- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੂਬੇ ਸਰਕਾਰ ਨੇ ਪੰਜਾਬ ਨੂੰ ਆਰਥਿਕ ਸੰਕਟ ਵਿਚ ਧੱਕਿਆ: ਪ੍ਰੋ. ਚੰਦੂਮਾਜਰਾ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਪੰਜਾਬ ਨੂੰ ਆਰਥਿਕ, ਪ੍ਰਬੰਧਕੀ ਅਤੇ ਕਾਨੂੰਨੀ ਸੰਕਟ ਵਿਚ ਧੱਕਣ ਦੇ ਦੋਸ਼ ਲਗਾਏ। ਉਹ ਕੇਂਦਰੀ ਗੁਰਦੁਆਰਾ ਸਿੰਘ ਸਭਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੀਬੀਆਈ ਜਾਂਚ ਦੇ ਦਿੱਤੇ ਹੁਕਮਾਂ ਵਿਰੁੱਧ ਸੁਪਰੀਮ ਕੋਰਟ ਜਾਣਾ ਸਰਕਾਰ ਦੀ ਘਬਰਾਹਟ ਦਰਸਾਉਂਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਪ੍ਰਸ਼ਾਸਨ ਦੀ ਵਰਤੋਂ ਸਿਆਸੀ ਵਿਰੋਧੀਆਂ ਵਿਰੁੱਧ ਕੀਤੀ ਜਾ ਰਹੀ ਹੈ, ਜਦਕਿ ਥਾਣਿਆਂ ਵਿੱਚ ਮੁਲਾਜ਼ਮਾਂ ਦੀ ਕਮੀ ਹੈ ਅਤੇ ਅਪਰਾਧ ਵਧ ਰਹੇ ਹਨ। ਚੰਦੂਮਾਜਰਾ ਨੇ ਪੰਥਕ ਧਿਰਾਂ ਨੂੰ ਧੜੇਬੰਦੀ ਤੋਂ ਉੱਪਰ ਉੱਠ ਕੇ ਇਕਜੁੱਟ ਹੋਣ ਦੀ ਅਪੀਲ ਕਰਦਿਆਂ ਬੰਦੀ ਸਿੰਘਾਂ ਦੀ ਰਿਹਾਈ ਤੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣ ਲਈ ਸਾਂਝਾ ਮੋਰਚਾ ਬਣਾਉਣ ਦੀ ਗੱਲ ਕਹੀ। ਉਨ੍ਹਾਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ ਵਿੱਚ ਰੱਖਣ ’ਤੇ ਵੀ ਸਵਾਲ ਚੁੱਕੇ। ਕਿਸਾਨੀ ਸੰਕਟ ਬਾਰੇ ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ ਹਨ ਅਤੇ ਗੋਦਾਮਾਂ ਵਿੱਚ ਨਵੀਂ ਫ਼ਸਲ ਲਈ ਥਾਂ ਦੀ ਘਾਟ ਹੈ। ਉਨ੍ਹਾਂ ਸਰਕਾਰ ਨੂੰ ਕਿਸਾਨਾਂ ਦੀਆਂ ਸਮੱਸਿਆਵਾਂ ਵੱਲ ਤੁਰੰਤ ਧਿਆਨ ਦੇਣ ਦੀ ਅਪੀਲ ਕੀਤੀ। ਇਸ ਮੋਕੇ ਸਿਮਰਨਜੀਤ ਸਿੰਘ ਚੰਦੂਮਾਜਰਾ, ਭਾਈ ਅਬਰਿੰਦਰ ਸਿੰਘ ਕੰਗ, ਨਛੱਤਰ ਸਿੰਘ ਹਰਪਾਲਪੁਰ, ਖਜਾਨ ਸਿੰਘ ਲਾਲੀ, ਸਾਦਾ ਸਿੰਘ, ਪ੍ਰਿੰਸੀਪਲ ਕੁਲਵੰਤ ਸਿੰਘ, ਮਨਜੀਤ ਸਿੰਘ ਗਿੱਲ, ਮੈਨੇਜਰ ਰਮਿੰਦਰ ਸਿੰਘ, ਪੀ.ਏ. ਹਰਦੇਵ ਸਿੰਘ ਹਰਪਾਲਪੁਰ ਸਮੇਤ ਹੋਰ ਮੋਜੂਦ ਸਨ।