- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਵ. ਮਾਸਟਰ ਇੰਦਰਜੀਤ ਸਿੰਘ ਨੂੰ ਸ਼ਰਧਾਂਜਲੀਆਂ ਭੇਂਟ

ਭੁਪਿੰਦਰਜੀਤ ਮੌਲਵੀਵਾਲਾ,• ਪੰਜਾਬੀ ਜਾਗਰਣ•, ਪਾਤੜਾਂ : ਪੰਜਾਬ ਪੁਲਿਸ ਵਿਚ ਸੇਵਾਵਾਂ ਨਿਭਾ ਰਹੇ ਇੰਸਪੈਕਟਰ ਜਤਿੰਦਰਪਾਲ ਸਿੰਘ ਇੰਚਾਰਜ ਸੀਆਈਏ ਸਟਾਫ਼ ਸਰਹਿੰਦ ਦੇ ਪਿਤਾ ਸਵਰਗੀ ਮਾਸਟਰ ਇੰਦਰਜੀਤ ਸਿੰਘ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ ਬਾਬਾ ਬਲਜੀਤ ਸਿੰਘ ਦੀ ਦੇਖਰੇਖ ਹੇਠ ਗੁਰਦੁਆਰਾ ਨਾਨਕਸਰ ਸੇਲਵਾਲਾ ਵਿਖੇ ਹੋਇਆ। ਸਮਾਗਮ ਦੌਰਾਨ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਸ਼ੌਕੀਨ ਸਿੰਘ ਦੇ ਜਥੇ ਵੱਲੋਂ ਵਿਰਾਗਮਈ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਦੌਰਾਨ ਰਾਜਨੀਤਿਕ ਧਾਰਮਿਕ ਅਤੇ ਸਮਾਜਿਕ ਸ਼ਖਸ਼ੀਅਤਾਂ ਨੇ ਪਹੁੰਚ ਕੇ ਮਾਸਟਰ ਇੰਦਰਜੀਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਖਜ਼ਾਨਾ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ, ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਡਸਾ, ਵਿਧਾਇਕ ਸ਼ੁਤਰਾਣਾ ਕੁਲਵੰਤ ਸਿੰਘ ਬਾਜੀਗਰ, ਸਾਬਕਾ ਵਿਧਾਇਕ ਦਿੜਬਾ ਸੁਰਜੀਤ ਸਿੰਘ ਧੀਮਾਨ, ਸਾਬਕਾ ਵਿਧਾਇਕ ਪ੍ਰਕਾਸ਼ ਚੰਦ ਗਰਗ, ਐਸਐਸਪੀ ਫਤਿਹਗੜ੍ਹ ਸਾਹਿਬ ਸ਼ੁਭਮ ਅਗਰਵਾਲ, ਐਸਐਸਪੀ ਵਿਜੀਲੈਂਸ ਜਗਤਪ੍ਰੀਤ ਸਿੰਘ, ਸੇਵਾ ਮੁਕਤ ਐਸਪੀ ਚੰਦ ਸਿੰਘ, ਡੀਐਸਪੀ ਲਹਿਰਾ ਰਣਵੀਰ ਸਿੰਘ, ਡੀਐਸਪੀ ਸੰਗਰੂਰ ਦਲਜੀਤ ਸਿੰਘ ਵਿਰਕ, ਡੀਐਸਪੀ ਹਰਿੰਦਰ ਸਿੰਘ ਖਹਿਰਾ, ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਸਕੱਤਰ ਕੁਲਵੰਤ ਸਿੰਘ ਮੌਲਵੀਵਾਲਾ,ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜਰਨਲ ਸਕੱਤਰ ਡੀਟੀਓ ਕਰਨ ਸਿੰਘ ਅਤੇ ਸੀਨੀਅਰ ਕਾਂਗਰਸੀ ਆਗੂ ਦਵਿੰਦਰਦੀਪ ਸਿੰਘ ਬੂਟਾਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਮੀਤ ਸਿੰਘ ਹਰਿਆਊ, ਹਲਕਾ ਇੰਚਾਰਜ ਬਾਬੂ ਕਬੀਰ ਦਾਸ, ਕਾਂਗਰਸ ਦੇ ਹਲਕਾ ਇੰਚਾਰਜ ਦਰਬਾਰਾ ਸਿੰਘ ਬਣਵਾਲਾ, ਭਾਜਪਾ ਦੇ ਹਲਕਾ ਇੰਚਾਰਜ ਨਰਾਇਣ ਸਿੰਘ ਨਰਸੋਤ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਡੀਐਸਪੀ ਵਿਜੀਲੈਂਸ ਗੁਰਚਰਨ ਸਿੰਘ, ਕਰਨ ਘੁਮਾਣ ਦਿੜਬਾ, ਡੀਐਸਪੀ ਬਲਜਿੰਦਰ ਸਿੰਘ ਪੰਨੂ, ਡੀਐਸਪੀ ਤੇਜਿੰਦਰ ਸਿੰਘ, ਤਹਿਸੀਲਦਾਰ ਕਰਮਜੀਤ ਸਿੰਘ, ਕਾਂਗਰਸ ਦੇ ਬਲਾਕ ਪ੍ਰਧਾਨ ਹਰਦੀਪ ਸਿੰਘ ਕੁਲਾਰ, ਡੀਐਸਪੀ ਬਲਜੀਤ ਸਿੰਘ ਬਰਨਾਲਾ, ਇੰਸਪੈਕਟਰ ਜਸਵਿੰਦਰ ਕੌਰ ਥਾਣਾ ਮੁਖੀ ਸਦਰ ਸੰਗਰੂਰ, ਐਸਡੀਐਮ ਮਨੀਸ਼ ਕੁਮਾਰ, ਐਸਜੀਪੀਸੀ ਦੇ ਐਗਜੈਕਟਿਵ ਮੈਂਬਰ ਭੁਪਿੰਦਰ ਸਿੰਘ ਭਲਵਾਨ, ਚੇਅਰਮੈਨ ਮਾਰਕੀਟ ਕਮੇਟੀ ਪਾਤੜਾਂ ਮਹਿੰਗਾ ਸਿੰਘ ਬਰਾੜ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।ਇਸ ਦੌਰਾਨ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਪਰਨੀਤ ਕੌਰ, ਲੋਕ ਸਭਾ ਹਲਕਾ ਪਟਿਆਲਾ ਤੋਂ ਡਾਕਟਰ ਧਰਮਵੀਰ ਗਾਂਧੀ ਅਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਸ਼ੋਕ ਸੰਦੇਸ਼ ਭੇਜਕੇ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ। ਪੀਏਡੀਬੀ ਪਾਤੜਾਂ ਦੇ ਸਾਬਕਾ ਚੇਅਰਮੈਨ ਗੁਰਬਚਨ ਸਿੰਘ ਮੌਲਵੀਵਾਲਾ ਨੇ ਪਰਿਵਾਰ ਦੀ ਤਰਫੋਂ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ।