ਵਾਲੀਬਾਲ ਦੀ ਰਾਜ ਪੱਧਰੀ ਟੀਮ ਲਈ ਵਿਦਿਆਰਥੀ ਦੀ ਚੋਣ
ਵਾਲੀਬਾਲ ਦੀ ਰਾਜ ਪੱਧਰੀ ਟੀਮ ਲਈ ਵਿਦਿਆਰਥੀ ਦੀ ਚੋਣ
Publish Date: Sun, 27 Sep 2026 05:03 PM (IST)
Updated Date: Sun, 27 Sep 2026 05:06 PM (IST)
ਫੋਟੋ 27ਪੀਟੀਐਲ: 12: ਭੂਪਿੰਦਰ ਸਿੰਘ ਲਵਲੀ, ਪੰਜਾਬੀ ਜਾਗਰਣ, ਬਲਬੇੜ੍ਹਾ : ਗੁਰੂ ਤੇਗ ਬਹਾਦਰ ਪਬਲਿਕ ਸਕੂਲ ਕਰਹਾਲੀ ਸਾਹਿਬ ਦੇ ਛੇਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਰਣਜੀਤ ਸਿੰਘ ਨੇ ਅੰਡਰ-14 ਵਾਲੀਬਾਲ ਦੇ ਜ਼ੋਨਲ ਤੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਦਿਖਾਇਆ। ਇਸ ਵਿਦਿਆਰਥੀ ਦੇ ਸ਼ਾਨਦਾਰ ਪ੍ਰਦਰਸ਼ਨ ਨੂੰ ਦੇਖਦੇ ਹੋਏ ਇਸ ਵਿਦਿਆਰਥੀ ਨੂੰ ਰਾਜ ਪੱਧਰੀ ਖੇਡਾਂ ਲਈ ਚੁਣਿਆ ਗਿਆ। ਰਣਜੀਤ ਸਿੰਘ ਦੀ ਖੇਡ ਪ੍ਰਤੀ ਲਗਨ, ਮਿਹਨਤ ਅਤੇ ਜਜ਼ਬੇ ਨੂੰ ਦੇਖਦਿਆਂ ਉਸ ਨੂੰ ਨਾਭਾ ਵਿਖੇ ਚੱਲ ਰਹੇ ਸਟੇਟ ਕੈਂਪ ਵਿਚ ਭਾਗ ਲੈਣ ਦਾ ਮੌਕਾ ਮਿਲਿਆ ਹੈ। ਇਸ ਪ੍ਰਾਪਤੀ ’ਤੇ ਸਕੂਲ ਦੇ ਪ੍ਰਿੰਸੀਪਲ ਅਮਰਜੀਤ ਸਿੰਘ ਨੇ ਵਿਦਿਆਰਥੀ ਨੂੰ ਵਧਾਈ ਦਿੰਦਿਆਂ ਉਸ ਦੇ ਸੁਨਹਿਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਆਤਮ ਵਿਸ਼ਵਾਸ, ਟੀਮ-ਭਾਵਨਾ ਅਤੇ ਜਿੱਤਣ ਦਾ ਜਜ਼ਬਾ ਪੈਦਾ ਕਰਦੀਆਂ ਹਨ। ਸਕੂਲ ਦੇ ਸਪੋਰਟਸ ਅਧਿਆਪਕਾ ਮਿਸ ਅਕਵਿੰਦਰ ਕੌਰ ਅਤੇ ਹੋਰ ਅਧਿਆਪਕਾ ਨੇ ਵੀ ਰਣਜੀਤ ਸਿੰਘ ਦੀ ਇਸ ਉਪਲਬਧੀ ’ਤੇ ਮਾਣ ਮਹਿਸੂਸ ਕਰਦਿਆਂ ਉਸ ਨੂੰ ਸਟੇਟ ਕੈਂਪ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਭਵਿੱਖ ਵਿੱਚ ਹੋਰ ਮੱਲਾਂ ਮਾਰਨ ਦੀ ਕਾਮਨਾ ਕੀਤੀ। ਸਕੂਲ ਦੀ ਮੈਨੇਜਮੈਂਟ ਦੇ ਪ੍ਰਧਾਨ ਅਮਰਇੰਦਰ ਸਿੰਘ ਲਿਬੜਾ ਅਤੇ ਆਨਰੇਰੀ ਸਕੱਤਰ ਡਾ. ਗੁਰਮੋਹਨ ਸਿੰਘ ਵਾਲੀਆ ਨੇ ਉਚੇਚੇ ਤੌਰ ਤੇ ਵਧਾਈ ਦਿੱਤੀ।