ਮਹਿੰਦਰਾ ਕਾਲਜ ਵਿਖੇ ਸੋਈ ਵੱਲੋਂ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ
ਮਹਿੰਦਰਾ ਕਾਲਜ ਵਿਖੇ ਸੋਈ ਵੱਲੋਂ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ
Publish Date: Wed, 25 Feb 2026 05:55 PM (IST)
Updated Date: Wed, 25 Feb 2026 05:58 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਵਿਦਿਆਰਥੀ ਜਥੇਬੰਦੀ ਸੋਈ ਵੱਲੋਂ ਕਾਲਜ ਦੇ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪਟਿਆਲਾ (ਸ਼ਹਿਰੀ) ਪ੍ਰਧਾਨ ਅਮਿਤ ਸਿੰਘ ਰਾਠੀ ਤੇ ਸੋਈ ਮਾਲਵਾ ਜ਼ੋਨ–3 ਦੇ ਪ੍ਰਧਾਨ ਕੁਲਦੀਪ ਸਿੰਘ ਝਿੰਜਰ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਅਮਿਤ ਸਿੰਘ ਰਾਠੀ ਨੇ ਕਿਹਾ ਕਿ ਪੰਜਾਬ ਦਾ ਵਿਦਿਆਰਥੀ ਵਰਗ ਆਮ ਆਦਮੀ ਪਾਰਟੀ ਸਰਕਾਰ ਦੀਆਂ ਗੁੰਮਰਾਹਕੁੰਨ ਨੀਤੀਆਂ ਤੋਂ ਤੰਗ ਆ ਚੁੱਕਾ ਹੈ ਅਤੇ ਹੁਣ ਉਹ ਅਕਾਲੀ ਦਲ ਦੀ ਮੂਲ ਵਿਚਾਰਧਾਰਾ ਵੱਲ ਮੁੜ ਰਿਹਾ ਹੈ। ਕੁਲਦੀਪ ਸਿੰਘ ਝਿੰਜਰ ਨੇ ਕਿਹਾ ਕਿ ਕਾਲਜ ਵਿਚ ਅਕਾਲੀ ਨਾਅਰਿਆਂ ਦੀ ਗੂੰਜ ਤੋਂ ਸਾਫ ਦਿਖਾਈ ਦੇ ਰਹੀ ਹੈ ਕਿ 2027 ਵਿਚ ਅਕਾਲੀ ਦਲ ਸਰਕਾਰ ਬਣੇਗੀ। ਇਸ ਮੌਕੇ ਜ਼ਿਲ੍ਹਾ ਪਟਿਆਲਾ ਸ਼ਹਿਰੀ ਤੋਂ ਹਲਕਾ ਇੰਚਾਰਜ ਅਮਨਿੰਦਰ ਬਜਾਜ, ਯੂਥ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਕਰਨਵੀਰ ਸਿੰਘ ਸਾਹਨੀ, ਜ਼ਿਲ੍ਹਾ ਪਟਿਆਲਾ ਦੇ ਐੱਸ.ਸੀ ਵਿੰਗ ਦੇ ਪ੍ਰਧਾਨ ਹੈਪੀ ਲੌਟ, ਕੌਮੀ ਜਨਰਲ ਸਕੱਤਰ ਸਿਮਰਨ ਪਟਿਆਲਵੀ, ਪੰਜਾਬੀ ਯੂਨੀਵਰਸਿਟੀ ਦੇ ਮੀਤ ਪ੍ਰਧਾਨ ਹੁਸਨਦੀਪ ਸਿੰਘ ਚਹਿਲ, ਯੂਨੀਵਰਸਿਟੀ ਦੇ ਕੋਆਰਡੀਨੇਟਰ ਹੈਪੀ ਧੀਮਾਨ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਗੂ ਮੌਜੂਦ ਸਨ।