- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਰੋਨ ਸ਼ੋਅ ਮੌਕੇ ਸਿਹਤ ਵਿਭਾਗ ਵੱਲੋਂ ਲਗਾਇਆ ਗਿਆ ਵਿਸ਼ੇਸ਼ ਮੈਡੀਕਲ ਕੈਂਪ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਪਟਿਆਲਾ : ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿਚ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਦਾਣਾ ਮੰਡੀ ਰਾਘੋਮਾਜਰਾ ਵਿਖੇ ਹੋਏ ਡਰੋਨ ਸ਼ੋਅ ਪ੍ਰੋਗਰਾਮ ਮੌਕੇ ਸਿਹਤ ਮੰਤਰੀ ਡਾ.ਬਲਬੀਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਪਟਿਆਲਾ ਵੱਲੋਂ ਡਾ.ਸ਼ੈਲੀ ਜੇਤਲੀ ਦੀ ਅਗਵਾਈ ਹੇਠ ਮੈਡੀਕਲ ਚੈਕਅਪ, ਮੁਫਤ ਦਵਾਈਆਂ ਅਤੇ ਟੇਸਟ ਅਤੇ ਅੱਖਾਂ ਦੀ ਜਾਂਚ ਦਾ ਕੈਂਪ ਲਗਾਇਆ ਗਿਆ। ਕੈਂਪ ਵਿੱਚ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਮਰੀਜਾਂ ਦੀ ਸਿਹਤ ਅਤੇ ਅੱਖਾਂ ਦੀ ਜਾਂਚ ਕੀਤੀ ਗਈ ਅਤੇ ਲੋੜ ਅਨੁਸਾਰ ਸਲਾਹ ਵੀ ਦਿੱਤੀ ਗਈ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ.ਪ੍ਰਨੀਤ ਕੌਰ ਨੇ ਦੱਸਿਆ ਕਿ 412 ਮਰੀਜ਼ਾਂ ਦੀ ਜਾਂਚ ਕੀਤੀ ਗਈ ਜਿਨ੍ਹਾ ਦੀ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀ ਜਾਂਚ ਕੀਤੀ ਗਈ। 241 ਲੋੜਵੰਦ ਮਰੀਜਾਂ ਨੂੰ ਮੁਫਤ ਐਨਕਾਂ ਅਤੇ ਦਵਾਈਆਂ ਵੰਡੀਆਂ ਗਈਆਂ। ਇਸ ਕੈਂਪ ਦੌਰਾਨ 332 ਮਰੀਜਾਂ ਦੇ ਸ਼ੁਗਰ ਅਤੇ 204 ਮਰੀਜਾਂ ਦੇ ਐਚ.ਬੀ ਟੇਸਟ ਕੀਤੇ ਗਏ। ਸਿਹਤ ਮਾਹਿਰਾਂ ਵੱਲੋਂ ਮਰੀਜ਼ਾਂ ਨੂੰ ਸਮੇਂ-ਸਮੇਂ ਸਿਰ ਆਪਣੀ ਸਿਹਤ ਜਾਂਚ ਕਰਵਾਉਣ ਦੀ ਅਪੀਲ ਵੀ ਕੀਤੀ ਗਈ। ਇਸ ਮੌਕੇ ਸੀ.ਐਚ.ਸੀ ਤ੍ਰਿਪੜੀ ਦੇ ਡਾਕਟਰ ਅਤੇ ਪੈਰਾ ਮੈਡੀਕਲ ਸਟਾਫ ਹਾਜ਼ਰ ਸਨ।