ਪਟਿਆਲਾ ’ਚ ਹੋਵੇਗਾ ਗਣਤੰਤਰ ਦਿਵਸ ਦਾ ਸੂਬਾ ਪੱਧਰੀ ਸਮਾਗਮ; ਰਾਜਪਾਲ ਲਹਿਰਾਉਣਗੇ ਰਾਸ਼ਟਰੀ ਝੰਡਾ
ਮੁੱਖ ਮੰਤਰੀ ਭਗਵੰਤ ਮਾਨ 26 ਜਨਵਰੀ ਨੂੰ ਹੁਸ਼ਿਆਰਪੁਰ ਵਿਖੇ ਕੌਮੀ ਝੰਡਾ ਲਹਿਰਾਉਣਗੇ ਜਦਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸੰਗਰੂਰ ਤੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਬਰਨਾਲਾ ਵਿਖੇ ਕੌਮੀ ਝੰਡਾ ਲਹਿਰਾਉਣਗੇ।
Publish Date: Sat, 03 Jan 2026 10:25 AM (IST)
Updated Date: Sat, 03 Jan 2026 10:29 AM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਗਣਤੰਤਰ ਦਿਵਸ ਦੇ ਸਮਾਗਮਾਂ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਪਟਿਆਲਾ ਵਿਖੇ ਸੂਬਾ ਪੱਧਰੀ ਸਮਾਗਮ ਹੋਵੇਗਾ, ਜਿੱਥੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਰਾਸ਼ਟਰੀ ਝੰਡਾ ਲਹਿਰਾਉਣਗੇ ਤੇ ਮਾਰਚ ਪਾਸਟ ਤੋਂ ਸਲਾਮੀ ਲੈਣਗੇ। ਮੁੱਖ ਮੰਤਰੀ ਭਗਵੰਤ ਮਾਨ 26 ਜਨਵਰੀ ਨੂੰ ਹੁਸ਼ਿਆਰਪੁਰ ਵਿਖੇ ਕੌਮੀ ਝੰਡਾ ਲਹਿਰਾਉਣਗੇ ਜਦਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸੰਗਰੂਰ ਤੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਬਰਨਾਲਾ ਵਿਖੇ ਕੌਮੀ ਝੰਡਾ ਲਹਿਰਾਉਣਗੇ।
ਬੁਲਾਰੇ ਨੇ ਦੱਸਿਆ ਕਿ ਵਿੱਤ ਪਲਾਨਿੰਗ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਬਠਿੰਡਾ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਛਪਾਈ ਤੇ ਲਿਖਣ ਸਮੱਗਰੀ, ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤੇ ਤਕਨੀਕ ਅਤੇ ਰੁਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਅਮਨ ਅਰੋੜਾ ਪਠਾਨਕੋਟ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਫਿਰੋਜ਼ਪੁਰ , ਉਦਯੋਗ ਤੇ ਵਣਜ, ਨਿਵੇਸ਼ ਤੇ ਪ੍ਰੋਤਸਾਹਨ, ਪ੍ਰਵਾਸੀ ਭਾਰਤੀ ਮਾਮਲੇ ਅਤੇ ਊਰਜਾ ਮੰਤਰੀ ਸ੍ਰੀ ਸੰਜੀਵ ਅਰੋੜਾ ਫਰੀਦਕੋਟ, ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਅਤੇ ਚੋਣਾਂ ਮੰਤਰੀ ਡਾ ਬਲਬੀਰ ਸਿੰਘ ਸ਼ਹੀਦ ਭਗਤ ਸਿੰਘ ਨਗਰ, ਮਾਲ, ਪੁਨਰਵਾਸ ਤੇ ਆਫਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਅੰਮ੍ਰਿਤਸਰ, ਖੁਰਾਕ ਸਿਵਲ ਸਪਲਾਈਜ਼ ਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਲਾਲ ਚੰਦ ਮਲੇਰਕੋਟਲਾ, ਟਰਾਂਸਪੋਰਟ ਅਤੇ ਜੇਲ੍ਹਾਂ ਮੰਤਰੀ ਲਾਲਜੀਤ ਸਿੰਘ ਭੁੱਲਰ ਸ੍ਰੀ ਮੁਕਤਸਰ ਸਾਹਿਬ, ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ, ਸਕੂਲ ਸਿੱਖਿਆ ਹਰਜੋਤ ਸਿੰਘ ਬੈਂਸ ਫਾਜ਼ਿਲਕਾ, ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਲੁਧਿਆਣਾ, ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਜਲੰਧਰ, ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਰੂਪਨਗਰ , ਸਥਾਨਕ ਸਰਕਾਰਾਂ ਅਤੇ ਸੰਸਦੀ ਕਾਜ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਮਾਨਸਾ, ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤਰਨਤਾਰਨ ਅਤੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਐਸ.ਏ.ਐਸ. ਨਗਰ ਵਿਖੇ ਕੌਮੀ ਝੰਡਾ ਲਹਿਰਾਉਣਗੇ।