- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਮੁੱਖ ਤਰਜੀਹ: ਹਰਚੰਦ ਬਰਸਟ

ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਬਿਹਤਰ ਸਰਕਾਰੀ ਸਹੂਲਤਾਂ ਮੁਹੱਈਆ ਕਰਵਾਉਣ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰ ਦਾ ਉਦੇਸ਼ ਹੈ ਕਿ ਨਾਗਰਿਕਾਂ ਨੂੰ ਆਪਣੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ। ਇਸੇ ਤਹਿਤ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵੱਲੋਂ ਹਲਕਾ ਸਮਾਣਾ ਸਥਿਤ ਦਫ਼ਤਰ ਵਿਖੇ ਵਿਸ਼ੇਸ਼ ਲੋਕ ਮਿਲਣੀ ਕਰਵਾਈ ਗਈ। ਇਸ ਦੌਰਾਨ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਪਹੁੰਚੀਆਂ ਪੰਚਾਇਤਾਂ, ਪਤਵੰਤੇ ਸੱਜਣਾਂ ਅਤੇ ਆਮ ਲੋਕਾਂ ਨੇ ਬਰਸਟ ਨਾਲ ਮੁਲਾਕਾਤ ਕਰਕੇ ਆਪਣੇ ਇਲਾਕਿਆਂ ਨਾਲ ਸਬੰਧਤ ਸਮੱਸਿਆਵਾਂ, ਬੁਨਿਆਦੀ ਸਹੂਲਤਾਂ ਅਤੇ ਵਿਕਾਸ ਕਾਰਜਾਂ ਸਬੰਧੀ ਮੰਗਾਂ ਤੇ ਸੁਝਾਅ ਸਾਂਝੇ ਕੀਤੇ। ਸ. ਬਰਸਟ ਨੇ ਲੋਕਾਂ ਵੱਲੋਂ ਉਠਾਈਆਂ ਗਈਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਉਹਨਾਂ ਦੇ ਜਲਦ ਨਿਪਟਾਰੇ ਲਈ ਮੌਕੇ