- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਟੇਟ ਐਵਾਰਡੀ ਰਜਿੰਦਰ ਸੈਣੀ ਦਾ ਕੀਤਾ ਸਨਮਾਨ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਸਿੱਖਿਆ ਤੇ ਖੇਡਾਂ ਦੇ ਖੇਤਰ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਰਜਿੰਦਰ ਸੈਣੀ, ਡੀਪੀਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਐਨਟੀਸੀ ਪਟਿਆਲਾ ਤੇ ਜ਼ੋਨਲ ਸਕੱਤਰ ਜ਼ੋਨ ਰਾਜਪੁਰਾ ਨੂੰ ਪੰਜਾਬ ਸਰਕਾਰ ਵੱਲੋਂ ਸਟੇਟ ਐਵਾਰਡ ਮਿਲਣ ’ਤੇ ਜ਼ੋਨ ਪਟਿਆਲਾ-2 ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਹ ਸਮਾਗਮ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਇਆ ਗਿਆ। ਇਸ ਮੌਕੇ ਜ਼ੋਨ ਪਟਿਆਲਾ-2 ਦੇ ਜ਼ੋਨਲ ਸਕੱਤਰ ਬਲਵਿੰਦਰ ਸਿੰਘ ਜੱਸਲ ਨੇ ਰਜਿੰਦਰ ਸੈਣੀ ਨੂੰ ਸਨਮਾਨ ਚਿੰਨ੍ਹ ਭੇਟ ਕਰਦਿਆਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਰਜਿੰਦਰ ਸੈਣੀ ਨੇ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਨਿਰਸਵਾਰਥ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਦੀ ਇਹ ਪ੍ਰਾਪਤੀ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ ਅਤੇ ਹੋਰਨਾਂ ਅਧਿਆਪਕਾਂ ਤੇ ਨੌਜਵਾਨ ਖਿਡਾਰੀਆਂ ਲਈ ਪ੍ਰੇਰਨਾ ਸਰੋਤ ਹੈ। ਸਮਾਗਮ ਵਿੱਚ ਮੌਜੂਦ ਅਧਿਆਪਕਾਂ ਨੇ ਵੀ ਰਜਿੰਦਰ ਸੈਣੀ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਇਸ ਮੌਕੇ ਰਜਿੰਦਰ ਸੈਣੀ ਨੇ ਸਨਮਾਨ ਲਈ ਸਾਥੀਆਂ ਦਾ ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਵੀ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਯਤਨ ਜਾਰੀ ਰੱਖਣ ਦਾ ਭਰੋਸਾ ਦਿੱਤਾ। ਇਸ ਮੌਕੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਪਟਿਆਲਾ ਦੇ ਸਕੱਤਰ ਚਰਨਜੀਤ ਸਿੰਘ, ਸਹਾਇਕ ਜ਼ੋਨਲ ਸਕੱਤਰ ਸਤਵਿੰਦਰ ਸਿੰਘ, ਵਿੱਤ ਸਕੱਤਰ ਬਲਕਾਰ ਸਿੰਘ, ਰਜਿੰਦਰ ਸਿੰਘ, ਸੁਰਿੰਦਰਪਾਲ ਸਿੰਘ, ਕਿਰਨਜੀਤ ਕੌਰ, ਮਮਤਾ ਰਾਣੀ, ਅਮਨਦੀਪ ਕੌਰ, ਸੰਦੀਪ ਕੌਰ, ਰਾਜਵਿੰਦਰ ਕੌਰ, ਰੁਪਿੰਦਰ ਕੌਰ ਅਤੇ ਪ੍ਰੈੱਸ ਇੰਚਾਰਜ ਮਨਪ੍ਰੀਤ ਸਿੰਘ ਸ਼ੇਰਮਾਜਰਾ ਸਮੇਤ ਵੱਡੀ ਗਿਣਤੀ ਵਿੱਚ ਸਰੀਰਕ ਸਿੱਖਿਆ ਅਧਿਆਪਕ ਹਾਜ਼ਰ ਸਨ।