ਨਸ਼ਿਆਂ ਖ਼ਿਲਾਫ਼ ਅਗਸਤ ’ਚ ਕਰਵਾਏ ਜਾਣਗੇ ਵਿਸ਼ੇਸ਼ ਸਮਾਗਮ ਨਸ਼ਿਆਂ ਖ਼ਿਲਾਫ਼ ਅਗਸਤ ਮਹੀਨੇ ਵਿੱਚ ਕਰਵਾਏ ਜਾਣਗੇ ਵਿਸ਼ੇਸ਼ ਸਮਾਗਮ
Publish Date: Wed, 19 Aug 2026 07:21 PM (IST)
Updated Date: Thu, 20 Aug 2026 04:03 AM (IST)
ਫੋਟੋ–26 ਕੈਪਸ਼ਨ : ਮੀਟਿੰਗ ਮੌਕੇ ਹਾਜ਼ਰ ਨਸ਼ਾ ਮੁਕਤੀ ਚੇਤਨਾ ਸੰਘ ਪੰਜਾਬ ਦੇ ਆਗੂ। ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ ਭਵਾਨੀਗੜ੍ਹ : ਨਸ਼ਾ ਮੁਕਤੀ ਚੇਤਨਾ ਸੰਘ ਪੰਜਾਬ ਦੀ ਮੀਟਿੰਗ ਬੁੱਧਵਾਰ ਨੂੰ ਭਵਾਨੀਗੜ੍ਹ ਵਿਖੇ ਹੋਈ। ਮੀਟਿੰਗ ਦੌਰਾਨ ਅਗਸਤ ਮਹੀਨੇ ਵਿੱਚ ਨਸ਼ਿਆਂ ਤੋਂ ਆਜ਼ਾਦੀ ਸਬੰਧੀ ਕਰਵਾਏ ਜਾਣ ਵਾਲੇ ਜਾਗਰੂਕਤਾ ਸਮਾਗਮਾਂ ਦੀ ਰੂਪ-ਰੇਖਾ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਜ਼ਿਲ੍ਹਾ ਸੰਗਰੂਰ ਦਿਹਾਤੀ ਦੇ ਪ੍ਰਧਾਨ ਜਸਵੀਰ ਸਿੰਘ ਜੱਸੀ ਧਰਮਗੜ੍ਹ ਨੇ ਦੱਸਿਆ ਕਿ ਅਗਸਤ ਮਹੀਨੇ ਦੌਰਾਨ ਨਸ਼ਿਆਂ ਖ਼ਿਲਾਫ਼ ਵਿਸ਼ੇਸ਼ ਸਮਾਗਮ ਸਪੋਰਟਸ ਕਲੱਬਾਂ, ਸਕੂਲਾਂ ਤੇ ਕਾਲਜਾਂ ਵਿੱਚ ਕਰਵਾਏ ਜਾਣਗੇ। ਵਿਸ਼ੇਸ਼ ਤੌਰ ’ਤੇ ਪਹੁੰਚੇ ਸਟੇਟ ਮੀਡੀਆ ਇੰਚਾਰਜ ਡਾ. ਅਵਿਨਾਸ਼ ਰਾਣਾ ਨੇ ਕਿਹਾ ਕਿ ਨਸ਼ਾ ਮੁਕਤੀ ਚੇਤਨਾ ਸੰਘ ਪੰਜਾਬ ਵੱਲੋਂ ਮਾਰਗਦਰਸ਼ਕ ਜਸਵੀਰ ਸਿੰਘ ਤੇ ਮਦਨਜੀਤ ਸਿੰਘ ਦੀ ਰਹਿਨੁਮਾਈ ਹੇਠ ਪੂਰੇ ਪੰਜਾਬ ’ਚ ਅਜਿਹੇ ਜਾਗਰੂਕਤਾ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਆਪਣੀ ਭੂਮਿਕਾ ਨਿਭਾਉਣ। ਜ਼ਿਲ੍ਹਾ ਜਨਰਲ ਸਕੱਤਰ ਗੁਰਸੇਵਕ ਸਿੰਘ ਕਮਾਲਪੁਰ ਨੇ ਅਗਸਤ ਮਹੀਨੇ ਦੌਰਾਨ ਸਕੂਲਾਂ ਤੇ ਕਾਲਜਾਂ ’ਚ ਕਰਵਾਏ ਜਾਣ ਵਾਲੇ ਸਮਾਗਮਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਅੰਮ੍ਰਿਤ ਪਾਲ ਸਿੰਘ, ਅਰਸ਼ਜੋਤ ਗਿੱਲ, ਹਰਮਨ ਸਿੰਘ, ਅਰਸ਼ਦੀਪ ਸਿੰਘ ਕਪਿਆਲ, ਅਵਤਾਰ ਸਿੰਘ, ਜਗਤਾਰ ਸਿੰਘ ਅਤੇ ਸੁਰਜੀਤ ਸਿੰਘ ਸਮੇਤ ਹੋਰ ਮੈਂਬਰ ਹਾਜ਼ਰ ਸਨ।