- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਟੇਟ ਕਾਲਜ ਵਿਖੇ ਸਲਾਨਾ ਐਲੂਮਨੀ ਮੀਟ ਕਰਵਾਈ

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, •ਪਟਿਆਲਾ : ਸਥਾਨਕ ਗੌਰਮਿੰਟ ਸਟੇਟ ਕਾਲਜ ਆਫ਼ ਐਜੂਕੇਸ਼ਨ ਵਿਖੇ ਕਾਲਜ ਦੇ ਪ੍ਰਿੰਸੀਪਲ ਪ੍ਰੋ. (ਡਾ.) ਵਨੀਤਾ ਰਾਣੀ ਦੀ ਅਗਵਾਈ ਹੇਠ ‘ਐਲੂਮਨੀ ਮੀਟ’ (ਸਾਬਕਾ ਵਿਦਿਆਰਥੀ ਮਿਲਣੀ) ਕਰਵਾਈ ਗਈ। ਸਮਾਗਮ ਦਾ ਮੁੱਖ ਉਦੇਸ਼ ਕਾਲਜ ਦੇ ਸਾਬਕਾ ਵਿਦਿਆਰਥੀਆਂ ਨੂੰ ਆਪਣੀ ਸੰਸਥਾ ਨਾਲ ਮੁੜ ਜੋੜਨਾ ਅਤੇ ਉਨ੍ਹਾਂ ਦੇ ਤਜਰਬਿਆਂ ਤੋਂ ਮੌਜੂਦਾ ਵਿਦਿਆਰਥੀਆਂ ਨੂੰ ਸੇਧ ਦਿਵਾਉਣਾ ਸੀ। ਸਮਾਗਮ ਦੀ ਸ਼ੁਰੂਆਤ ਪ੍ਰਿੰਸੀਪਲ ਪ੍ਰੋ. (ਡਾ.) ਵਨੀਤਾ ਰਾਣੀ ਵੱਲੋਂ ਆਏ ਹੋਏ ਸਾਰੇ ਸਾਬਕਾ ਵਿਦਿਆਰਥੀਆਂ ਤੇ ਮਹਿਮਾਨਾਂ ਦੇ ਨਿੱਘੇ ਸਵਾਗਤ ਨਾਲ ਹੋਈ। ਆਪਣੇ ਸਵਾਗਤੀ ਭਾਸ਼ਣ ਦੌਰਾਨ ਉਨ੍ਹਾਂ ਕਾਲਜ ਦੀਆਂ ਮੌਜੂਦਾ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ ਤੇ ਕਿਹਾ ਕਿ ਸਾਬਕਾ ਵਿਦਿਆਰਥੀ ਕਿਸੇ ਵੀ ਵਿੱਦਿਅਕ ਸੰਸਥਾ ਦਾ ਮਾਣ ਅਤੇ ਅਸਲ ਸਰਮਾਇਆ ਹੁੰਦੇ ਹਨ। ਇਸ ਮੌਕੇ ਓਲਡ ਸਟੂਡੈਂਟਸ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਡਾ. ਜੋਗਿੰਦਰ ਸਿੰਘ ਰਾਣਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਹਾਜ਼ਰੀਨ ਨੂੰ ਸੰਬੋਧਨ ਕੀਤਾ। ਉਨ੍ਹਾਂ ਕਾਲਜ ਵਿਚ ਬਿਤਾਏ ਆਪਣੇ ਵਿਦਿਆਰਥੀ ਜੀਵਨ ਦੀਆਂ ਸੁਨਹਿਰੀ ਯਾਦਾਂ ਸਾਂਝੀਆਂ ਕੀਤੀਆਂ ਅਤੇ ਸੰਸਥਾ ਦੇ ਸਰਬਪੱਖੀ ਵਿਕਾਸ ਲਈ ਓਲਡ ਸਟੂਡੈਂਟਸ ਐਸੋਸੀਏਸ਼ਨ ਵੱਲੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ। ਸਮਾਗਮ ਦੌਰਾਨ ਸਾਬਕਾ ਵਿਦਿਆਰਥੀਆਂ ਵੱਲੋਂ ਆਪਣੇ ਆਪਣੇ ਖੇਤਰਾਂ ’ਚ ਹਾਸਲ ਕੀਤੀਆਂ ਪ੍ਰਾਪਤੀਆਂ ਅਤੇ ਕਾਲਜ ਨਾਲ ਜੁੜੇ ਤਜਰਬੇ ਸਾਂਝੇ ਕੀਤੇ ਗਏ। ਇਸ ਦੌਰਾਨ ਕਾਲਜ ਦੇ ਵਿਦਿਆਰਥੀਆਂ ਵੱਲੋਂ ਰੰਗਾ—ਰੰਗ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਐਲੂਮਨੀ ਮੀਟ ਦੇ ਆਯੋਜਨ ਵਿੱਚ ਐਸੋਸੀਏਸ਼ਨ ਦੇ ਪ੍ਰਧਾਨ ਵੀਰਦੇਵ ਸਿੰਘ, ਸਕੱਤਰ ਡਾ. ਦੀਪਿਕਾ ਲਾਂਬਾ, ਖ਼ਜ਼ਾਨਚੀ ਕਪਿਲ ਸੂਦ, ਕਾਰਜਕਾਰੀ ਕਮੇਟੀ ਦੇ ਮੈਂਬਰ ਰਾਜੀਵ ਸੂਦ, ਨਗਿੰਦਰ ਸਿੰਘ, ਅਨਵਰ ਹੁਸੈਨ ਤੇ ਅਸਿ. ਪ੍ਰੋ. ਨਵਨੀਤ ਕੌਰ ਜੇਜੀ ਵੱਲੋਂ ਅਹਿਮ ਭੁਮਿਕਾ ਨਿਭਾਈ ਗਈ। ਇਸ ਮੌਕੇ ਉਚੇਚੇ ਤੌਰ ਤੇ ਪਹੁੰਚੇ 1971—72 ਬੈਚ ਦੇ ਵਿਦਿਆਰਥੀ ਸੋਹਣ ਲਾਲ ਗੁਪਤਾ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਕਾਲਜ ਦੇ 2005—06 ਬੈਚ ਦੇ ਵਿਦਿਆਰਥੀ ਜਸਵੀਰ ਸਿੰਘ ਜੋ ਕਿ ਮੌਜੂਦਾ ਸਮੇਂ ਏ.ਆਈ.ਜੀ ਐਕਸਾਇਜ ਅਤੇ ਟੈਕਸੇਸ਼ਨ ਵਿਭਾਗ ਵਿਚ ਸੇਵਾ ਨਿਭਾ ਰਹੇ ਹਨ ਨੇ ਵੀ ਪ੍ਰੋਗਰਾਮ ਵਿਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਮੰਚ ਸੰਚਾਲਨ ਅਸਿ. ਪ੍ਰੋ. ਨਵਨੀਤ ਕੌਰ ਜੇਜੀ, ਕਪਿਲ ਸੂਦ ਅਤੇ ਜਗਦੀਪ ਸ਼ਰਮਾ ਦੁਆਰਾ ਕੀਤਾ ਗਿਆ।