ਐੱਸਐੱਸ ਮਾਸਟਰ ਰਾਜਿੰਦਰ ਚਾਨੀ ਨੂੰ ਕੀਤਾ ਸਨਮਾਨਿਤ ਐੱਸ.ਐੱਸ. ਮਾਸਟਰ ਰਾਜਿੰਦਰ ਸਿੰਘ ਚਾਨੀ ਨੂੰ ਕੀਤਾ ਸਨਮਾਨਿਤ
Publish Date: Sat, 07 Nov 2026 04:16 PM (IST)
Updated Date: Sat, 07 Nov 2026 04:17 PM (IST)
ਫੋਟੋ 7ਪੀਟੀਐਲ: 1: ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਸਿੱਖਿਆ ਦੇ ਖੇਤਰ ਵਿਚ ਸਮਰਪਣ, ਮਿਹਨਤ ਤੇ ਉਸਾਰੂ ਸੋਚ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਵਾਲੇ ਅਧਿਆਪਕਾਂ ਦੀ ਹੌਸਲਾ ਅਫ਼ਜ਼ਾਈ ਕਰਨਾ ਸਮਾਜ ਲਈ ਪ੍ਰੇਰਨਾਦਾਇਕ ਕਦਮ ਹੈ। ਇਸੇ ਲੜੀ ਤਹਿਤ ਸੁਤੰਤਰਤਾ ਸੰਗਰਾਮੀ ਅਮੀਰ ਸਿੰਘ ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਵਿਖੇ ਸਿੱਖਿਆ ਕ੍ਰਾਂਤੀ ਤਹਿਤ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਸਕੂਲ ਵਿਚ ਬਤੌਰ ਸਮਾਜਿਕ ਸਿੱਖਿਆ ਅਧਿਆਪਕ ਸੇਵਾਵਾਂ ਨਿਭਾਅ ਰਹੇ ਮਾਸਟਰ ਰਾਜਿੰਦਰ ਸਿੰਘ ਚਾਨੀ ਨੂੰ ਹਲਕਾ ਰਾਜਪੁਰਾ ਦੀ ਵਿਧਾਇਕਾ ਨੀਨਾ ਮਿੱਤਲ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਧਾਇਕਾ ਨੀਨਾ ਮਿੱਤਲ ਨੇ ਮਾਸਟਰ ਰਾਜਿੰਦਰ ਸਿੰਘ ਚਾਨੀ ਦੀਆਂ ਸਿੱਖਿਆ ਦੇ ਖੇਤਰ ’ਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸਟੇਟ ਫੀਸ ਰੈਗੂਲੇਟਰੀ ਬਾਡੀ ਮੈਂਬਰ ਅਤੇ ਜ਼ਿਲ੍ਹਾ ਸਿੱਖਿਆ ਇੰਚਾਰਜ ਪਟਿਆਲਾ ਵਿਜੇ ਮੈਨਰੋ, ਹਲਕਾ ਰਾਜਪੁਰਾ ਦੇ ਸਿੱਖਿਆ ਇੰਚਾਰਜ ਜਾਗਰ ਸਿੰਘ ਅਤੇ ਸਕੂਲ ਦੀ ਹੈੱਡ ਮਿਸਟ੍ਰੈਸ ਵੀਨਾ ਅਰੋੜਾ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਸਨਮਾਨ ਪ੍ਰਾਪਤ ਕਰਨ ਉਪਰੰਤ ਮਾਸਟਰ ਰਾਜਿੰਦਰ ਸਿੰਘ ਚਾਨੀ ਨੇ ਵਿਧਾਇਕਾ ਨੀਨਾ ਮਿੱਤਲ ਅਤੇ ਸਮੁੱਚੀ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ ਰਾਜੀਵ ਕੁਮਾਰ ਹੈੱਡ ਮਾਸਟਰ ਪੀ.ਐੱਮ. ਸ੍ਰੀ ਸਰਕਾਰੀ ਹਾਈ ਸਕੂਲ ਢਕਾਂਨਸੂ ਕਲਾਂ, ਸਚਿਨ ਮਿੱਤਲ ਬਲਾਕ ਇੰਚਾਰਜ, ਵਿਜੇ ਗੋਸਵਾਮੀ, ਨਰੇਸ਼ ਧਮੀਜਾ, ਸ਼ਸ਼ਾਂਕ, ਅਸ਼ਵਨੀ ਕੁਮਾਰ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।