ਸ਼੍ਰੋਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਸੋਈ ਦੇ ਨਵੇਂ ਢਾਂਚੇ ਦਾ ਐਲਾਨ ਕੀਤਾ
ਸ਼੍ਰੋਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਸੋਈ ਦੇ ਨਵੇਂ ਢਾਂਚੇ ਦਾ ਐਲਾਨ ਕੀਤਾ
Publish Date: Mon, 16 Mar 2026 04:43 PM (IST)
Updated Date: Mon, 16 Mar 2026 04:46 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਮਾਲਵਾ ਜ਼ੋਨ ਦੇ ਜ਼ਿਲ੍ਹਾ ਪਟਿਆਲਾ ਦੇ ਖਾਲਸਾ ਕਾਲਜ ਪਟਿਆਲਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਸੋਈ ਦੇ ਨਵੇਂ ਢਾਂਚੇ ਦਾ ਐਲਾਨ ਕੀਤਾ ਗਿਆ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਸੋਈ ਦੀ ਨਵੀਂ ਇਕਾਈ ਦਾ ਐਲਾਨ, ਵਿਦਿਆਰਥੀ ਹੱਕਾਂ ਦੀ ਆਵਾਜ਼ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਸੋਈ ਮਾਲਵਾ ਜ਼ੋਨ 3 ਦੇ ਪ੍ਰਧਾਨ ਕੁਲਦੀਪ ਸਿੰਘ ਝਿੰਜਰ ਨੇ ਕਿਹਾ ਕਿ ਕਿ ਸੋਈ ਸਿਰਫ਼ ਇਕ ਵਿਦਿਆਰਥੀ ਸੰਸਥਾ ਨਹੀਂ, ਸਗੋਂ ਇਹ ਪੰਜਾਬ ਦੀ ਮਿੱਟੀ ਨਾਲ ਜੁੜੀ ਸੋਚ ਅਤੇ ਸੇਵਾ ਦੀ ਭਾਵਨਾ ਦਾ ਪ੍ਰਤੀਕ ਹੈ। ਇਸ ਮੌਕੇ ਸੋਈ ਦੇ ਪੰਜਾਬ ਜਰਨਲ ਸਕੱਤਰ ਮਨਵਿੰਦਰ ਸਿੰਘ ਵੜੈਚ ਨੇ ਕਿਹਾ ਕਿ ਸੋਈ ਦਾ ਮੂਲ ਉਦੇਸ਼ ਨੌਜਵਾਨਾਂ ਵਿੱਚ ਨੇਤ੍ਰਿਤਵ ਦੀ ਭਾਵਨਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਸਮਾਜਕ ਤੇ ਰਾਜਨੀਤਿਕ ਜਾਗਰੂਕਤਾ ਨਾਲ ਜੋੜਨਾ ਹੈ। ਇਸ ਦੌਰਾਨ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪਟਿਆਲਾ ਸ਼ਹਿਰੀ ਪ੍ਰਧਾਨ ਕਰਨਬੀਰ ਸਿੰਘ ਸ਼ਾਹਨੀ ਨੇ ਕਿਹਾ ਕਿ ਸੋਈ ਹਮੇਸ਼ਾਂ ਤੋਂ ਹੀ ਵਿਦਿਆਰਥੀਆਂ ਦੀ ਭਲਾਈ ਅਤੇ ਉਨ੍ਹਾਂ ਦੇ ਹੱਕਾਂ ਲਈ ਸੰਘਰਸ਼ ਕਰਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਵਿਚ ਬਣੀ ਨਵੀਂ ਟੀਮ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਨੂੰ ਯੂਨੀਵਰਸਿਟੀ ਪ੍ਰਸ਼ਾਸਨ ਤੱਕ ਮਜ਼ਬੂਤੀ ਨਾਲ ਪਹੁੰਚਾਏਗੀ ਅਤੇ ਕੈਂਪਸ ਵਿਚ ਸਿੱਖਿਆਕ, ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰੇਗੀ ਅਤੇ 2027 ਵਿੱਚ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਵਿਚ ਸੋਈ ਅਹਿਮ ਭੂਮਿਕਾ ਨਿਭਾਏਗੀ। ਇਸ ਮੌਕੇ ਸੋਈ ਪੰਜਾਬ ਦੇ ਸਕੱਤਰ ਜਨਰਲ ਮਨਵਿੰਦਰ ਸਿੰਘ ਵੜੈਚ ਨੇ ਕਿਹਾ ਕਿ ਸੋਈ ਨੌਜਵਾਨਾਂ ਨੂੰ ਸਿਰਫ਼ ਰਾਜਨੀਤਿਕ ਜਾਗਰੂਕਤਾ ਹੀ ਨਹੀਂ ਦਿੰਦੀ, ਸਗੋਂ ਉਨ੍ਹਾਂ ਵਿੱਚ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਵੀ ਪੈਦਾ ਕਰਦੀ ਹੈ। ਇਸ ਮੌਕੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪਟਿਆਲਾ ਦਿਹਾਤੀ ਪ੍ਰਧਾਨ ਅਮ੍ਰਿਪਾਲ ਸਿੰਘ ਲੰਗ ਅਤੇ ਵਿਦਿਆਰਥੀ ਆਗੂ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ।