- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
200 ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਵਿਦਿਆਰਥੀ ਕਲਿਆਣ ਪ੍ਰੀਸ਼ਦ, ਰਾਜਪੁਰਾ ਟਾਊਨ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਰਾਜਪੁਰਾ 1 ਵਿਖੇ ਤੀਜੀ, ਚੌਥੀ ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਟੇਸ਼ਨਰੀ ਵੰਡ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ 200 ਵਿਦਿਆਰਥੀਆਂ ਨੂੰ ਪੈਨਸਿਲਾਂ, ਕਾਪੀਆਂ ਅਤੇ ਹੋਰ ਲੋੜੀਂਦੀ ਸਟੇਸ਼ਨਰੀ ਸਮੱਗਰੀ ਵੰਡੀ ਗਈ। ਸਮਾਗਮ ਦੌਰਾਨ ਵਿਦਿਆਰਥੀ ਕਲਿਆਣ ਪ੍ਰੀਸ਼ਦ ਰਾਜਪੁਰਾ ਟਾਊਨ ਦੇ ਸਰਪ੍ਰਸਤ ਡਾ. ਮਥੁਰਾ ਦਾਸ ਸਵਤੰਤਰ, ਚੇਅਰਮੈਨ ਰਾਜ ਕੁਮਾਰ ਜੈਨ ਅਤੇ ਪ੍ਰਧਾਨ ਨਰਿੰਦਰ ਵਧਵਾ ਵੱਲੋਂ ਵਿਦਿਆਰਥੀਆਂ ਨੂੰ ਸਟੇਸ਼ਨਰੀ ਪ੍ਰਦਾਨ ਕੀਤੀ ਗਈ। ਇਸ ਮੌਕੇ ਅਹੁਦੇਦਾਰਾਂ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਲਗਨ, ਮਿਹਨਤ ਅਤੇ ਅਨੁਸ਼ਾਸਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀ ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਸਤਿਕਾਰ ਕਰਨ ਅਤੇ ਉਨ੍ਹਾਂ ਵੱਲੋਂ ਦਿੱਤੇ ਮਾਰਗਦਰਸ਼ਨ ਨੂੰ ਜੀਵਨ ਵਿੱਚ ਅਪਣਾਉਣ। ਪ੍ਰੀਸ਼ਦ ਦੇ ਅਹੁਦੇਦਾਰਾਂ ਨੇ ਕਿਹਾ ਕਿ ਸਿੱਖਿਆ ਕਿਸੇ ਵੀ ਸਮਾਜ ਦੀ ਤਰੱਕੀ ਦਾ ਮੁੱਖ ਆਧਾਰ ਹੈ ਅਤੇ ਆਰਥਿਕ ਤੌਰ ’ਤੇ ਲੋੜਵੰਦ ਵਿਦਿਆਰਥੀਆਂ ਨੂੰ ਪੜ੍ਹਾਈ ਨਾਲ ਸਬੰਧਤ ਸਹੂਲਤਾਂ ਮੁਹੱਈਆ ਕਰਵਾਉਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਸਕੂਲ ਅਧਿਆਪਕ ਰਮੇਸ਼ ਕੁਮਾਰ, ਜਸਬੀਰ ਕੌਰ ਅਤੇ ਨੀਰਜ ਜੈਨ ਸਮੇਤ ਸਕੂਲ ਸਹਿਯੋਗੀ ਸਟਾਫ ਹਾਜ਼ਰ ਸੀ। ਇਸ ਮੌਕੇ ਬੋਲਦਿਆਂ ਪ੍ਰੀਸ਼ਦ ਦੇ ਪ੍ਰਧਾਨ ਨਰਿੰਦਰ ਧਵਾ ਨੇ ਕਿਹਾ ਕਿ ਵਿਦਿਆਰਥੀਆਂ ਦੀ ਸਹਾਇਤਾ ਕਰਨਾ ਅਤੇ ਉਨ੍ਹਾਂ ਨੂੰ ਸਿੱਖਿਆ ਨਾਲ ਜੋੜੀ ਰੱਖਣਾ ਪ੍ਰੀਸ਼ਦ ਦੇ ਮੁੱਖ ਉਦੇਸ਼ਾਂ ਵਿੱਚੋਂ ਇੱਕ ਹੈ।