- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਵੱਲੋਂ ਪਿੰਡ ਭੱਪਲ ਵਿਖੇ ਠੋਸ ਕੂੜਾ ਪ੍ਰਬੰਧਨ ਬਾਰੇ ਨੁੱਕੜ ਨਾਟਕ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਪਟੇਲ ਮੈਮੋਰੀਅਲ ਨੈਸ਼ਨਲ ਕਾਲਜ, ਰਾਜਪੁਰਾ ਵੱਲੋਂ ਭਾਰਤ ਸਰਕਾਰ ਦੀ ਪ੍ਰਮੁੱਖ ਪਹਿਲਕਦਮੀ ਉੱਨਤ ਭਾਰਤ ਅਭਿਆਨ ਅਧੀਨ ਪਿੰਡ ਭੱਪਲ ਵਿਖੇ ਠੋਸ ਕੂੜਾ ਪ੍ਰਬੰਧਨ ਬਾਰੇ ਨੁੱਕੜ ਨਾਟਕ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਸਾਂਝੇ ਤੌਰ ’ਤੇ ਈਕੋ ਕਲੱਬ, ਉੱਨਤ ਭਾਰਤ ਅਭਿਆਨ ਤੇ ਐਨਸੀਸੀ ਵਿਭਾਗ ਵੱਲੋਂ ਕੀਤਾ ਗਿਆ। ਇਸ ਦਾ ਉਦੇਸ਼ ਵਿਦਿਆਰਥੀਆਂ ਤੇ ਸਥਾਨਕ ਭਾਈਚਾਰੇ ’ਚ ਕੂੜਾ ਪ੍ਰਬੰਧਨ ਤੇ ਵਾਤਾਵਰਣ ਦੀ ਸੰਭਾਲ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ। ਕਾਲਜ ਦੇ ਵਿਦਿਆਰਥੀਆਂ ਵੱਲੋਂ ਇਕ ਪ੍ਰਭਾਵਸ਼ਾਲੀ ਨੁੱਕੜ ਨਾਟਕ ਪੇਸ਼ ਕੀਤਾ ਗਿਆ, ਜਿਸ ਰਾਹੀਂ ਸਫ਼ਾਈ ਤੇ ਵਾਤਾਵਰਣ ਦੀ ਸੁਰੱਖਿਆ ਦੀ ਮਹੱਤਤਾ ਨੂੰ ਉਜਾਗਰ ਕੀਤਾ ਗਿਆ। ਪਿੰਡ ਵਾਸੀਆਂ ਨੂੰ ਕੂੜੇ ਦੇ ਸਹੀ ਨਿਪਟਾਰੇ ਲਈ ਉਤਸ਼ਾਹਿਤ ਕਰਨ ਵਾਸਤੇ ਕੂੜੇਦਾਨ ਵੀ ਵੰਡੇ ਗਏ। ਇਸ ਜਾਗਰੂਕਤਾ ਮੁਹਿੰਮ ’ਚ ਐਨਸੀਸੀ ਕੈਡਿਟਾਂ, ਸਕੂਲ ਦੇ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਸਮੇਤ ਲਗਭਗ 100 ਵਿਅਕਤੀਆਂ ਨੇ ਭਾਗ ਲਿਆ। ਸਮਾਗਮ ਕਾਲਜ ਦੇ ਪ੍ਰਿੰਸੀਪਲ ਡਾ. ਚੰਦਰ ਪ੍ਰਕਾਸ਼ ਗਾਂਧੀ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ। ਪ੍ਰੋਗਰਾਮ ਦਾ ਤਾਲਮੇਲ ਡਾ. ਨਵਨੀਤ ਕੌਰ (ਯੂਬੀਏ ਕੋਆਰਡੀਨੇਟਰ), ਡਾ. ਹਰਜਿੰਦਰ ਕੌਰ (ਸਹਿ-ਕੋਆਰਡੀਨੇਟਰ), ਡਾ. ਦਲਵੀਰ ਕੌਰ ਤੇ ਡਾ. ਜਸਨੀਤ ਕੌਰ (ਈਕੋ ਕਲੱਬ ਕੋਆਰਡੀਨੇਟਰਾਂ) ਅਤੇ ਲੈਫਟੀਨੈਂਟ ਡਾ. ਜੈਦੀਪ ਸਿੰਘ (ਐਸੋਸੀਏਟ ਐਨ.ਸੀ.ਸੀ. ਅਫ਼ਸਰ) ਵੱਲੋਂ ਕੀਤਾ ਗਿਆ। ਪ੍ਰੋ. ਗੁਰਪ੍ਰੀਤ ਕੌਰ, ਡਾ. ਗੁਰਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ (ਲੈਬ ਸਹਾਇਕ) ਨੇ ਵੀ ਪ੍ਰੋਗਰਾਮ ਨੂੰ ਸਫਲ ਬਣਾਉਣ ’ਚ ਸਹਿਯੋਗ ਦਿੱਤਾ।