- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਸ.ਆਰ.ਐਸ. ਵਿਦਿਆਪੀਠ ਦੇ ਵਿਦਿਆਰਥੀਆਂ ਨੇ ਜਾਣੇ ਵਿਦੇਸ਼ੀ ਸਿੱਖਿਆ ਦੇ ਮੌਕੇ

ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਐੱਸਆਰਐੱਸ ਵਿਦਿਆਪੀਠ ਦੇ ਸੀਨੀਅਰ ਵਿਦਿਆਰਥੀਆਂ ਨੇ ਪਟਿਆਲਾ ਵਿਚ ਗਲੋਬਲ ਐਜੂਕੇਸ਼ਨ ਫੇਅਰ ਵਿਚ ਭਾਗ ਲਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਉੱਚ ਸਿੱਖਿਆ ਦੇ ਮੌਕਿਆਂ ਤੇ ਵਿਸ਼ਵ ਪੱਧਰੀ ਅਕਾਦਮਿਕ ਵਿਕਲਪਾਂ ਬਾਰੇ ਸਿੱਧੀ ਜਾਣਕਾਰੀ ਪ੍ਰਾਪਤ ਕਰਨ ਦਾ ਮੌਕਾ ਮਿਲਿਆ। ਫੇਅਰ ਵਿਚ ਆਸਟ੍ਰੇਲੀਆ, ਕੈਨੇਡਾ, ਯੂਨਾਈਟਿਡ ਕਿੰਗਡਮ, ਅਮਰੀਕਾ, ਨਿਊਜ਼ੀਲੈਂਡ ਤੇ ਯੂਰਪ ਨਾਲ ਸਬੰਧਤ ਯੂਨੀਵਰਸਿਟੀਆਂ ਤੇ ਸਿੱਖਿਆ ਸੰਸਥਾਵਾਂ ਦੇ ਪ੍ਰਤੀਨਿਧੀਆਂ ਨੇ ਭਾਗ ਲਿਆ। ਐੱਸਆਰਐੱਸ ਦੇ ਵਿਦਿਆਰਥੀਆਂ ਨੇ ਵੱਖ-ਵੱਖ ਦੇਸ਼ਾਂ ਵਿਚ ਉਪਲੱਬਧ ਕੋਰਸਾਂ, ਦਾਖਲਾ ਪ੍ਰਕਿਰਿਆਵਾਂ ਤੇ ਉੱਚ ਸਿੱਖਿਆ ਦੇ ਮੌਕਿਆਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਵਿਦਿਆਰਥੀਆਂ ਨੂੰ ਕੋਰਸ ਦੀ ਚੋਣ, ਯੂਨੀਵਰਸਿਟੀ ਦਾਖਲਾ, ਵੀਜ਼ਾ ਪ੍ਰਕਿਰਿਆ, ਸਕਾਲਰਸ਼ਿਪ, ਸਿੱਖਿਆ ਕਰਜ਼ੇ ਅਤੇ ਵਿਦੇਸ਼ ਵਿਚ ਉੱਚ ਸਿੱਖਿਆ ਦੇ ਵੱਖ-ਵੱਖ ਵਿਕਲਪਾਂ ਬਾਰੇ ਮਹੱਤਵਪੂਰਨ ਜਾਣਕਾਰੀ ਮਿਲੀ। ਅੰਤਰਰਾਸ਼ਟਰੀ ਯੂਨੀਵਰਸਿਟੀਆਂ ਦੇ ਪ੍ਰਤੀਨਿਧੀਆਂ ਨਾਲ ਗੱਲਬਾਤ ਵਿਦਿਆਰਥੀਆਂ ਨੂੰ ਆਪਣੀ ਸੋਚ ਦਾ ਦਾਇਰਾ ਵਧਾਉਣ, ਮਾਹਿਰਾਂ ਨਾਲ ਸਿੱਧੇ ਸਵਾਲ ਪੁੱਛਣ ਅਤੇ ਵਿਦੇਸ਼ ਵਿੱਚ ਉੱਚ ਸਿੱਖਿਆ ਦੇ ਮੌਕਿਆਂ ਨੂੰ ਬਿਹਤਰ ਢੰਗ ਨਾਲ ਸਮਝਣ ਵਿਚ ਸਹਾਇਤਾ ਕਰਦੀ ਹੈ। ਚੇਅਰਮੈਨ ਸੀ.ਏ. ਅਮਿਤ ਸਿੰਗਲਾ, ਮੈਨੇਜਿੰਗ ਡਾਇਰੈਕਟਰ ਸੀ.ਏ. ਲਲਿਤ ਸਿੰਗਲਾ, ਵਾਈਸ ਚੇਅਰਪਰਸਨ ਸਮਿਧਾ ਸਿੰਗਲਾ ਤੇ ਪ੍ਰਿੰਸੀਪਲ ਡਾ. ਚੰਦਨਦੀਪ ਨੇ ਵਿਦਿਆਰਥੀਆਂ ਨੂੰ ਸਿਰਫ਼ ਅਕਾਦਮਿਕ ਸਫਲਤਾ ਲਈ ਹੀ ਨਹੀਂ, ਸਗੋਂ ਵਿਸ਼ਵ ਪੱਧਰ 'ਤੇ ਉਪਲਬਧ ਭਵਿੱਖ ਦੇ ਮੌਕਿਆਂ ਲਈ ਤਿਆਰ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਹੈ।