- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜੀਬੀ ਇੰਟਰਨੈਸ਼ਨਲ ਸਕੂਲ ਦੀ ਕਲਾ ਪ੍ਰਦਰਸ਼ਨੀ ’ਚ ਵਿਦਿਆਰਥੀਆਂ ਦੀ ਰਚਨਾਤਮਕਤਾ

ਅਮਨਦੀਪ ਸਿੰਘ ਲਵਲੀ, ਪੰਜਾਬੀ ਜਾਗਰਣ, ਨਾਭਾ : ਜੀਬੀ ਇੰਟਰਨੈਸ਼ਨਲ ਸਕੂਲ ਵਿਖੇ ਚੇਅਰਮੈਨ ਸੰਦੀਪ ਬਾਂਸਲ ਦੀ ਅਗਵਾਈ ਹੇਠ ਕਰਵਾਈ ਮਾਪੇ-ਅਧਿਆਪਕ ਮਿਲਣੀ ਮੌਕੇ ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਮੰਚ ਪ੍ਰਦਾਨ ਕਰਨ ਲਈ ‘ਸਿਰਜਣ’ ਕਲਾ ਪ੍ਰਦਰਸ਼ਨੀ ਲਗਾਈ ਗਈ। ਪ੍ਰਦਰਸ਼ਨੀ ਦਾ ਉਦਘਾਟਨ ਸਕੂਲ ਦੀ ਡਾਇਰੈਕਟਰ ਅੰਸ਼ੂ ਬਾਂਸਲ ਨੇ ਦੀਪ ਪ੍ਰਜਵਲਿਤ ਕਰਕੇ ਕੀਤਾ। ਪ੍ਰਦਰਸ਼ਨੀ ’ਚ ਵਿਦਿਆਰਥੀਆਂ ਵੱਲੋਂ ਮਿਹਨਤ, ਰਚਨਾਤਮਕਤਾ ਤੇ ਸਮਰਪਣ ਨਾਲ ਤਿਆਰ ਕੀਤੀਆਂ ਵੱਖ-ਵੱਖ ਕਲਾਕ੍ਰਿਤੀਆਂ ਅਤੇ ਪੋਸਟਰ ਪ੍ਰਦਰਸ਼ਿਤ ਕੀਤੇ ਗਏ। ਵਿਦਿਆਰਥੀਆਂ ਨੇ ਆਪਣੀ ਕਲਪਨਾਸ਼ਕਤੀ ਅਤੇ ਕਲਾਤਮਕ ਅਭਿਵਿਅਕਤੀ ਨੂੰ ਰੰਗਾਂ ਤੇ ਆਕ੍ਰਿਤੀਆਂ ਰਾਹੀਂ ਖੂਬਸੂਰਤੀ ਨਾਲ ਪੇਸ਼ ਕੀਤਾ। ਇਸ ਦੌਰਾਨ ਪ੍ਰਦੂਸ਼ਣ, ਵਧਦੀ ਜਨਸੰਖਿਆ, ਮਹਿਲਾ ਸਸ਼ਕਤੀਕਰਨ ਅਤੇ ਕੁਦਰਤ ਦੀ ਸੰਭਾਲ ਵਰਗੇ ਸਮਾਜਿਕ ਤੇ ਵਾਤਾਵਰਣਕ ਮੁੱਦਿਆਂ ’ਤੇ ਆਧਾਰਿਤ ਪੋਸਟਰ ਵੀ ਖਿੱਚ ਦਾ ਕੇਂਦਰ ਰਹੇ। ਮਾਪਿਆਂ ਨੇ ਪ੍ਰਦਰਸ਼ਨੀ ਦਾ ਦੌਰਾ ਕਰਦਿਆਂ ਵਿਦਿਆਰਥੀਆਂ ਦੀ ਪ੍ਰਤਿਭਾ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦਾ ਹੌਸਲਾ ਵਧਾਇਆ। ਚੇਅਰਮੈਨ ਸੰਦੀਪ ਬਾਂਸਲ ਨੇ ਕਿਹਾ ਕਿ ਬੱਚਿਆਂ ਦੀ ਕਲਪਨਾ ਦੀ ਕੋਈ ਸੀਮਾ ਨਹੀਂ ਹੁੰਦੀ ਅਤੇ ‘ਸਿਰਜਣ’ ਪ੍ਰਦਰਸ਼ਨੀ ਇਸ ਦੀ ਸੁੰਦਰ ਉਦਾਹਰਨ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੀ ਰਚਨਾਤਮਕਤਾ ਨੂੰ ਹੋਰ ਨਿਖਾਰਨ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡਾ. ਇੰਦਰਜੀਤ ਪਾਲ ਕੌਰ ਗਰੇਵਾਲ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਪਛਾਣਨ ਅਤੇ ਆਤਮ-ਵਿਸ਼ਵਾਸ ਨਾਲ ਪੇਸ਼ ਕਰਨ ਦਾ ਮੌਕਾ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਸਕੂਲ ਵਿੱਚ ਸਿੱਖਿਆ ਦੇ ਨਾਲ ਰਚਨਾਤਮਕਤਾ ਨੂੰ ਵੀ ਵਿਸ਼ੇਸ਼ ਮਹੱਤਵ ਦਿੱਤਾ ਜਾਂਦਾ ਹੈ।