ਨੁੱਕੜ ਨਾਟਕ ‘ਕਰਾਂਗੇ ਗੱਲ ਤਾਂ ਨਿਕਲੇਗਾ ਹੱਲ’ ਕਰਵਾਇਆ ਨੁੱਕੜ ਨਾਟਕ “ਕਰਾਂਗੇ ਗੱਲ ਤਾਂ ਨਿਕਲੇਗਾ ਹੱਲ” ਦਾ ਆਯੋਜਨ
Publish Date: Fri, 06 Nov 2026 04:53 PM (IST)
Updated Date: Fri, 06 Nov 2026 04:53 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਵਿਸ਼ਵ ਮਾਨਸਿਕ ਸਿਹਤ ਦਿਵਸ ਨੂੰ ਸਮਰਪਿਤ ਨੁੱਕੜ ਨਾਟਕ ਕਰਾਂਗੇ ਗੱਲ ਤਾਂ ਨਿਕਲੇਗਾ ਹੱਲ ਪੇਸ਼ ਕੀਤਾ ਗਿਆ। ਡੀਨ ਵਿਦਿਆਰਥੀ ਭਲਾਈ ਦਫ਼ਤਰ ਦੇ ਸਹਿਯੋਗ ਨਾਲ Mental Health and Well-Being Club ਅਤੇ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਵਿਭਾਗ ਵੱਲੋਂ ਯੂਨੀਵਰਸਿਟੀ ਕਾਲਜ ਆਫ਼ ਇੰਜੀਨੀਅਰਿੰਗ ਵਿਖੇ ਕਰਵਾਏ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਮਾਨਸਿਕ ਸਿਹਤ ਪ੍ਰਤੀ ਜਾਗਰੂਕ ਕਰਨਾ ਸੀ। ਸਮਾਗਮ ਵਿਚ ਡੀਨ ਵਿਦਿਆਰਥੀ ਭਲਾਈ ਪ੍ਰੋ. ਮਮਤਾ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸੀਐੱਸਈ, ਈਸੀਈ/ਈਸੀਐੱਮ, ਮਕੈਨੀਕਲ ਅਤੇ ਸਿਵਲ ਇੰਜੀਨੀਅਰਿੰਗ ਵਿਭਾਗਾਂ ਦੇ ਮੁਖੀ ਵੀ ਮੌਜੂਦ ਰਹੇ। ਨਾਟਕ ਦੀ ਪੇਸ਼ਕਾਰੀ ਕਲੱਬ ਦੇ ਪ੍ਰਧਾਨ ਡਾ. ਸੁਖਵਿੰਦਰ ਸਿੰਘ ਸਰਾਂ ਤੇ ਕੋਆਰਡੀਨੇਟਰ ਡਾ. ਜਸਬੀਰ ਸਿੰਘ ਦੀ ਅਗਵਾਈ ਹੇਠ ਕੀਤੀ ਗਈ। ਇਸ ਦੀ ਸਕ੍ਰਿਪਟ ਡੀਨ ਵਿਦਿਆਰਥੀ ਭਲਾਈ ਦਫ਼ਤਰ ਦੀ ਕੌਂਸਲਰ ਟੀਮ ਡਾ. ਅਮਰਪ੍ਰੀਤ ਸਿੰਘ, ਮਨਪ੍ਰੀਤ ਕੌਰ, ਹਰਨੂਰ ਕੌਰ ਤੇ ਜਸਵਿੰਦਰ ਕੌਰ ਵੱਲੋਂ ਤਿਆਰ ਕੀਤੀ ਗਈ। ਨਾਟਕ ਰਾਹੀਂ ਵਿਦਿਆਰਥੀਆਂ ਨੂੰ ਆਪਣੀਆਂ ਭਾਵਨਾਵਾਂ, ਚਿੰਤਾਵਾਂ ਅਤੇ ਮਾਨਸਿਕ ਪਰੇਸ਼ਾਨੀਆਂ ਬਾਰੇ ਖੁੱਲ੍ਹ ਕੇ ਗੱਲ ਕਰਨ ਅਤੇ ਲੋੜ ਪੈਣ ਤੇ ਮਾਹਿਰਾਂ ਦੀ ਸਹਾਇਤਾ ਲੈਣ ਲਈ ਪ੍ਰੇਰਿਤ ਕੀਤਾ ਗਿਆ।ਇਸ ਮੌਕੇ ਪ੍ਰੋ. ਮਮਤਾ ਸ਼ਰਮਾ ਨੇ ਕੌਂਸਲਰ ਟੀਮ ਦੇ ਯਤਨਾਂ ਦੀ ਸ਼ਲਾਘਾ ਕੀਤੀ।