ ਕਾਨੂੰਨ ਵਿਵਸਥਾ ਵਿੱਚ ਭਰੋਸਾ ਕਾਇਮ ਰੱਖਿਆ ਜਾਵੇ।