- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਦੇ ਤਹਿਤ ਪਰਾਲੀ ਸਾੜਨ ਦੀਆਂ ਘਟਨਾਵਾਂ 'ਤੇ ਨਿਗਰਾਨੀ ਲਈ ਇਸ ਵਾਰ ਤਕਨਾਲੋਜੀ ਦਾ ਦਾਇਰਾ ਵੀ ਵਧਾਇਆ ਜਾ ਰਿਹਾ ਹੈ। ਪੰਜਾਬ ਵਿੱਚ ਪਹਿਲੀ ਵਾਰ ਡਰੋਨ ਰਾਹੀਂ ਖੇਤਾਂ ਦੀ ਨਿਗਰਾਨੀ ਕਰਨ ਦੀ ਯੋਜਨਾ ਬਣਾਈ ਗਈ ਹੈ। ਖ਼ਾਸ ਤੌਰ 'ਤੇ ਦੁਪਹਿਰ ਤੋਂ ਬਾਅਦ ਤੋਂ ਲੈ ਕੇ ਰਾਤ ਤੱਕ ਦੇ ਸਮੇਂ 'ਤੇ ਨਜ਼ਰ ਰੱਖੀ ਜਾਵੇਗੀ।

ਨਵਦੀਪ ਢੀਂਗਰਾ, ਪੰਜਾਬੀ ਜਾਗਰਣ, ਪਟਿਆਲਾ : ਹਨੇਰੇ ਵਿਚ ਪਰਾਲੀ ਦੀ ਅੱਗ ਨੂੰ ਰੋਕਣ ਲਈ ਖੇਤਾਂ ’ਚ ਸਰਕਾਰ ਦੀ ਤੀਜੀ ਅੱਖ ਵੀ ਕੰਮ ਕਰੇਗੀ। ਪਰਾਲੀ ਸਾੜਨ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੰਜਾਬ ਸਰਕਾਰ ਨੇ 'ਜ਼ੀਰੋ ਪਰਾਲੀ ਬਰਨਿੰਗ' ਦਾ ਟੀਚਾ ਤੈਅ ਕਰਦਿਆਂ ਪੰਜ ਸਾਲ ਦਾ ਰੋਡਮੈਪ ਤਿਆਰ ਕੀਤਾ ਹੈ। ਜਿਸ ਤਹਿਤ ਖੇਤਾਂ ਵਿੱਚ ਪਰਾਲੀ ਦੇ ਪ੍ਰਬੰਧਨ ਤੋਂ ਲੈ ਕੇ ਫ਼ਸਲੀ ਵਿਭਿੰਨਤਾ, ਆਧੁਨਿਕ ਖੇਤੀ ਮਸ਼ੀਨਰੀ, ਬਾਇਓਮਾਸ ਉਦਯੋਗ, ਬਾਇਓਗੈਸ ਅਤੇ ਕੰਪਰੈੱਸਡ ਬਾਇਓਗੈਸ ਪਲਾਂਟਾਂ ਤੱਕ ਕਈ ਪੱਧਰਾਂ 'ਤੇ ਰਣਨੀਤੀ ਤਿਆਰ ਕੀਤੀ ਗਈ ਹੈ। ਇਸ ਦੇ ਤਹਿਤ ਪਰਾਲੀ ਸਾੜਨ ਦੀਆਂ ਘਟਨਾਵਾਂ 'ਤੇ ਨਿਗਰਾਨੀ ਲਈ ਇਸ ਵਾਰ ਤਕਨਾਲੋਜੀ ਦਾ ਦਾਇਰਾ ਵੀ ਵਧਾਇਆ ਜਾ ਰਿਹਾ ਹੈ। ਪੰਜਾਬ ਵਿੱਚ ਪਹਿਲੀ ਵਾਰ ਡਰੋਨ ਰਾਹੀਂ ਖੇਤਾਂ ਦੀ ਨਿਗਰਾਨੀ ਕਰਨ ਦੀ ਯੋਜਨਾ ਬਣਾਈ ਗਈ ਹੈ। ਖ਼ਾਸ ਤੌਰ 'ਤੇ ਦੁਪਹਿਰ ਤੋਂ ਬਾਅਦ ਤੋਂ ਲੈ ਕੇ ਰਾਤ ਤੱਕ ਦੇ ਸਮੇਂ 'ਤੇ ਨਜ਼ਰ ਰੱਖੀ ਜਾਵੇਗੀ।
ਪਰਾਲੀ ਸਾੜਨ ਦੀਆਂ ਘਟਨਾਵਾਂ 'ਤੇ ਨਜ਼ਰ ਰੱਖਣ ਲਈ ਇਸ ਵਾਰ ਤਕਨਾਲੋਜੀ ਦਾ ਦਾਇਰਾ ਵਧਾਇਆ ਜਾ ਰਿਹਾ ਹੈ। ਪਹਿਲੀ ਵਾਰ ਡਰੋਨ ਰਾਹੀਂ ਖੇਤਾਂ ਦੀ ਨਿਗਰਾਨੀ ਕੀਤੀ ਜਾਵੇਗੀ। ਖ਼ਾਸ ਤੌਰ 'ਤੇ ਦੁਪਹਿਰ ਤੋਂ ਬਾਅਦ ਤੋਂ ਲੈ ਕੇ ਰਾਤ ਤੱਕ ਦੇ ਉਸ ਸਮੇਂ 'ਤੇ ਨਜ਼ਰ ਰੱਖੀ ਜਾਵੇਗੀ, ਜਦੋਂ ਕੁਝ ਕਿਸਾਨ ਸੈਟੇਲਾਈਟ ਨਿਗਰਾਨੀ ਤੋਂ ਬਚਣ ਲਈ ਪਰਾਲੀ ਸਾੜਨ ਦੀ ਕੋਸ਼ਿਸ਼ ਕਰਦੇ ਹਨ। ਇਸ ਦੇ ਤਹਿਤ ਦੁਪਹਿਰ 3 ਵਜੇ ਤੋਂ ਰਾਤ 9 ਵਜੇ ਤੱਕ ਦੇ ਸਮੇਂ ਨੂੰ ਵਿਸ਼ੇਸ਼ ਤੌਰ 'ਤੇ ਅਹਿਮ ਮੰਨਿਆ ਗਿਆ ਹੈ। ਇਸ ਦੌਰਾਨ ਖ਼ਾਸ ਨਜ਼ਰ ਰੱਖੀ ਜਾਵੇਗੀ।
ਸਰਕਾਰੀ ਅੰਦਾਜ਼ੇ ਅਨੁਸਾਰ ਇਸ ਸੀਜ਼ਨ ਦੌਰਾਨ ਪੰਜਾਬ ਦੇ ਲਗਭਗ 31 ਲੱਖ ਹੈਕਟੇਅਰ ਝੋਨੇ ਦੇ ਰਕਬੇ ਵਿੱਚੋਂ 18.81 ਲੱਖ ਮੀਟ੍ਰਿਕ ਟਨ ਪਰਾਲੀ ਪੈਦਾ ਹੋਣ ਦਾ ਅਨੁਮਾਨ ਹੈ। ਇਸ ਦੇ ਪ੍ਰਬੰਧਨ ਲਈ ਇਨ-ਸੀਟੂ ਭਾਵ ਖੇਤ ਵਿੱਚ ਹੀ ਅਤੇ ਐਕਸ-ਸੀਟੂ ਭਾਵ ਖੇਤ ਤੋਂ ਬਾਹਰ ਦੋਵੇਂ ਤਰੀਕੇ ਅਪਣਾਏ ਜਾ ਰਹੇ ਹਨ। ਯੋਜਨਾ ਤਹਿਤ 1,58,898 ਸਬਸਿਡੀ ਵਾਲੀਆਂ ਖੇਤੀ ਮਸ਼ੀਨਾਂ ਦੀ ਮਦਦ ਨਾਲ ਕਰੀਬ 10.15 ਲੱਖ ਮੀਟ੍ਰਿਕ ਟਨ ਪਰਾਲੀ ਨੂੰ ਖੇਤ ਵਿੱਚ ਹੀ ਮਿੱਟੀ ਵਿੱਚ ਮਿਲਾਉਣ ਦਾ ਟੀਚਾ ਹੈ। ਉੱਥੇ ਹੀ ਐਕਸ-ਸੀਟੂ ਪ੍ਰਬੰਧਨ ਤਹਿਤ ਕਰੀਬ 7.08 ਲੱਖ ਮੀਟ੍ਰਿਕ ਟਨ ਪਰਾਲੀ ਨੂੰ ਬਾਇਓਮਾਸ ਅਤੇ ਬਾਇਓਗੈਸ ਪਲਾਂਟਾਂ ਵਿੱਚ ਵਰਤਿਆ ਜਾਵੇਗਾ। ਲਗਭਗ 0.86 ਲੱਖ ਮੀਟ੍ਰਿਕ ਟਨ ਪਰਾਲੀ ਪਸ਼ੂਆਂ ਦੇ ਚਾਰੇ ਵਜੋਂ ਵਰਤਣ ਦੀ ਯੋਜਨਾ ਹੈ।
---
ਮਸ਼ੀਨ ਤੋਂ ਲੈ ਕੇ ਮੰਡੀ ਤੱਕ, ਪੂਰੀ ਲੜੀ ਬਣਾਉਣ ਦੀ ਤਿਆਰੀ
ਸਰਕਾਰ ਦੇ ਪੰਜ ਸਾਲਾ ਰੋਡਮੈਪ ਦੀ ਖ਼ਾਸੀਅਤ ਇਹ ਹੈ ਕਿ ਇਸ ਵਿੱਚ ਪਰਾਲੀ ਨੂੰ ਸਿਰਫ਼ ਰਹਿੰਦ-ਖੂੰਹਦ ਮੰਨ ਕੇ ਨਿਪਟਾਉਣ ਦੀ ਬਜਾਏ ਉਸ ਦੀ ਵਰਤੋਂ ਦੀ ਪੂਰੀ ਲੜੀ ਤਿਆਰ ਕਰਨ 'ਤੇ ਜ਼ੋਰ ਦਿੱਤਾ ਗਿਆ ਹੈ। ਖੇਤ ਵਿੱਚ ਮਸ਼ੀਨਾਂ ਨਾਲ ਪਰਾਲੀ ਪ੍ਰਬੰਧਨ, ਬਾਇਓਮਾਸ ਪਲਾਂਟਾਂ ਵਿੱਚ ਇਸ ਦੀ ਵਰਤੋਂ, ਬਾਇਓਗੈਸ ਅਤੇ ਸੀ.ਬੀ.ਜੀ. ਉਤਪਾਦਨ ਸਮੇਤ ਪਸ਼ੂਆਂ ਦੇ ਚਾਰੇ ਵਜੋਂ ਵਰਤੋਂ ਨੂੰ ਇਸ ਨਾਲ ਜੋੜਿਆ ਗਿਆ ਹੈ। ਹੁਣ ਚੁਣੌਤੀ ਇਹ ਹੋਵੇਗੀ ਕਿ ਤਿਆਰ ਕੀਤੇ ਗਏ ਇਸ ਰੋਡਮੈਪ ਨੂੰ ਪਿੰਡ ਪੱਧਰ 'ਤੇ ਕਿੰਨੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਂਦਾ ਹੈ।