ਸਾਫਟਬਾਲ ਅੰਡਰ 19 ਲੜਕੀਆਂ ਦਾ ਹੋਇਆ ਆਗਾਜ਼
ਸਾਫਟਬਾਲ ਅੰਡਰ 19 ਲੜਕੀਆਂ ਦਾ ਹੋਇਆ ਆਗਾਜ਼
Publish Date: Mon, 17 Nov 2025 05:19 PM (IST)
Updated Date: Mon, 17 Nov 2025 05:22 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਖ-ਵੱਖ ਪੱਧਰਾਂ ਤੇ ਅੰਤਰ ਜ਼ਿਲ੍ਹਾ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਡੀਈਓ ਸੈਕੰਡਰੀ ਸੰਜੀਵ ਸ਼ਰਮਾ ਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ, ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਅਤੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਸਾਫਟਬਾਲ ਅੰਡਰ 19 ਲੜਕੀਆਂ ਦੇ ਮੁਕਾਬਲੇ ਪੀਐਮਸ਼ੀ੍ ਸਰਕਾਰੀ ਕੋਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਵਿਖੇ 17 ਤੋਂ 20 ਨਵੰਬਰ ਤੱਕ ਕਰਵਾਏ ਜਾ ਰਹੇ ਹਨ। ਅੱਜ ਦੇ ਮੁਕਾਬਲਿਆਂ ’ਚ ਮੁੱਖ ਮਹਿਮਾਨ ਸੁਖਰਾਮ ਸਿੰਘ ਸੈਕਟਰੀ ਪੰਜਾਬ ਸਾਫਟਬਾਲ ਐਸੋਸੀਏਸ਼ਨ ਤੇ ਚਰਨਜੀਤ ਸਿੰਘ ਭੁੱਲਰ ਸਕੱਤਰ ਜ਼ਿਲ੍ਹਾ ਟੂਰਨਾਮੈਂਟ ਨੇ ਉਚੇਚੇ ਤੌਰ ’ਤੇ ਪਹੁੰਚ ਕੇ ਖਿਡਾਰਨਾਂ ਨੂੰ ਆਸ਼ੀਰਵਾਦ ਦਿੱਤਾ। ਟੂਰਨਾਮੈਂਟ ਦੇ ਇੰਚਾਰਜ ਪ੍ਰਿੰਸੀਪਲ ਵਿਜੇ ਕਪੂਰ, ਮੈਸ ਕਮੇਟੀ ਇੰਚਾਰਜ ਪ੍ਰਿੰਸੀਪਲ ਰਾਜ ਕੁਮਾਰ ਨੋਗਾਵਾਂ,ਰਿਹਾਇਸ਼ ਕਮੇਟੀ ਇੰਚਾਰਜ ਪ੍ਰਿੰਸੀਪਲ ਹਰਿੰਦਰ ਸਿੰਘ ਲੰਗ, ਟੂਰਨਾਮੈਂਟ ਰਜਿਸਟਰੇਸ਼ਨ ਕਮੇਟੀ ਇੰਚਾਰਜ ਕੁਮਾਰੀ ਹੇਮਾ ਪ੍ਰਿੰਸੀਪਲ ਸ਼ੇਖੂਪੁਰ ਡਿਊਟੀ ਨਿਭਾ ਰਹੇ ਹਨ। ਇਸ ਮੌਕੇ ਸਤਬੀਰ ਸਿੰਘ ਗਿੱਲ, ਗਗਨਦੀਪ ਸਿੰਘ ਰੋਪੜ, ਪਵਿੱਤਰ ਸਿੰਘ, ਹਰੀਸ਼ ਸਿੰਘ ਰਾਵਤ, ਡਾ. ਆਸਾ ਸਿੰਘ, ਬਿਕਰਮ ਠਾਕੁਰ, ਗੌਰਵ ਬਿਰਦੀ, ਗੁਰਜੰਟ ਸਿੰਘ, ਰਣਜੀਤ ਸਿੰਘ, ਅਰੁਣ ਕੁਮਾਰ, ਸਿਮਰਨ ਸਿੰਘ, ਆਕਾਸ਼ਦੀਪ ਚੰਨਾ, ਅਖਿਲ ਬਜਾਜ, ਦੀਪਇੰਦਰ ਸਿੰਘ, ਗੁਰਪ੍ਰੀਤ ਸਿੰਘ ਝੰਡਾ,ਬਲਕਾਰ ਸਿੰਘ,ਰਾਕੇਸ਼ ਕੁਮਾਰ ਲਚਕਾਣੀ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।