- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੋਸ਼ਲ ਵੈਲਫੇਅਰ ਸੋਸਾਇਟੀ ਵੱਲੋਂ ਮਾਤਾ ਕੁਸ਼ਲਿਆ ਹਸਪਤਾਲ ਨੂੰ 20 ਕੁਰਸੀਆਂ ਭੇਂਟ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪਟਿਆਲਾ ਸੋਸ਼ਲ ਵੈਲਫੇਅਰ ਸੁਸਾਇਟੀ ਰਜਿ. ਵੱਲੋਂ ਸਮਾਜ ਭਲਾਈ ਦੇ ਕੰਮਾਂ ਨੂੰ ਲਗਾਤਾਰ ਅੱਗੇ ਵਧਾਉਂਦਿਆਂ ਮਾਤਾ ਕੁਸ਼ਲਿਆ ਹਸਪਤਾਲ ਵਿਖੇ ਮਾਵਾਂ ਦੀ ਸਹੂਲਤ ਲਈ 20 ਕੁਰਸੀਆਂ ਭੇਟ ਕੀਤੀਆਂ ਗਈਆਂ। ਇਹ ਕੁਰਸੀਆਂ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਵਿਕਾਸ ਗੋਇਲ ਨੂੰ ਸੌਂਪੀਆਂ ਗਈਆਂ, ਤਾਂ ਜੋ ਨਵਜੰਮੇ ਬੱਚਿਆਂ ਨੂੰ ਫੀਡ ਕਰਵਾਉਣ ਸਮੇਂ ਮਾਵਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਸੋਸਾਇਟੀ ਵੱਲੋਂ ਆਪਣੇ ਸਿਲਵਰ ਜੁਬਲੀ ਸਾਲ ਦੌਰਾਨ ਸਮਾਜ ਸੇਵਾ ਦੇ ਵੱਖ-ਵੱਖ ਕਾਰਜ ਕੀਤੇ ਜਾ ਰਹੇ ਹਨ। ਸੰਸਥਾ ਵੱਲੋਂ ਸਮੇਂ-ਸਮੇਂ ’ਤੇ ਮੈਡੀਕਲ ਕੈਂਪ, ਅੱਖਾਂ ਦੀ ਜਾਂਚ ਲਈ ਕੈਂਪ ਅਤੇ ਖੂਨਦਾਨ ਕੈਂਪ ਵੀ ਲਗਾਏ ਜਾਂਦੇ ਹਨ। ਇਸੇ ਲੜੀ ਤਹਿਤ ਹਸਪਤਾਲ ਵਿੱਚ ਮਾਵਾਂ ਦੀ ਲੋੜ ਨੂੰ ਧਿਆਨ ਵਿਚ ਰੱਖਦਿਆਂ ਇਹ ਉਪਰਾਲਾ ਕੀਤਾ ਗਿਆ। ਇਸ ਮੌਕੇ ਮੈਡੀਕਲ ਸੁਪਰਡੈਂਟ ਡਾ. ਵਿਕਾਸ ਗੋਇਲ ਨੇ ਪਟਿਆਲਾ ਸੋਸ਼ਲ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਵਿਜੇ ਕੁਮਾਰ ਗੋਇਲ ਅਤੇ ਸਮੂਹ ਸੁਸਾਇਟੀ ਮੈਂਬਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਹਸਪਤਾਲ ਵਿਚ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਸਹੂਲਤ ਲਈ ਸਮਾਜਿਕ ਸੰਸਥਾਵਾਂ ਵੱਲੋਂ ਕੀਤੇ ਜਾਂਦੇ ਅਜਿਹੇ ਉਪਰਾਲੇ ਮਹੱਤਵਪੂਰਨ ਹਨ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਵਿਜੇ ਕੁਮਾਰ ਗੋਇਲ, ਡਾ. ਵਿਕਾਸ ਗੋਇਲ, ਡਾ. ਹਰਮਨਦੀਪ ਸਿੰਘ, ਸਵੇਤਾ ਫੈਸਿਲਿਟੀ ਮੈਨੇਜਰ, ਅਮਿਤ ਕੁਮਾਰ ਗੋਇਲ ਆਦਿ ਹਾਜ਼ਰ ਸਨ।