ਦੋ- ਰੋਜ਼ਾ ਇੰਟਰ-ਕਾਲਜ ਖੇਡ ਮੁਕਾਬਲੇ ਸੰਪੰਨ ਪੰਜਾਬ ਸਪੋਰਟਸ ਯੂਨੀਵਰਸਿਟੀ ਵੱਲੋਂ ਕਰਵਾਏ ਦੋ- ਰੋਜ਼ਾ ਇੰਟਰ-ਕਾਲਜ ਖੇਡ ਮੁਕਾਬਲੇ ਸੰਪੰਨ
Publish Date: Fri, 25 Sep 2026 04:53 PM (IST)
Updated Date: Fri, 25 Sep 2026 04:57 PM (IST)
-1000 ਤੋਂ ਵਧੇਰੇ ਖਿਡਾਰੀਆਂ ਨੇ ਹਿੱਸਾ ਲੈ ਕੇ ਖੇਡ ਪ੍ਰਤਿਭਾ ਦਿਖਾਈ- ਪ੍ਰੋ. ਗਿੱਲ ਫੋਟੋ 25ਪੀਟੀਐੱਲ- 14 ਸਟਾਫ ਰਿਪੋਰਟਰ•, ਪੰਜਾਬੀ ਜਾਗਰਣ, •ਪਟਿਆਲਾ : ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵੱਲੋਂ ਕਰਵਾਏ ਗਏ ਦੋ –ਰੋਜ਼ਾ ਇੰਟਰ-ਕਾਲਜ ਖੇਡ ਮੁਕਾਬਲਿਆਂ ਵਿਚ ਯੂਨੀਵਰਸਿਟੀ ਦੇ ਵੱਖ-ਵੱਖ ਕਾਂਸਟੀਚਿਊਟ ਕਾਲਜਾਂ ਨੇ ਭਾਗ ਲਿਆ। ਇਨ੍ਹਾਂ ਖੇਡ ਮੁਕਬਾਲਿਆਂ ਵਿਚ ਵੱਖ ਵੱਖ ਖੇਡਾਂ ਕੱਬਡੀ, ਵਾਲੀਬਾਲ, ਬਾਕਸਿੰਗ ਅਤੇ ਬੇਸਬਾਲ ਆਦਿ ਨੂੰ ਸ਼ਾਮਲ ਕੀਤਾ ਗਿਆ। ਖੇਡ ਸਮਾਰੋਹ ਦਾ ਰਸਮੀ ਉਦਘਾਟਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਕਰਦਿਆਂ ਖਿਡਾਰੀਆਂ ਨੂੰ ਆਪਣਾ ਆਸ਼ੀਰਵਾਦ ਦਿੱਤਾ ਅਤੇ ਕਿਹਾ ਕਿ ਖਿਡਾਰੀ ਸਾਡੇ ਸਮਾਜ ਦੇ ਪ੍ਰੇਰਨਾਸਰੋਤ ਹੁੰਦੇ ਹਨ, ਜਿਨ੍ਹਾਂ ਦੇ ਜੀਵਨ ਤੋਂ ਸਮਾਜ ਸੇਧ ਪ੍ਰਾਪਤ ਕਰਦਾ ਹੈ। ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਨਵਜੋਤ ਸਿੰਘ, ਯੂਨੀਵਰਸਿਟੀ ਦੇ ਡਾਇਰੈਕਟਰ ਆਫ਼ ਸਪੋਰਟਸ ਅਮਰਪ੍ਰੀਤ ਸਿੰਘ ਅਤੇ ਫਿਜ਼ੀਕਲ ਕਾਲਜ ਦੇ ਪ੍ਰਿੰਸੀਪਲ ਡਾ. ਹਰਮਨਪ੍ਰੀਤ ਕੌਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਇਸ ਚੈਂਪੀਅਨਸ਼ਿਪ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਖੇਡ ਮੁਕਾਬਲੇ ਚਾਰ ਵੱਖ-ਵੱਖ ਸਥਾਨਾਂ ‘ਤੇ ਕਰਵਾਏ ਗਏ ਜੋ ਕਿ ਲੀਗ-ਕਮ-ਨਾਕਆਊਟ ਅਧਾਰ ਤੇ ਖੇਡੇ ਗਏ। ਇਸ ਦੌਰਾਨ ਪਰੰਪਰਾਗਤ ਅਤੇ ਸਰਕਲ ਸਟਾਈਲ ਕੱਬਡੀ ਦੇ ਮੁਕਾਬਲਿਆਂ ਵਿੱਚ ਖਿਡਾਰੀਆਂ ਦੀ ਸਰੀਰਕ ਤਾਕਤ ਅਤੇ ਰਣਨੀਤੀ ਦਾ ਸ਼ਾਨਦਾਰ ਪ੍ਰਦਰਸ਼ਨ ਦੇਖਣ ਨੂੰ ਮਿਲਿਆ। ਲੜਕਿਆਂ ਦੇ ਕਬੱਡੀ ਮੁਕਾਬਲਿਆਂ ਵਿਚ ਰੋਇਲ ਕਾਲਜ, ਮਾਨਸਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਲੜਕੀਆਂ ਦੇ ਕਬੱਡੀ ਮੁਕਾਬਲਿਆਂ ਵਿਚ ਫਿਜ਼ੀਕਲ ਕਾਲਜ, ਪਟਿਆਲਾ ਨੇ ਪਹਿਲਾ ਸਥਾਨ ਤੇ ਰਿਹਾ। ਵਾਲੀਬਾਲ ਕੋਰਟ ਤੇ ਵੱਖ-ਵੱਖ ਕਾਲਜਾਂ ਦੀਆਂ ਟੀਮਾਂ ਵਿਚਕਾਰ ਫਸਵੇਂ ਅਤੇ ਰੋਮਾਂਚਕ ਮੁਕਾਬਲੇ ਦੇਖੇ ਗਏ, ਲੜਕਿਆਂ ਦੇ ਵਾਲੀਬਾਲ ਮੁਕਾਬਲਿਆਂ ’ਚੋਂ ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ, ਜਲੰਧਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਲੜਕੀਆਂ ਦੇ ਵਾਲੀਬਾਲ ਮੁਕਾਬਲਿਆਂ ਵਿੱਚ ਫਿਜ਼ੀਕਲ ਐਜੁਕੇਸ਼ਨ, ਪਟਿਆਲਾ ਨੇ ਪਹਿਲਾਂ ਸਥਾਨ ਪ੍ਰਾਪਤ ਕੀਤਾ। ਬਾਕਸਿੰਗ ਰਿੰਗ ਵਿੱਚ ਵੱਖ-ਵੱਖ ਭਾਰ ਵਰਗਾਂ ਦੇ ਮੁੱਕੇਬਾਜ਼ਾਂ ਨੇ ਆਪਣੀ ਤਕਨੀਕ, ਫੁਰਤੀ ਅਤੇ ਮੁੱਕੇਬਾਜ਼ੀ ਦੇ ਹੁਨਰ ਦਾ ਲੋਹਾ ਮਨਵਾਇਆ। ਬੇਸਬਾਲ ਦੇ ਮੈਚਾਂ ਵਿੱਚ ਖਿਡਾਰੀਆਂ ਦੀ ਟੀਮ ਤਾਲਮੇਲ ਅਤੇ ਸ਼ਾਨਦਾਰ ਹਿੱਟਾਂ ਨੇ ਦਰਸ਼ਕਾਂ ਦਾ ਧਿਆਨ ਖਿੱਚਿਆ। ਅੰਤ ਵਿੱਚ ਵਾਈਸ ਚਾਂਸਲਰ ਡਾ. ਗਿੱਲ ਨੇ ਜੇਤੂ ਖਿਡਾਰੀਆਂ ਨੂੰ ਵੱਖ ਵੱਖ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ।