ਸੂਬੇ ਦੀ ਅਮਨ-ਕਾਨੂੰਨ ਵਿਵਸਥਾ ਡਾਵਾਂਡੋਲ : ਲਸੋਈ
ਸੂਬੇ ਦੀ ਅਮਨ ਕਾਨੂੰਨ ਵਿਵਸਥਾ ਡਾਵਾਂ ਡੋਲ : ਲਸੋਈ
Publish Date: Wed, 14 Oct 2026 04:21 PM (IST)
Updated Date: Thu, 15 Oct 2026 04:00 AM (IST)
ਪਰਵਿੰਦਰ ਝੋਟੇ ਦੀ ਮੌਤ ਪੰਜਾਬੀਆਂ ਲਈ ਚਿੰਤਾ ਦਾ ਵਿਸ਼ਾ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਮਾਲੇਰਕੋਟਲਾ : ਅਕਾਲੀ ਦਲ ਵਾਰਿਸ ਪੰਜਾਬ ਦੇ ਜਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਲਸੋਈ ਨੇ ਬੀਤੇ ਦਿਨੀ ਮਾਨਸਾ ਵਿਖੇ ਨਸ਼ਿਆਂ ਖਿਲਾਫ ਬੇਬਾਕ ਹੋ ਕੇ ਬੋਲਣ ਵਾਲੇ ਨੌਜਵਾਨ ਪਰਮਿੰਦਰ ਸਿੰਘ ਝੋਟਾ ਦੀ ਨਸ਼ਾ ਵੇਚਣ ਵਾਲਿਆਂ ਵੱਲੋਂ ਗੋਲੀਆਂ ਮਾਰ ਕੇ ਕੀਤੀ ਹੱਤਿਆ ਤੇ ਚਿੰਤਾ ਜਾਹਿਰ ਕਰਦਿਆਂ ਕਿਹਾ ਕਿ ਸੂਬੇ ਅੰਦਰ ਕਾਨੂੰਨ ਵਿਵਸਥਾ ਖਤਮ ਹੋ ਚੁੱਕੀ ਹੈ ਇੱਥੇ ਹੁਣ ਜੰਗਲ ਦਾ ਰਾਜ ਹੋ ਚੁੱਕਿਆ ਹੈ ਜੋ ਭਵਿੱਖ ਵਿੱਚ ਪੰਜਾਬੀਆਂ ਲਈ ਚਿੰਤਾ ਦਾ ਵਿਸ਼ਾ ਹੈ। ਲਸੋਈ ਨੇ ਕਿਹਾ ਕਿ ਜਦੋਂ ਤੋਂ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਸੇ ਦਿਨ ਤੋਂ ਹੀ ਇੱਥੇ ਲਗਾਤਾਰ ਧੱਕੇਸ਼ਾਹੀ ਬੇਇਨਸਾਫੀ ਨਸ਼ਿਆਂ ਅਤੇ ਸਮਾਗਲਾ ਦੇ ਖਿਲਾਫ ਬੋਲਣ ਵਾਲਿਆਂ ਨੂੰ ਮੌਤ ਦੇ ਘਾਟ ਹੀ ਉਤਾਰਿਆ ਗਿਆ ਹੈ। ਉਹਨਾਂ ਕਿਹਾ ਕਿ ਇੱਕ ਪਾਸੇ ਭਗਵੰਤ ਮਾਨ ਸਰਕਾਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਦੇ ਦਾਅਵੇ ਕਰ ਰਹੀ ਹੈ, ਜਦ ਕਿ ਦੂਜੇ ਪਾਸੇ ਨਸ਼ਿਆਂ ਵਿਰੁੱਧ ਬੋਲਣ ਵਾਲੇ ਨੌਜਵਾਨਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ ਤੇ ਸੂਬੇ ਅੰਦਰ ਰਾਸ਼ਟਰਪਤੀ ਰਾਜ ਲਾਗੂ ਹੋਵੇ। ਇਸ ਮੌਕੇ ਉਨਾਂ ਨਾਲ ਪਾਰਟੀ ਦੇ ਸੀਨੀਅਰ ਆਗੂ ਵੀ ਹਾਜ਼ਰ ਸਨ।