- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਠੰਡ ਤੋਂ ਬੱਚਿਆਂ ਤੇ ਬਜ਼ੁਰਗਾਂ ਦੀ ਸਿਹਤ ਦਾ ਰੱਖਣ ਵਿਸ਼ੇਸ਼ ਧਿਆਨ: ਸਿਵਲ ਸਰਜਨ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਸਰਦੀ ਦੇ ਮੌਸਮ ਦੀ ਸ਼ੁਰੂਆਤ ਤੇ ਤਾਪਮਾਨ ਵਿਚ ਲਗਾਤਾਰ ਆ ਰਹੀ ਗਿਰਾਵਟ ਦੇ ਮੱਦੇਨਜ਼ਰ ਸਿਹਤ ਵਿਭਾਗ ਪਟਿਆਲਾ ਵੱਲੋਂ ਲੋਕਾਂ ਨੂੰ ਸਿਹਤ ਸਬੰਧੀ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਗਈ ਹੈ। ਸਿਵਲ ਸਰਜਨ ਡਾ. ਸ਼ੈਲੀ ਜੈਤਲੀ ਨੇ ਕਿਹਾ ਕਿ ਖਾਸ ਕਰਕੇ ਛੋਟੇ ਬੱਚਿਆਂ, ਬਜ਼ੁਰਗਾਂ, ਗਰਭਵਤੀ ਔਰਤਾਂ ਤੇ ਪਹਿਲਾਂ ਤੋਂ ਬਿਮਾਰ ਵਿਅਕਤੀਆਂ ਦੀ ਸਿਹਤ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਉਨ੍ਹਾਂ ਦੱਸਿਆ ਕਿ ਸਰਦੀਆਂ ਦੌਰਾਨ ਖੰਘ, ਜ਼ੁਕਾਮ, ਬੁਖਾਰ, ਸਾਹ ਦੀਆਂ ਬਿਮਾਰੀਆਂ ਅਤੇ ਨਿਮੋਨੀਆ ਹੋਣ ਦਾ ਖ਼ਤਰਾ ਵਧ ਜਾਂਦਾ ਹੈ। ਇਸ ਤੋਂ ਬਚਾਅ ਲਈ ਗਰਮ ਕੱਪੜੇ ਪਹਿਨਣ ਅਤੇ ਸਿਰ, ਕੰਨ, ਹੱਥਾਂ ਤੇ ਪੈਰਾਂ ਨੂੰ ਢੱਕ ਕੇ ਰੱਖਣ ਦੀ ਸਲਾਹ ਦਿੱਤੀ। ਖਾਸ ਕਰਕੇ ਸਵੇਰੇ ਅਤੇ ਸ਼ਾਮ ਨੂੰ ਠੰਢੀ ਹਵਾ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੰਤੁਲਿਤ ਅਤੇ ਪੌਸ਼ਟਿਕ ਖੁਰਾਕ, ਹਰੀਆਂ ਸਬਜ਼ੀਆਂ, ਮੌਸਮੀ ਫਲ ਅਤੇ ਲੋੜ ਅਨੁਸਾਰ ਪਾਣੀ ਦਾ ਸੇਵਨ ਕਰਨਾ ਚਾਹੀਦਾ ਹੈ। ਇਸ ਦੇ ਨਾਲ ਨਿਯਮਿਤ ਕਸਰਤ ਅਤੇ ਸਰੀਰਕ ਗਤੀਵਿਧੀਆਂ ਵੀ ਜ਼ਰੂਰੀ ਹਨ। ਨਿੱਜੀ ਸਫ਼ਾਈ ਦਾ ਧਿਆਨ ਰੱਖਣ, ਹੱਥ ਵਾਰ-ਵਾਰ ਧੋਣ ਅਤੇ ਖੰਘਣ ਜਾਂ ਛਿੱਕਣ ਸਮੇਂ ਮੂੰਹ ਢੱਕਣ ਦੀ ਸਲਾਹ ਵੀ ਦਿੱਤੀ। ਸਿਵਲ ਸਰਜਨ ਨੇ ਕਿਹਾ ਕਿ ਸਾਹ ਲੈਣ ਵਿੱਚ ਤਕਲੀਫ਼, ਛਾਤੀ ਵਿੱਚ ਦਰਦ ਜਾਂ ਲਗਾਤਾਰ ਬੁਖਾਰ ਹੋਣ