ਐੱਸਪੀ ਬਿਕਰਮਜੀਤ ਬਰਾੜ ਦਾ ਕੀਤਾ ਸਨਮਾਨ
ਐਸਪੀ ਬਿਕਰਮਜੀਤ ਸਿੰਘ ਬਰਾੜ ਦਾ ਕੀਤਾ ਸਨਮਾਨ
Publish Date: Sun, 22 Feb 2026 04:29 PM (IST)
Updated Date: Sun, 22 Feb 2026 04:31 PM (IST)

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਕੇਂਦਰੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭਾਈ ਅਬਰਿੰਦਰ ਸਿੰਘ ਕੰਗ ਦੀ ਅਗਵਾਈ ਵਿਚ ਸਨਮਾਨ ਸਮਾਰੋਹ ਰੱਖਿਆ ਗਿਆ। ਸਮਾਗਮ ’ਚ ਵਿਸ਼ੇਸ਼ ਤੌਰ ’ਤੇ ਪੰਜਾਬ ਪੁਲਿਸ ਵਿਚ ਤਾਇਨਾਤ ਗੈਂਗਸਟਰ ਐਨਕਾਊਂਟਰ ਸਪੈਸ਼ਲਿਸਟ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਜਿਨਾਂ ਨੂੰ ਪੰਜਾਬ ਪੁਲਿਸ ਵਿਭਾਗ ਵੱਲੋਂ ਉਨ੍ਹਾਂ ਦੀਆਂ ਵਿਭਾਗ ਦੀਆਂ ਸ਼ਾਨਦਾਰ ਸੇਵਾਵਾਂ ਬਦਲੇ ਬਤੌਰ ਐਸਪੀ ਪਦ-ਉਨਤ ਕਰ ਦਿੱਤਾ ਗਿਆ ਹੈ ਦੇ ਪੁੱਜਣ ਉੱਤੇ ਪ੍ਰਧਾਨ ਅਬਰਿੰਦਰ ਸਿੰਘ ਕੰਗ ਅਤੇ ਸਮੂਹ ਗੁਰਦੁਆਰਾ ਕਮੇਟੀ ਵੱਲੋਂ ਉਨ੍ਹਾਂ ਦੀ ਤਰੱਕੀ ਮਿਲਣ ਉੱਤੇ ਸਨਮਾਨ ਚਿੰਨ੍ਹ ਤੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਪ੍ਰਧਾਨ ਅਬਰਿੰਦਰ ਸਿੰਘ ਕੰਗ ਨੇ ਦੱਸਿਆ ਕਿ ਬਿਕਰਮਜੀਤ ਸਿੰਘ ਬਰਾੜ ਇੱਕ ਬਹੁਤ ਹੀ ਮਿਹਨਤੀ ਅਤੇ ਧੜੱਲੇਦਾਰ ਅਫਸਰ ਹਨ। ਬਰਾੜ ਰਾਜਪੁਰਾ ਵਿਖੇ ਬਤੌਰ ਐੱਸਐੱਚਓ ਤੇ ਡੀਐੱਸਪੀ ਪਦ ਉੱਤੇ ਤੈਨਾਤ ਹੋ ਕੇ ਆਪਣੀ ਸ਼ਾਨਦਾਰ ਸੇਵਾਵਾਂ ਨਿਭਾ ਚੁੱਕੇ ਹਨ। ਉਹ ਇਸ ਸਮੇਂ ਪੰਜਾਬ ਸਰਕਾਰ ਵੱਲੋਂ ਗੈਂਗਸਟਰਾਂ ਦੇ ਖਾਤਮੇ ਦੇ ਲਈ ਬਣਾਈ ਗਈ ਏਜੀਟੀਐਫ ਦੇ ਵਿੱਚ ਵੀ ਮੋਹਰੀ ਭੂਮਿਕਾ ਨਿਭਾਉਂਦੇ ਹੋਏ ਕਈ ਇਨਾਮੀ ਗੈਂਗਸਟਰਾਂ ਨੂੰ ਨੱਥ ਪਾ ਚੁੱਕੇ ਹਨ। ਅਜਿਹੇ ਅਫਸਰ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵਿਭਾਗ ਦੇ ਵਿੱਚ ਰੋਲ ਮਾਡਲ ਦਾ ਕੰਮ ਕਰਦੇ ਹਨ। ਇਸ ਮੌਕੇ ਐਸਪੀ ਬਿਕਰਮਜੀਤ ਸਿੰਘ ਬਰਾੜ ਵੱਲੋਂ ਉਹਨਾਂ ਨੂੰ ਰਾਜਪੁਰਾ ਬੁਲਾ ਕੇ ਦਿੱਤੇ ਗਏ ਮਾਨ ਸਨਮਾਨ ਬਦਲੇ ਧੰਨਵਾਦ ਕੀਤਾ। ਇਸ ਮੌਕੇ ਇਕਬਾਲ ਸਿੰਘ ਸੱਭਰਵਾਲ, ਪ੍ਰਿੰਸੀਪਲ ਕੁਲਵੰਤ ਸਿੰਘ ਸਰਦਾਰਗੜ੍ਹ, ਕਰਨਵੀਰ ਸਿੰਘ ਕੰਗ, ਕਿਰਪਾਲ ਸਿੰਘ ਭੰਗੂ, ਦਵਿੰਦਰ ਸਿੰਘ, ਮੈਨੇਜਰ ਰਮਿੰਦਰ ਸਿੰਘ ਸਮੇਤ ਹੋਰ ਹਾਜ਼ਰ ਸਨ।