ਪਰਾਲੀ ਸਾੜਨ ਵਾਲੇ ਹੌਟ-ਸਪੌਟ ਪਿੰਡਾਂ ’ਤੇ ਵਿਸ਼ੇਸ਼ ਨਿਗਰਾਨੀ ਦੇ ਹੁਕਮ ਪਰਾਲੀ ਸਾੜਨ ਵਾਲੇ ਹੌਟ-ਸਪੌਟ ਪਿੰਡਾਂ ’ਤੇ ਵਿਸ਼ੇਸ਼ ਨਿਗਰਾਨੀ ਦੇ ਹੁਕਮ
Publish Date: Fri, 25 Sep 2026 04:54 PM (IST)
Updated Date: Fri, 25 Sep 2026 04:57 PM (IST)
ਫੋਟੋ 25ਪੀਟੀਐਲ: 15: ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਪਟਿਆਲਾ : ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਨੋਡਲ ਅਧਿਕਾਰੀਆਂ ਨੂੰ ਪਿਛਲੇ ਸਾਲਾਂ ਦੌਰਾਨ ਪਰਾਲੀ ਸਾੜਨ ਵਾਲੇ ਹੌਟ-ਸਪੌਟ ਪਿੰਡਾਂ ’ਤੇ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਦਿੱਤੇ। ਡਾ. ਅਗਰਵਾਲ ਨੇ ਕਿਹਾ ਕਿ ਪਿਛਲੇ ਸਾਲਾਂ ਵਿੱਚ ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦਾ ਸਨਮਾਨ ਕੀਤਾ ਜਾਵੇਗਾ, ਜਦਕਿ ਪਰਾਲੀ ਸਾੜਨ ਵਾਲਿਆਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਐਸ.ਡੀ.ਐਮਜ਼, ਖੇਤੀਬਾੜੀ ਤੇ ਸਹਿਕਾਰਤਾ ਵਿਭਾਗ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਖੇਤੀਬਾੜੀ ਵਿਭਾਗ ਨੂੰ ਪਿੰਡ ਪੱਧਰ ’ਤੇ ਜਾਗਰੂਕਤਾ ਮੁਹਿੰਮ ਚਲਾਉਣ ਅਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਉਪਲਬਧ ਸੀਆਰਐਮ ਮਸ਼ੀਨਰੀ ਦੀ ਵਰਤੋਂ ਲਈ ਪ੍ਰੇਰਿਤ ਕਰਨ ਦੀ ਹਦਾਇਤ ਕੀਤੀ। ਮਸ਼ੀਨਰੀ ਦੀ ਪਿੰਡ ਅਤੇ ਕਲੱਸਟਰ ਪੱਧਰ ’ਤੇ ਉਪਲਬਧਤਾ ਯਕੀਨੀ ਬਣਾਉਣ ਲਈ ਵੀ ਕਿਹਾ ਗਿਆ। ਡਿਪਟੀ ਕਮਿਸ਼ਨਰ ਨੇ ਪੰਚਾਇਤ ਵਿਭਾਗ ਨੂੰ ਪਿੰਡਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਲਗਾਤਾਰ ਨਿਗਰਾਨੀ ਕਰਨ ਦੇ ਹੁਕਮ ਦਿੱਤੇ। ਪੁਲਿਸ ਅਤੇ ਐਸ.ਡੀ.ਐਮਜ਼ ਨੂੰ ਵੀ ਨਿਯਮਤ ਦੌਰੇ ਕਰਕੇ ਰੋਕਥਾਮੀ ਕਾਰਵਾਈ ਕਰਨ ਲਈ ਕਿਹਾ।