- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖੇਡਾਂ ਵਿਦਿਆਰਥੀਆਂ ਵਿੱਚ ਉਤਸ਼ਾਹ ਅਤੇ ਅਨੁਸ਼ਾਸਨ ਦੀ ਭਾਵਨਾ ਪੈਦਾ ਕਰਦੀਆਂ ਹਨ: ਭੁਪਿੰਦਰ ਸਿੰਘ

ਜੀਐੱਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗੜ੍ਹ : ਪਿੰਡ ਗੁਥਮੜਾ ਸਥਿਤ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਦੇ ਡਾਇਰੈਕਟਰ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਸਹੋਦਿਆ ਸੀਬੀਐੱਸਈ ਕਲੱਸਟਰ ਅੰਡਰ-19 ਤੇ ਅੰਡਰ-14 ਲੜਕੇ-ਲੜਕੀਆਂ ਦਾ ਦੋ ਰੋਜ਼ਾ ਵਾਲੀਬਾਲ ਟੂਰਨਾਮੈਂਟ ਸਫਲਤਾਪੂਰਵਕ ਸੰਪੰਨ ਹੋਇਆ। ਟੂਰਨਾਮੈਂਟ ਦਾ ਉਦਘਾਟਨ ਗੁਰਪ੍ਰੀਤ ਸਿੰਘ ਸੇਖੋਂ ਨੇ ਕੀਤਾ। ਇਸ ਵਿੱਚ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੀਆਂ 26 ਟੀਮਾਂ ਨੇ ਭਾਗ ਲਿਆ। ਮੁਕਾਬਲਿਆਂ ਦੌਰਾਨ ਖਿਡਾਰੀਆਂ ਨੇ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਸਕੂਲ ਡਾਇਰੈਕਟਰ ਭੁਪਿੰਦਰ ਸਿੰਘ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਪੈਦਾ ਕਰਨ ਦੇ ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਅੰਡਰ-14 ਲੜਕਿਆਂ ਦੇ ਵਰਗ ਵਿਚ ਮਾਤਾ ਗੁਜਰੀ ਸਕੂਲ ਨੇ ਪਹਿਲਾ, ਕਲਗੀਧਰ ਨੈਸ਼ਨਲ ਸਕੂਲ ਨੇ ਦੂਜਾ, ਸਟੀਲਮੈਨ ਸਕੂਲ ਨੇ ਤੀਜਾ ਅਤੇ ਪ੍ਰੀਮੀਅਰ ਪਬਲਿਕ ਸਕੂਲ ਨੇ ਚੌਥਾ ਸਥਾਨ ਹਾਸਲ ਕੀਤਾ। ਅੰਡਰ-14 ਲੜਕੀਆਂ ਵਿਚ ਕਲਗੀਧਰ ਨੈਸ਼ਨਲ ਸਕੂਲ ਪਹਿਲੇ, ਸਟੀਲਮੈਨ ਸਕੂਲ ਦੂਜੇ ਅਤੇ ਹੈਲਿਕਸ ਆਕਸਫੋਰਡ ਸਮਾਰਟ ਸਕੂਲ ਪਾਤੜਾਂ ਤੀਜੇ ਸਥਾਨ ’ਤੇ ਰਿਹਾ। ਅੰਡਰ-19 ਲੜਕੀਆਂ ਵਿਚ ਕਲਗੀਧਰ ਨੈਸ਼ਨਲ ਸਕੂਲ ਨੇ ਪਹਿਲਾ, ਸਪਾਰਕਲਿੰਗ ਕਿਡਜ਼ ਸਕੂਲ ਪਾਤੜਾਂ ਨੇ ਦੂਜਾ ਅਤੇ ਸਟੀਲਮੈਨ ਸਕੂਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ-19 ਲੜਕਿਆਂ ਵਿਚ ਕਲਗੀਧਰ ਸਕੂਲ ਪਹਿਲੇ, ਹੈਲਿਕਸ ਆਕਸਫੋਰਡ ਸਮਾਰਟ ਸਕੂਲ ਦੂਜੇ ਅਤੇ ਪ੍ਰੀਮੀਅਰ ਪਬਲਿਕ ਸਕੂਲ ਤੀਜੇ ਸਥਾਨ ’ਤੇ ਰਿਹਾ। ਜੇਤੂ ਟੀਮਾਂ ਨੂੰ ਟਰਾਫੀਆਂ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ।