- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਕਿਹਾ ਕਿ ਸਮਾਜ ਅੰਦਰ ਵਾਰ-ਵਾਰ ਬੇਅਦਬੀਆਂ ਦੀਆਂ ਘਟਨਾਵਾਂ ਸਾਹਮਣੇ ਆਉਣ ਨਾਲ ਸਿੱਖ ਮਨਾਂ ਅੰਦਰ ਵੱਡਾ ਰੋਸ ਪੈਦਾ ਹੋ ਰਿਹਾ ਹੈ ਕਿ ਸਰਕਾਰ ਤੇ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੀਆਂ ਸਾਜਿਸ਼ਾਂ ਨੂੰ ਬੇਨਕਾਬ ਕਰਨਾ ਚਾਹੀਦਾ ਹੈ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪਟਿਆਲਾ ਵਿਖੇ ਵਾਪਰੀਆਂ ਦੋ ਬੇਅਦਬੀਆਂ ਦੀਆਂ ਘਟਨਾਵਾਂ ਨੂੰ ਮੰਦਭਾਗਾ ਕਰਾਰ ਦਿੰਦਿਆਂ ਮੰਗ ਕੀਤੀ ਹੈ ਕਿ ਬੇਅਦਬੀ ਕਰਨ ਵਾਲਿਆਂ ਦੀ ਪਛਾਣ ਕਰਕੇ ਸਰਕਾਰ ਉਨ੍ਹਾਂ ਨੂੰ ਸਖਤ ਸਜ਼ਾ ਦੇਵੇ।
ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਕਿਹਾ ਕਿ ਸਮਾਜ ਅੰਦਰ ਵਾਰ-ਵਾਰ ਬੇਅਦਬੀਆਂ ਦੀਆਂ ਘਟਨਾਵਾਂ ਸਾਹਮਣੇ ਆਉਣ ਨਾਲ ਸਿੱਖ ਮਨਾਂ ਅੰਦਰ ਵੱਡਾ ਰੋਸ ਪੈਦਾ ਹੋ ਰਿਹਾ ਹੈ ਕਿ ਸਰਕਾਰ ਤੇ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੀਆਂ ਸਾਜਿਸ਼ਾਂ ਨੂੰ ਬੇਨਕਾਬ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬੇਅਦਬੀਆਂ ਵਰਗੀਆਂ ਘਟਨਾਵਾਂ ਨੂੰ ਰੋਕਣ ਲਈ ਸਖਤ ਕਾਨੂੰਨ ਵੀ ਲਿਆਂਦਾ ਗਿਆ ਪਰ ਅੱਜ ਵੀ ਬਿਨਾਂ ਕਿਸੇ ਡਰ ਭੈਅ ਤੋਂ ਸ਼ਰਾਰਤੀ ਅਨਸਰ ਮਾੜੇ ਮਨਸੂਬੇ ਰੱਖ ਕੇ ਬੇਅਦਬੀਆਂ ਕਰ ਰਹੇ ਹਨ। ਪ੍ਰੋ. ਬਡੂੰਗਰ ਨੇ ਕਿਹਾ ਕਿ ਪੰਜਾਬ ਅੰਦਰ ਵਾਪਰੀਆਂ ਬੇਅਦਬੀਆਂ ਦੀਆਂ ਘਟਨਾਵਾਂ ਪਿੱਛੇ ਕਿਹੜੇ ਲੋਕ ਹਨ, ਕਿਹੜੀਆਂ ਤਾਕਤਾਂ ਹਨ ਅਤੇ ਸਾਜਿਸ਼ਾਂ ਰਚਣ ਵਾਲੇ ਲੋਕ ਸਾਹਮਣੇ ਆਉਣੇ ਚਾਹੀਦੇ ਹਨ ਤਾਂ ਜੋ ਉਨ੍ਹਾਂ ਨੂੰ ਸਖਤ ਤੋਂ ਸਖਤ ਸਜ਼ਾ ਦੇ ਕੇ ਕਾਨੁੰਨ ਦੇ ਕਟਹਿਰੇ ਵਿਚ ਖੜਾ ਕੀਤਾ ਜਾ ਸਕੇ।
ਪ੍ਰੋ. ਬਡੂੰਗਰ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਅੱਗੇ ਮੰਗ ਰੱਖੀ ਹੈ ਕਿ ਗੁਟਕਾ ਸਾਹਿਬ ਦੇ ਅੰਗ ਖੰਡਤ ਕਰਨ ਵਾਲੇ ਅਜਿਹੇ ਲੋਕਾਂ ਨੂੰ ਗ੍ਰਿਫਤਾਰੀ ਕਰਕੇ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ।