- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਆਖੰਡ ਪਾਠ ਸਾਹਿਬ ਆਰੰਭ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਨੌਵੇਂ ਪਾਤਸ਼ਾਹ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਮਾਨਵਤਾ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ। ਇਸ ਮੌਕੇ ਭਾਈ ਗੁਲਵਿੰਦਰ ਸਿੰਘ ਨੇ ਮੁੱਖਵਾਕ ਲਿਆ ਅਤੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਸ੍ਰੀ ਆਖੰਡ ਸਾਹਿਬ ਦੀ ਆਰੰਭ ਹੋਏ। ਇਸ ਮੌਕੇ ਉਚੇਚੇ ਤੌਰ ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪੁੱਜੇ ਹੋਏ ਸਨ, ਜਿਨ੍ਹਾਂ ਨੇ ਕਿਹਾ ਕਿ ਜਗਤ ਗੁਰੂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਸਮੁੱਚੀ ਮਾਨਵਤਾ ਦੇ ਰਹਿਬਰ ਅਤੇ ਅਜਿਹੇ ਦਰਸ਼ਨਿਕ ਹੋਏ ਹਨ, ਜਿਨ੍ਹਾਂ ਦੀਆਂ ਸਿੱਖਿਆ ਸਮੁੱਚੀ ਮਾਨਵਤਾ ਲਈ ਪ੍ਰੇਰਨਾਮਈ ਹਨ। ਇਸ ਮੌਕੇ ਮੈਨੇਜਰ ਭਾਗ ਸਿੰਘ ਨੇ ਦੱਸਿਆ ਕਿ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮੌਕੇ ਧਾਰਮਕ ਸਮਾਗਮ ਹੋਵੇਗਾ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦੇ ਦਰਬਾਰ ਦੀ ਫੁੱਲਾਂ ਨਾਲ ਸਜਾਵਟ ਤੋਂ ਇਲਾਵਾ ਦੀਪਮਾਲਾ ਨਾਲ ਗੁਰਦੁਆਰਾ ਸਾਹਿਬ ਨੂੰ ਅਲੌਕਿਕ ਦਿੱਖ ਪ੍ਰਦਾਨ ਕੀਤੀ ਜਾਵੇਗੀ। ਮੈਨੇਜਰ ਭਾਗ ਸਿੰਘ ਨੇ ਕਿਹਾ ਕਿ 24 ਨਵੰਬਰ ਨੂੰ ਦੀਵਾਨ ਹਾਲ ਵਿਖੇ 10.30 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੀ ਸੰਪੂਰਨਤਾ ਹੋਵੇਗੀ ਅਤੇ ਧਾਰਮਕ ਸਮਾਗਮ ਸੰਪੰਨ ਹੋਣਗੇ।