ਪੱਤਰ ਪੇ੍ਰਕ,ਫ਼ਤਹਿਗੜ੍ਹ ਸਾਹਿਬ: ਨਸ਼ਿਆਂ ਦੀ ਬੁਰੀ ਆਦਤ ਵਿੱਚ ਫਸੇ ਨੌਜਵਾਨ ਨਸ਼ਿਆਂ ਨੂੰ ਤਿਆਗ ਕੇ ਆਪਣੀ ਨਵੀਂ ਜਿੰਦਗੀ ਜਿਊਣ ਨੂੰ ਤਰਜ਼ੀਹ ਦੇਣ, ਪੰਜਾਬ ਸਰਕਾਰ ਉਨ੍ਹਾਂ ਦੇ ਮੁੜ ਵਸੇਬੇ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਕਿਉਂÎਕਿ ਨਸ਼ਾ ਇਨਸਾਨ ਦੀ ਜ਼ਿੰਦਗੀ ਨੂੰ ਬਰਬਾਦ ਹੀ ਨਹੀਂ ਕਰਦਾ ਸਗੋਂ ਉਸ ਨੂੰ ਆਰਥਿਕ ਤੇ ਸਮਾਜਿਕ ਪੱਖੋਂ ਵੀ ਵੱਡੀ ਢਾਹ ਲਾਉਂਦਾ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਨੇ ਐਸਪੀ (ਡੀ) ਹਰਪਾਲ ਸਿੰਘ ਤੇ ਡੀਐਸਪੀ (ਹੈ/ਕੁ) ਹਰਦੀਪ ਸਿੰਘ ਬਡੂੰਗਰ ਨੂੰ ਨਾਲ ਲੈ ਕੇ ਬ੍ਰਾਹਮਣ ਮਾਜਰਾ (ਸਰਹਿੰਦ) ਸਥਿਤ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ, ਓਟ ਕਲੀਨਿਕ ਅਤੇ ਜ਼ਿਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ ਸਥਿਤ ਮਨੋਚਿਕਿਤਸਕ ਤੇ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕਰਨ ਸਮੇਂ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ। ਕੌਂਡਲ ਨੇ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਵਿੱਚ ਬਣਾਏ ਗਏ ਵੱਖ-ਵੱਖ ਵਾਰਡਾਂ ਦਾ ਦੌਰਾ ਕੀਤਾ ਅਤੇ ਫ਼ਤਹਿਗੜ੍ਹ ਸਾਹਿਬ ਸਮੇਤ ਹੋਰਨਾਂ ਜ਼ਿਲਿ੍ਹਆਂ ਤੋਂ ਵੀ ਨਿÎਸ਼ਆਂ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਅਤੇ ਨਸ਼ਾ ਪੀੜ੍ਹਤਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਨਸ਼ੇ ਤਿਆਗ ਕੇ ਮੁੜ ਤੋਂ ਆਪਣੀ ਜ਼ਿੰਦਗੀ ਦਾ ਨਵਾਂ ਸਫਰ ਸ਼ੁਰੂ ਕਰਨ ਦੀ ਸਲਾਹ ਦਿੱਤੀ ਤਾਂ ਜੋ ਉਹ ਅਤੇ ਉਨ੍ਹਾਂ ਦਾ ਪਰਿਵਾਰ ਵੀ ਖੁਸ਼ਹਾਲੀ ਵਾਲੀ ਜ਼ਿੰਦਗੀ ਜੀਅ ਸਕੇ। ਉਨ੍ਹਾਂ ਭੈੜੀ ਸੰਗਤ ਨੂੰ ਛੱਡਣ ਦੀ ਸਲਾਹ ਦਿੰਦਿਆਂ ਚੰਗੇ ਗੁਣਾਂ ਦੇ ਧਾਰਨੀ ਬਣਨ ਦੀ ਪ੍ਰਰੇਰਨਾ ਵੀ ਦਿੱਤੀ। ਕੌਂਡਲ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਨਸ਼ਿਆਂ ਦੇ ਸੌਦਾਗਰਾਂ 'ਤੇ ਤਿੱਖੀ ਨਜ਼ਰ ਰੱਖ ਰਹੀ ਹੈ ਅਤੇ ਕਿਸੇ ਵੀ ਕੀਮਤ 'ਤੇ ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਨਾ ਹੀ ਕਿਸੇ ਦੀ ਜ਼ਿੰਦਗੀ ਨਾਲ ਖਿਲਵਾੜ ਕਰਨ ਦੀ ਆਗਿਆ ਦਿੱਤੀ ਜਾਵੇਗੀ। ਉਨ੍ਹਾਂ ਇਸ ਮੌਕੇ ਦਾਖਲ ਮਰੀਜਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਅਤੇ ਦਵਾਈ ਆਦਿ ਬਾਰੇ ਵੀ ਵਿਸਥਾਰ ਪੂਰਬਕ ਜਾਣਕਾਰੀ ਹਾਸਲ ਕੀਤੀ, ਜਿਸ 'ਤੇ ਮਰੀਜ਼ਾਂ ਨੇ ਤਸੱਲੀ ਦਾ ਪ੍ਰਗਟਾਵਾ ਕੀਤਾ ਅਤੇ ਨਸ਼ਾ ਪੀੜ੍ਹਤਾਂ ਵੱਲੋਂ ਤਹੱਈਆ ਕੀਤਾ ਗਿਆ ਕਿ ਉਹ ਨਸ਼ਿਆਂ ਨੂੰ ਤਿਆਗ ਕੇ ਨਵੀਂ ਜ਼ਿੰਦਗੀ ਸ਼ੁਰੂ ਕਰਨਗੇ ਅਤੇ ਮੁੜ ਤੋਂ ਭੈੜੀ ਸੰਗਤ ਵਿੱਚ ਨਹੀਂ ਪੈਣਗੇ। ਇਸ ਉਪਰੰਤ ਸ਼੍ਰੀਮਤੀ ਕੌਂਡਲ ਨੇ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਵਿੱਚ ਓਟ ਕਲੀਨਿਕ ਦਾ ਦੌਰਾ ਕੀਤਾ ਅਤੇ ਓਟ ਕਲੀਨਿਕ ਵਿੱਚ ਨਸ਼ਾ ਛੱਡਣ ਲਈ ਆਉਣ ਵਾਲੇ ਮਰੀਜਾਂ ਨੂੰ ਦਿੱਤੀ ਜਾਣ ਵਾਲੀ ਦਵਾਈ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਵਿੱਚ ਲਗਾਏ ਗਏ ਸੀਸੀਟੀਵੀ ਕੈਮਰਿਆਂ ਦੀ ਸਮੀਖਿਆ ਵੀ ਕੀਤੀ ਅਤੇ ਇਨ੍ਹਾਂ ਵਿੱਚ ਵਾਧਾ ਕਰਨ ਦੀ ਹਦਾਇਤ ਵੀ ਦਿੱਤੀ। ਇਸ ਉਪਰੰਤ ਕੌਂਡਲ ਨੇ ਜ਼ਿਲ੍ਹਾ ਹਸਪਤਾਲ ਵਿਖੇ ਸਥਿਤ ਮਨੋਚਿਕਿਤਸਕ ਤੇ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਵੀ ਕੀਤਾ। ਉਨ੍ਹਾਂ ਇਸ ਮੌਕੇ ਜ਼ਿਲ੍ਹਾ ਕਾਊਂਸਿਲੰਗ ਸੈਲ ਦੇ ਨਾਲ-ਨਾਲ ਵੱਖ-ਵੱਖ ਵਾਰਡਾਂ ਦਾ ਦੌਰਾ ਕੀਤਾ ਅਤੇ ਨਸ਼ਿਆਂ ਦੀ ਲਤ ਵਿੱਚ ਫਸੇ ਵਿਅਕਤੀਆਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਨੂੰ ਨਸ਼ੇ ਛੱਡਣ ਦੀ ਪ੍ਰਰੇਰਨਾ ਦਿੱਤੀ। ਇਸ ਮੌਕੇ ਮਾਨਸਿਕ ਰੋਗਾਂ ਦੇ ਮਾਹਰ ਡਾ. ਪ੍ਰਰੀਤਜੋਤ ਕੌਰ ਨੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਦੱਸਿਆ ਕਿ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਵਿੱਚ ਨÎਸ਼ਿਆਂ ਦੀ ਲਤ ਵਿੱਚ ਫਸੇ ਵਿਅਕਤੀਆਂ ਦਾ ਇਲਾਜ ਮੁਫਤ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 7 ਓਟ ਕਲੀਨਿਕ ਚਲਾਏ ਜਾ ਰਹੇ ਹਨ ਜਿਥੇ ਕਿ ਨਸ਼ਾ ਪੀੜ੍ਹਤ ਵਿਅਕਤੀਆਂ ਦਾ ਮੁਫਤ ਇਲਾਜ ਕੀਤਾ ਜਾਂਦਾ ਹੈ। ਇਸ ਮੌਕੇ ਮਾਨਸਿਕ ਰੋਗਾਂ ਦੇ ਮਾਹਰ ਡਾ. ਮਨਪ੍ਰਰੀਤ ਸਿੰਘ, ਡਾ. ਜਸਬੀਰ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਗਦੀਸ਼ ਸਿੰਘ, ਐਸਐਮਓ ਡਾ. ਤਰਸੇਮ ਖੁਰਾਣਾ, ਕਾਊਂਸਲਰ ਅਰਵਿੰਦਰ ਸਿੰਘ ਅਤੇ ਵਿਕਰਮਜੀਤ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।