- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਮਾਜ ਕਲਿਆਣ ਕਲੱਬ ਵੱਲੋਂ ਧੀਆਂ ਦੇ ਸਮੂਹਿਕ ਵਿਆਹ 1 ਦਸੰਬਰ ਨੂੰ

ਪੱਤਰ ਪ੍ਰੇਰਕ,• ਪੰਜਾਬੀ ਜਾਗਰਣ, •ਪਟਿਆਲਾ : ਸਮਾਜ ਕਲਿਆਣ ਕਲੱਬ ਸਨੌਰ ਵੱਲੋਂ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸਮੂਹਿਕ ਵਿਆਹ ਕਰਵਾਉਣ ਸਬੰਧੀ ਵਿਸ਼ੇਸ਼ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਇਹ ਸਮਾਗਮ 1 ਦਸੰਬਰ 2026, ਦਿਨ ਮੰਗਲਵਾਰ ਨੂੰ ਸਨੋਰ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਸਬੰਧੀ ਕਲੱਬ ਦੇ ਅਹੁਦੇਦਾਰਾਂ ਵੱਲੋਂ ਵੱਖ-ਵੱਖ ਸ਼ਖ਼ਸੀਅਤਾਂ ਨੂੰ ਸੱਦਾ ਪੱਤਰ ਦੇ ਕੇ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਐਸਪੀ ਪਟਿਆਲਾ ਰਾਜੇਸ਼ ਛਿੱਬੜ ਅਤੇ ਐਸਪੀ ਸਿਟੀ ਮੋਹਿਤ ਅਗਰਵਾਲ ਭਾਜਪਾ ਆਗੂ ਪਰਨੀਤ ਕੌਰ, ਜੈਇੰਦਰ ਕੌਰ, ਪੀਆਰਟੀਸੀ ਚੇਅਰਮੈਨ ਹਰਪਾਲ ਜਨੇਜਾ ਤੇ ਅਮਿਤ ਸਿੰਘ ਰਾਠੀ ਨੂੰ ਸੱਦਾ ਪੱਤਰ ਦਿੱਤਾ ਗਿਆ। ਇਸ ਮੌਕੇ ਹਰਮਿੰਦਰ ਨੋਨਾ,ਵਰਿੰਦਰ ਬੱਲੂ; ਮਨਦੀਪ ਜੱਜ, ਸਾਗਰ ਅਰੋੜਾ ਅਤੇ ਗੁਰਵਿੰਦਰ ਭੰਗੂ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਕਲੱਬ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਇਸ ਉਪਰਾਲੇ ਦਾ ਮੁੱਖ ਮਕਸਦ ਆਰਥਿਕ ਪੱਖੋਂ ਕਮਜ਼ੋਰ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਵਿੱਚ ਸਹਿਯੋਗ ਦੇਣਾ ਅਤੇ ਸਮਾਜ ਵਿੱਚ ਭਾਈਚਾਰਕ ਸਾਂਝ ਤੇ ਮਨੁੱਖਤਾ ਦੀ ਸੇਵਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਹੈ।