- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਦੀ ਕੋਠੀ ਅੱਗੇ ਸੂਬਾ ਪੱਧਰੀ ਧਰਨਾ 23 ਨੂੰ

ਭੁਪਿੰਦਰ ਸਿੰਘ ਲਵਲੀ, ਪੰਜਾਬੀ ਜਾਗਰਣ, ਬਲਬੇੜ੍ਹਾ : ਸਰਵ ਆਂਗਨਵਾੜੀ ਵਰਕਰ ਹੈਲਪਰ ਯੂਨੀਅਨ ਦੇ ਸੂਬਾ ਪ੍ਰਧਾਨ ਬਰਿੰਦਰਜੀਤ ਕਰ ਛੀਨਾ ਅਤੇ ਬਲਾਕ ਸਨੌਰ ਪ੍ਰਧਾਨ ਜਸਵਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਲਾਰੇਬਾਜ਼ੀ ਤੋਂ ਦੁੱਖੀ ਹੋਇਆਂ ਸਮੂਹ ਆਂਗਨਵਾੜੀ ਵਰਕਰਜ਼ ਤੇ ਹੈਲਪਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦੇ ਸਾਹਮਣੇ ਸੰਗਰੂਰ ਵਿਖੇ 23 ਅਕਤੂਬਰ ਨੂੰ ਸੂਬਾ ਪੱਧਰੀ ਧਰਨਾ ਲਗਾਇਆ ਜਾਵੇਗਾ। ਯੂਨੀਅਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਂਗਨਵਾੜੀ ਵਰਕਰਜ਼ ਤੇ ਹੈਲਪਰਜ਼ ਦਾ ਮਾਣ-ਭੱਤਾ ਦੁੱਗਣਾ ਕਰਨ ਦਾ ਵਾਅਦਾ ਕੀਤਾ ਗਿਆ ਸੀ, ਪ੍ਰੰਤੂ ਸੱਤਾ ਦੇ ਨਸ਼ੇ ’ਚ ਡੁੱਬ ਚੁੱਕੀ ਆਪ ਸਰਕਾਰ ਨੇ ਆਂਗਨਵਾੜੀ ਵਰਕਰਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ। ਪ੍ਰਧਾਨ ਜਸਵਿੰਦਰ ਕੌਰ ਨੇ ਦੱਸਿਆ ਕਿ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਨੂੰ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਦਾ ਸਮਾਂ ਤੱਕ ਨਹੀਂ ਦਿੱਤਾ ਗਿਆ। ਇਸ ਦੇ ਰੋਸ ਵਜੋਂ 3 ਅਕਤੂਬਰ ਨੂੰ ਸੂਬਾ ਪੱਧਰੀ ਰੋਸ ਰੈਲੀ ਸੰਗਰੂਰ ਵਿੱਚ ਮੁੱਖ ਮੰਤਰੀ ਦੀ ਕੋਠੀ ਦੇ ਬਾਹਰ ਕੀਤੀ ਜਾਣੀ ਸੀ। ਇਸ ਤੋਂ ਪਹਿਲਾਂ ਹੀ ਸਰਵ ਆਂਗਨਵਾੜੀ ਵਰਕਰ ਹੈਲਪਰ ਯੂਨੀਅਨ ਦੇ ਅਹੁਦੇਦਾਰਾਂ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ 29 ਸਤੰਬਰ ਨੂੰ ਮੀਟਿੰਗ ਦਾ ਸਮਾਂ ਦਿੱਤਾ ਗਿਆ, ਜਿਸ ਵਿੱਚ ਵਿੱਤ ਮੰਤਰੀ ਵੱਲੋਂ 15 ਦਿਨ ਵਿੱਚ ਮਾਣ ਭੱਤਾ ਦੁੱਗਣਾ ਕਰਨ ਦਾ ਦਾਅਵਾ ਕੀਤਾ ਪ੍ਰੰਤੂ ਵਿੱਤ ਮੰਤਰੀ ਆਪਣੇ ਕਹੇ ਹੋਏ ਸ਼ਬਦਾਂ ਤੇ ਪੂਰ ਨਹੀਂ ਉਤਰੇ। ਇਸ ਮੌਕੇ ਬਲਾਕ ਪ੍ਰਧਾਨ ਜਸਵਿੰਦਰ ਕੌਰ ਨੇ ਦੱਸਿਆ ਕਿ ਸਰਵ ਆਂਗਨਵਾੜੀ ਵਰਕਰ ਹੈਲਪਰ ਯੂਨੀਅਨ ਵੱਲੋਂ ਆਪਣੀ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਦੀ ਕੋਠੀ ਅੱਗੇ ਸੂਬਾ ਪੱਧਰੀ ਧਰਨਾ 23 ਅਕਤੂਬਰ ਨੂੰ ਸੂਬਾ ਪੱਧਰੀ ਧਰਨਾ ਮੁੱਖ ਮੰਤਰੀ ਸਾਹਿਬ ਦੀ ਕੋਠੀ ਦੇ ਸਾਹਮਣੇ ਸੰਗਰੂਰ ਵਿਖੇ ਲਗਾਇਆ ਜਾਵੇਗਾ।