- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
9 ਦਸੰਬਰ ਨੂੰ ਰੋਹਟਾ ਸਾਹਿਬ ਤੋਂ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, •ਪਟਿਆਲਾ : ਸ੍ਰੀ ਫਤਹਿਗੜ੍ਹ ਸਾਹਿਬ ਦੇ ਮਹਾਨ ਸ਼ਹੀਦਾਂ ਦੀ ਯਾਦ ਵਿਚ ਸਜਾਏ ਜਾ ਰਹੇ ਨਗਰ ਕੀਰਤਨ ਦੀਆਂ ਤਿਆਰੀਆਂ ਸਬੰਧੀ ਗੁਰਦੁਆਰਾ ਪਾਤਸ਼ਾਹੀ ਨੌਵੀਂ ਰੋਹਟਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਦੀ ਅਗਵਾਈ ਹੇਠ ਇਲਾਕੇ ਦੀਆਂ ਸੰਗਤਾਂ ਦੀ ਭਰਵੀਂ ਇਕੱਤਰਤਾ ਹੋਈ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਤੇ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਇਲਾਕੇ ਦੀ ਸੰਗਤ ਵੱਲੋਂ ਨਗਰ ਕੀਰਤਨ ਸਜਾਇਆ ਜਾਂਦਾ ਹੈ। ਇਸ ਵਾਰ ਵੀ ਸੰਗਤ ਦੇ ਸਹਿਯੋਗ ਤੇ ਮਹਾਨ ਸ਼ਹੀਦਾਂ ਦੀ ਅਪਾਰ ਬਖਸ਼ਿਸ਼ ਸਦਕਾ 9 ਦਸੰਬਰ ਨੂੰ ਗੁਰਦੁਆਰਾ ਪਾਤਸ਼ਾਹੀ ਨੌਵੀਂ ਰੋਹਟਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਵੱਖ-ਵੱਖ ਨਗਰਾਂ ਵਿੱਚੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸੰਪੂਰਨ ਹੋਵੇਗਾ। ਜਥੇਦਾਰ ਟੌਹੜਾ ਨੇ ਇਲਾਕੇ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰੂ ਕੇ ਲਾਲਾਂ ਦੀ ਲਾਸਾਨੀ ਸ਼ਹਾਦਤ ਨੂੰ ਸਿੱਜਦਾ ਕਰਨ ਲਈ ਆਪਣੇ ਪਰਿਵਾਰਾਂ ਸਮੇਤ ਨਗਰ ਕੀਰਤਨ ’ਚ ਸ਼ਮੂਲੀਅਤ ਕਰਨ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਦੀ ਪਾਵਨ ਧਰਤੀ