-ਹਰਿੰਦਰ ਸ਼ਾਰਦਾ, ਪਟਿਆਲਾ

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੋਸਟ ਮੈਟਿ੍ਕ ਸਕੀਮ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਜਮਾਤਾਂ ਦਾ ਬਾਈਕਾਟ ਕਰ ਕੇ ਮੁਕੰਮਲ ਹੜਤਾਲ ਕੀਤੀ ਗਈ। ਵਿਦਿਆਰਥੀਆਂ ਨੇ ਆਖਿਆ ਕਿ ਪਿਛਲੇ ਲੰਬੇ ਸਮੇਂ ਤੋਂ ਐੱਸਸੀ ਤੇ ਬੀਸੀ ਭਾਈਚਾਰੇ ਲਈ ਸਕੂਲਾਂ ਕਾਲਜਾਂ ਵਿਚ ਦਾਖ਼ਲੇ ਲਈ ਪੋਸਟ ਮੈਟਿ੍ਕ ਸਕੀਮ ਚਲਾਈ ਜਾ ਰਹੀ ਸੀ ਪਰ ਮੌਜੂਦਾ ਸਮੇਂ ਕੇਂਦਰ ਸਰਕਾਰ ਨੇ ਇੱਕ ਆਨਲਾਈਨ ਪੋਰਟਲ ਚਲਾਇਆ ਜਾ ਰਿਹਾ ਹੈ ਜੋ ਕੰਮ ਨਹੀਂ ਕਰ ਰਿਹਾ ਹੈ। ਵਿਦਿਆਰਥੀਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਜੇਕਰ ਕੇਂਦਰ ਸਰਕਾਰ ਤੇ ਸੂਬਾ ਸਰਕਾਰ ਵਲੋਂ ਜਲਦ ਹੀ ਪੋਸਟ ਮੈਟਿ੍ਕ ਸਕੀਮ ਬਹਾਲ ਨਾ ਕੀਤੀ ਗਈ ਤਾਂ ਉਨ੍ਹਾਂ ਵਲੋਂ ਤਿੱਖਾ ਸੰਘਰਸ਼ ਵਿੱÎਿਢਆ ਜਾਵੇਗਾ।

ਇਸ ਮੌਕੇ ਬੋਲਦਿਆਂ ਯੂਨੀਅਨ ਆਗੂ ਲਖਵਿੰਦਰ ਸਿੰਘ, ਰਣਜੀਤ ਸਿੰਘ, ਅਰਸ਼ ਰੰਡਿਆਲਾ ਨੇ ਦੱਸਦਿਆਂ ਕਿਹਾ ਕਿ ਪੰਜਾਬ ਪੱਧਰ ਦੀਆਂ ਤਿੰਨ ਮੁੱਖ ਮੰਗਾਂ ਨੂੰ ਲੈ ਕੇ ਇਸ ਹੜਤਾਲ ਦਾ ਐਲਾਨ ਕੀਤਾ ਗਿਆ ਸੀ। ਉਨ੍ਹਾਂ ਦੀ ਪਹਿਲੀ ਮੰਗ ਪੋਸਟ ਮੈਟਿ੍ਕ ਸਕਾਲਸ਼ਿਪ ਸਕੀਮ ਅਧੀਨ ਆਉਂਦੇ ਐੱਸਸੀ/ਐੱਸਟੀ, ਓਬੀਸੀ, ਘੱਟ ਗਿਣਤੀਆਂ ਤੇ ਈਵੀਸੀ ਦੀ ਪੂਰੀ ਫੀਸ ਮੁਆਫ ਹੈ ਪਰ ਇਸ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਕੇਂਦਰ ਸਰਕਾਰ ਦੀ ਸਕੀਮ ਹੈ ਜਿਸ ਨੂੰ ਕੇਂਦਰ ਅਤੇ ਰਾਜ ਸਰਕਾਰ ਲਾਗੂ ਕਰਨ ਤੋਂ ਮੁਕਰ ਰਹੀਆਂ ਹਨ। ਪੰਜਾਬ ਸਰਕਾਰ ਸਕਾਲਸ਼ਿਪ ਦਾ ਫਾਰਮ ਭਰਨ ਲਈ ਪੋਰਟਲ ਖੋਲ੍ਹਦੀ ਹੈ ਉਸ ਤੇ ਈਵੀਸੀ ਦੀ ਆਪਸ਼ਨ ਨਹੀਂ ਆਉਂਦੀ। ਜਿਸ ਅਧੀਨ ਕਿਸੇ ਵੀ ਜ਼ਾਤ ਜਾਂ ਕਿਸੇ ਵੀ ਧਰਮ ਨਾਲ ਸਬੰਧਤ ਪਰਿਵਾਰਾਂ ਦੀ ਸਲਾਨਾ ਆਮਦਨ 1 ਲੱਖ ਤੋਂ ਘੱਟ ਹੈ ਉਨ੍ਹਾਂ ਸਾਰਿਆਂ ਦੀ ਫੀਸ ਮਾਫ਼ ਹੁੰਦੀ ਹੈ ਪਰ ਪੰਜਾਬ ਸਰਕਾਰ ਨੇ ਇਹ ਆਪਸ਼ਨ ਪੋਰਟਲ ਤੋਂ ਕੱਟੀ ਹੋਈ ਹੈ। ਉਨ੍ਹਾਂ ਮੰਗ ਕੀਤੀ ਕਿ ਈਵੀਸੀ ਦੀ ਆਪਸ਼ਨ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਦੇ ਪੋਰਟਲ ਤੇ ਜਾਰੀ ਕੀਤੀ ਜਾਵੇ। ਉਨ੍ਹਾਂ ਨੇ ਦੂਜੀ ਮੰਗ ਦੱਸਦਿਆਂ ਕਿਹਾ ਕਿ ਕੁੜੀਆਂ ਦੀ ਪਹਿਲੀ ਕਲਾਸ ਤੋਂ ਪੀਐਚਡੀ ਸਿੱਖਿਆ ਮੁਫਤ ਹੋਵੇ, ਕੈਪਟਨ ਸਰਕਾਰ ਵਲੋਂ ਆਪਣੇ ਚੋਣ ਮੈਨੀਫੈਸਟੋ ਵਿਚ ਇਹ ਵਾਅਦਾ ਕੀਤਾ ਗਿਆ ਸੀ ਕਿ ਜੇਕਰ ਉਨ੍ਹਾਂ ਦੀ ਸਰਕਾਰ ਸੱਤਾ ਵਿੱਚ ਆਉਂਦੀ ਹੈ ਤਾਂ ਲੜਕੀਆਂ ਦੀ ਪੜਾਈ ਫ੍ਰੀ ਕੀਤੀ ਜਾਵੇਗੀ, ਹਾਲੇ ਤੱਕ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ ਹੈ। ਉਨ੍ਹਾਂ ਦੀ ਤੀਜੀ ਮੰਗ ਹੈ ਕਿ ਸਰਕਾਰ ਦੁਆਰਾ ਇਤਿਹਾਸਕ ਯਾਦਗਾਰਾਂ ਦੀ ਸਾਂਭ ਸੰਭਾਲ ਨੂੰ ਯਕੀਨੀ ਬਣਾਵੇ। ਵਿਦਿਆਰਥੀ ਆਗੂ ਸੁਖਪਾਲ ਕੌਰ ਨੇ ਕਿਹਾ ਕਿ ਜੇਕਰ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨਦੀ ਤਾਂ ਸੰਘਰਸ਼ ਤਿੱਖਾ ਵਿੱਿਢਆ ਜਾਵੇਗਾ। ਇਸ ਮੌਕੇ ਜਸ਼ਨ, ਰਾਜਬੀਰ, ਜਗਦੀਪ, ਜਸ਼ਨਦੀਪ, ਅਰਸ਼ ਗੰਧੜ, ਪਰਮਿੰਦਰ, ਅਨਮੋਲ ਆਦਿ ਮੈਂਬਰ ਹਾਜ਼ਰ ਸਨ।