- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਭਾ ਕਰਵਾਈ

ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਗੁਥਮਡ਼ਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਵੇਰ ਦੀ ਸਭਾ ਬਡ਼ੀ ਸ਼ਰਧਾ ਕਰਵਾਈ ਗਈ। ਸਭਾ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਅਤੇ ਮੂਲ ਮੰਤਰ ਦੇ ਜਾਪ ਨਾਲ ਹੋਈ। ਇਸ ਉਪਰੰਤ ਮਨਮੀਤ ਕੌਰ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕੀਤਾ ਗਿਆ ਅਤੇ ਕੁੰਵਰਜੀਤ ਸਿੰਘ, ਰਣਫਤਿਹ ਸਿੰਘ ਤੇ ਅੰਮ੍ਰਿਤਪਾਲ ਸਿੰਘ ਨੇ ਕਵੀਸ਼ਰੀ ਰਾਹੀਂ ਗੁਰੂ ਸਾਹਿਬ ਦੇ ਜੀਵਨ ਤੇ ਉਪਦੇਸ਼ਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਪ੍ਰਭਜੋਤ ਕੌਰ ਨੇ ਗੁਰੂ ਨਾਨਕ ਦੇਵ ਜੀ ਦੇ ਮੂਲ ਸਿਧਾਂਤਾਂ ’ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਬਾਰੇ ਚਾਨਣਾ ਪਾਇਆ। ਪੰਜਵੀਂ ਜਮਾਤ ਦੀ ਵਿਦਿਆਰਥਣ ਗੁਰਜੀਵਨ ਕੌਰ ਨੇ ਕਵਿਤਾ ਪੇਸ਼ ਕੀਤੀ। ਇਸ ਮੌਕੇ ਗੁਰਸਿਮਰਨ ਸਿੰਘ ਨੇ ਗੁਰੂ ਨਾਨਕ ਦੇਵ ਜੀ ਅਤੇ ਦਸਤਗੀਰ ਪੀਰ ਜੀ ਦੀ ਸਾਖੀ-‘ਤਿੰਨ ਸਵਾਲ’ ਵਿਸ਼ੇ ’ਤੇ ਭਾਸ਼ਣ ਦਿੱਤਾ। ਉਨ੍ਹਾਂ ਨੇ ਸਭ ਤੋਂ ਵੱਡੀ ਤਾਕਤ, ਸਭ ਤੋਂ ਵੱਡੇ ਧਨ ਅਤੇ ਸਭ ਤੋਂ ਵੱਡੇ ਗਿਆਨ ਬਾਰੇ ਗੁਰੂ ਸਾਹਿਬ ਦੇ ਵਿਚਾਰ ਸਾਂਝੇ ਕਰਦਿਆਂ ਵਿਦਿਆਰਥੀਆਂ ਨੂੰ ਸੰਤੋਖ, ਨਾਮ ਸਿਮਰਨ, ਸੱਚਾਈ ਅਤੇ ਨਿਮਰਤਾ ਦੇ ਮਾਰਗ ’ਤੇ ਚੱਲਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਸਕੂਲ ਦੇ ਡਾਇਰੈਕਟਰ ਭੁਪਿੰਦਰ ਸਿੰਘ ਅਤੇ ਪ੍ਰਧਾਨ ਰਵਿੰਦਰ ਕੌਰ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਰਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਪਣਾਉਣ ਅਤੇ ਮਨੁੱਖਤਾ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ।