- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਸਕੂਲ ਖੇਡਾਂ ਚ ਮਾਨਸਾ ਜਿਲ੍ਹੇ ਨੇ ਜਿੱਤੀ ਬਾਕਸਿੰਗ ਚੈਂਪੀਅਨਸ਼ਿਪ

ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, •ਪਟਿਆਲਾ : ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਮਮਤਾ ਖੁਰਾਣਾ ਦੀ ਅਗਵਾਈ ਤੇ ਡਿਪਟੀ ਡੀਈਓ ਡਾ. ਰਵਿੰਦਰਪਾਲ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ- 14/1719 ਲੜਕੀਆਂ ਦੇ ਕਿੱਕ ਬਾਕਸਿੰਗ ਮੁਕਾਬਲੇ ਪਲੇਅ ਵੇਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ। ਅੱਜ ਮੁੱਖ ਮਹਿਮਾਨ ਦੇ ਤੌਰ ’ਤੇ ਡੀਈਓ ਸੈਕੰਡਰੀ ਮਮਤਾ ਖੁਰਾਣਾ, ਡੀਐਸਸੀ ਡਾ.ਦਲਜੀਤ ਸਿੰਘ, ਡਾ. ਰਾਜਦੀਪ ਸਿੰਘ (ਚੇਅਰਮੈਨ ਪਲੇਅ ਵੇਜ਼ ਸੀਨੀਅਰ ਸੈਕੰਡਰੀ ਸਕੂਲ), ਹਰਲੀਨ ਕੌਰ (ਪ੍ਰੈਜੀਡੈਂਟ,ਪਲੇਅ ਵੇਜ਼ ਸੀਨੀਅਰ ਸੈਕੰਡਰੀ ਸਕੂਲ) ਨੇ ਉਚੇਚੇ ਤੌਰ ’ਤੇ ਪਹੁੰਚ ਕੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ। ਅੰਡਰ- 14 ਲੜਕੀਆਂ ਦੇ ਮੁਕਾਬਲਿਆਂ ’ਚ ਮਾਨਸਾ ਨੇ ਪਹਿਲਾ, ਬਠਿੰੰਡੇ ਨੇ ਦੂਜਾ ਤੇ ਪਠਾਨਕੋਟ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ-19 ਲੜਕੀਆਂ ਦੇ ਮੁਕਾਬਲਿਆਂ ਵਿੱਚ ਹੁਸ਼ਿਆਰਪੁਰ ਨੇ ਪਹਿਲਾ, ਪਟਿਆਲਾ ਨੇ ਦੂਜਾ ਤੇ ਫਰੀਦਕੋਟ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਸੰਦੀਪ ਜੈਨ ਸੁਪਰਡੈਂਟ,ਆਬਜ਼ਰਵਰ ਹਰਬੰਸ ਸਿੰਘ, ਸੁਰਿੰਦਰ ਪਾਲ ਵਿੱਜ, ਰਾਜਨ ਸਲੈਕਟਰ, ਕਨਵੀਨਰ ਰਾਜੇਸ਼ ਕੁਮਾਰ, ਡਾ. ਆਸਾ ਸਿੰਘ, ਸ਼ੰਕਰ ਨੇਗੀ, ਜਸਦੇਵ ਸਿੰਘ, ਹਰਦੀਪ ਸਿੰਘ, ਸਾਹਿਲ ਆਦਿ ਹਾਜ਼ਰ ਸਨ।