- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਲਦੀ ਹੀ ਪੰਜਾਬ ਦੀ ਧਰਤੀ ਤੇ ਹੋਵੇਗਾ ਪੰਜਾਬੀਆਂ ਦਾ ਰਾਜ: ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ

ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ ਤੇ ਇਥੇ ਜਿਆਦਾਤਰ ਪੰਜਾਬੀ ਹੀ ਵੱਸਦੇ ਹਨ, ਇਸ ਲਈ ਇਸ ਨੂੰ ਹਸਦਾ ਵਸਦਾ ਰੱਖਣ ਲਈ ਗੈਰ ਪੰਜਾਬੀਆਂ ਨੂੰ ਇੱਥੋਂ ਭਜਾਉਣਾ ਬਹੁਤ ਜ਼ਰੂਰੀ ਹੈ, ਕਿਉਂਕਿ ਪੰਜਾਬ ਦੀ ਧਰਤੀ ਨੂੰ ਬਾਹਰਲੇ ਧਾਡ਼ਵੀਆਂ ਨੇ ਆ ਕੇ ਬਹੁਤ ਲੁੱਟਿਆ ਹੈ। ਇਸ ਲਈ ਪੰਜਾਬ ਦੇ ਲੋਕ ਇੱਕ ਮੁੱਠ ਹੋ ਕੇ ਇਥੇ ਪੰਜਾਬੀਆਂ ਦਾ ਰਾਜ ਸਥਾਪਤ ਕਰਨ ਲਈ ਉਤਾਵਲੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਉਨ੍ਹਾਂ ਦੇ ਸਪੁੱਤਰ ਸਾਬਕਾ ਵਿਧਾਇਕ ਹਲਕਾ ਸਨੌਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਸਨੌਰ ਦਾ ਇੰਚਾਰਜ ਲਾਏ ਜਾਣ ਦੀ ਖੁਸ਼ੀ ’ਚ ਇਤਿਹਾਸਕ ਗੁਰਦੁਆਰਾ ਮਗਰ ਸਾਹਿਬ ਵਿਖੇ ਗੁਰੂ ਦਾ ਸ਼ੁਕਰਾਨਾ ਕਰਨ ਲਈ ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੇ ਹਲਕਾ ਇੰਚਾਰਜ ਸਨੌਰ ਬਣਨ ਤੇ ਹਲਕੇ ਦੇ ਲੋਕਾਂ ’ਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ। ਇਸ ਮੌਕੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਹਲਕੇ ’ਚ ਚੰਗੀ ਸੇਧ ਦੇਣ ਵਾਲੀ ਰਾਜਨੀਤੀ ਕੀਤੀ ਜਾਵੇਗੀ। ਇਸ ਮੌਕੇ ਜਰਨੈਲ ਸਿੰਘ ਕਰਤਾਰਪੁਰ ਤੇ ਜਸਮੇਰ ਸਿੰਘ ਲਾਛਡ਼ੂ ਦੋਵੇ ਸ਼੍ਰੋਮਣੀ ਕਮੇਟੀ ਮੈਂਬਰ, ਜਥੇਦਾਰ ਤਰਸੇਮ ਸਿੰਘ ਕੋਟਲਾ, ਬਿਕਰਮ ਸਿੰਘ ਫਰੀਦਪੁਰ, ਤਰਲੋਕ ਸਿੰਘ ਹਾਜੀਪੁਰ, ਬਲਜਿੰਦਰ ਸਿੰਘ ਅਬਦਲਪੁਰ, ਗੁਰਬਖਸ਼ ਸਿੰਘ ਟਿਵਾਣਾ, ਪਰਗਟ ਸਿੰਘ ਮਸੀਂਗਣ, ਮੁਖਤਿਆਰ ਸਿੰਘ ਮੌਹਲਗਡ਼੍ਹ, ਜਸਵਿੰਦਰ ਸਿੰਘ ਬ੍ਰਹਮਪੁਰ, ਸੁਖਵਿੰਦਰ ਸਿੰਘ ਭੰਗੂ, ਮਲਕੀਤ ਸਿੰਘ, ਗੁਰਮੁੱਖ ਸਿੰਘ ਪੀ.ਏ., ਅਕਾਸ਼ਦੀਪ ਸਿੰਘ ਨੌਰੰਗਵਾਲ, ਸ਼ਾਨਵੀਰ ਸਿੰਘ ਬ੍ਰਹਮਪੁਰ, ਪ੍ਰੀਤਮ ਸਿੰਘ ਅਲੀਪੁਰ ਵਜੀਰ ਸਾਹਿਬ ਤੇ ਹਰਭਜਨ ਸਿੰਘ ਚੰਹੂਟ ਆਦਿ ਮੌਜੂਦ ਸਨ।